ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਦੀ ਕੀਤੀ ਸ਼ਲਾਘਾ

Spread the love
ਸ਼ਹੀਦ ਭਗਤ ਸਿੰਘ ਨਗਰ, 17 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅੱਜ ਇਤਿਹਾਸਿਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਨਤਮਸਤਕ ਹੋਏ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਸੰਤੋਸ਼ ਕਾਟਰੀਆ ਅਤੇ ਕਰਨਵੀਰ ਕਟਾਰੀਆ ਵੀ ਮੌਜੂਦ ਸਨ। ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਹ ਇਸ ਸਲਾਨਾ ਜੋੜ ਮੇਲੇ ਦੌਰਾਨ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਨਤਮਸਤਕ ਹੋਣ ‘’ਤੇ ਆਪਣੇ ਆਪ ਨੂੰ ਬਹੁਤ ਹੀ ਵੱਡਭਾਗਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਮੇਟੀ ਵਲੋਂ ਇਲਾਕੇ ਦੇ ਵਿਕਾਸ ਲਈ ਜੋ ਯੋਗਦਾਨ ਪਾਇਆ ਜਾ ਰਿਹਾ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵਲੋਂ ਵੀ ਸੂਬੇ ਦੇ ਮਹਾਨ ਗੁਰੂਆਂ ਤੇ ਦੇਸ਼ ਭਗਤਾਂ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਹਰ ਵਰਗ ਦੀ ਭਲਾਈ ਲਈ ਅਨੇਕਾਂ ਹੀ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਬਿਨਾਂ ਕਿਸੇ ਭੇਦ-ਭਾਵ ਦੇ ਸੂਬੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਹਨਾਂ ਯਤਨਾਂ ਨੂੰ ਜਾਰੀ ਰੱਖਿਆ ਜਾਵੇਗਾ। ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਹਰ ਧਰਮ ਨਾਲ ਸਬੰਧਿਤ ਮਹਾਂਪੁਰਸ਼ਾਂ ਦੇ ਦਿਹਾੜਿਆਂ ਨੂੰ ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਿਰਕਤ ਕੀਤੀ ਜਾਵੇ ਅਤੇ ਗੁਰੂ ਸਾਹਿਬਾਨਾਂ ਤੇ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਲੈ ਕੇ ਸੂਬੇ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਪਾਇਆ ਜਾਵੇ। ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਇੱਥੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਵੀ ਪੁੱਜੇ। ਉਨ੍ਹਾਂ ਦੱਸਿਆ ਕਿ ਖੂਨਦਾਨ ਇਕ ਮਹਾਨ ਦਾਨ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਅਸੀਂ ਕਈ ਕੀਮਤੀ ਜਾਨਾਂ ਨੂੰ ਬਚਾ ਸਕਦੇ ਹਾਂ। ਉਨ੍ਹਾਂ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਖੂਨਦਾਨ ਕੈਂਪਾਂ ਵਿੱਚ ਸ਼ਾਮਿਲ ਹੋ ਕੇ ਖੂਨਦਾਨ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਲੋਂ ਕੀਤਾ ਗਿਆ ਖੂਨਦਾਨ ਕਿਸੇ ਦੀ ਕੀਮਤੀ ਜਾਨ ਤੇ ਪਰਿਵਾਰ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *