ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ  ਲੋਕ ਮਿਲਣੀਆਂ ਵਿੱਚ ਉਮੜਿਆ ਜਨ-ਸੈਲਾਬ,ਪਿੰਡ ਧਾਰੜ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਵੱਲੋਂ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ – ਹਰਭਜਨ ਸਿੰਘ ਈ.ਟੀ.ਓ.

Spread the love
ਅੰਮ੍ਰਿਤਸਰ /ਜੰਡਿਆਲਾ ਗੁਰੂ,( ਮਨਜੀਤ ਸਿੰਘ ਸ਼ੇਰਗਿੱਲ)=ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ `ਤੇ ਹੱਲ ਕਰਨ ਦੇ ਮੰਤਵ ਨਾਲ ਰੋਜ਼ਾਨਾ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਹਲਕੇ ਦੇ ਪਿੰਡ ਧਾਰੜ ਵਿੱਚ ਲੋਕ ਮਿਲਣੀ ਦਾ ਅਜੋਜਿਜ ਕੀਤਾ ਗਿਆਇਨ੍ਹਾਂ ਲੋਕ ਮਿਲਣੀਆਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਪਿੰਡ ਪੱਧਰ ਤੇ ਇਹ ਮੀਟਿੰਗਾ ਲੋਕਾਂ ਦੇ ਭਾਰੀ ਉਤਸ਼ਾਹ ਅਤੇ ਭਰਵੇਂ ਇਕੱਠ ਕਾਰਨ ਰੈਲੀ ਦਾ ਰੂਪ ਧਾਰ ਗਈ। ਲੋਕਾਂ ਨੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਭਰਪੂਰ ਸਵਾਗਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਹਰ ਪਰਿਵਾਰ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਲਕਾ ਜੰਡਿਆਲਾ ਗੁਰੂ ਵਿੱਚ ਵੀ ਇਨ੍ਹਾਂ ਖੇਤਰਾਂ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਇਨ੍ਹਾਂ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ।ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਅਤੇ ਗਰੰਟੀਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦੌਰਾਨ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੀ ਵੱਡੀ ਜਿੱਤ ਹਾਸਲ ਕਰੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *