ਲੋਕ ਹਿੱਤ ਮਿਸ਼ਨ ਵੱਲੋਂ ਭਾਰਤ ਅਮਰੀਕਾ ਸਮਝੌਤੇ ਖਿਲਾਫ਼ ਟੋਲ ਪਲਾਜ਼ਾ ਬੜੌਦੀ ਕੀਤਾ ਗਿਆ ਫ਼ਰੀ

Spread the love
ਮਾਜਰੀ, 22 ਜੁਲਾਈ (ਜਗਦੇਵ ਸਿੰਘ ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਅਮਰੀਕਾ ਸਮਝੌਤੇ ਖਿਲਾਫ਼ ਟੋਲ ਪਲਾਜ਼ਾ ਬੜੌਦੀ ਫ਼ਰੀ ਕੀਤਾ ਗਿਆ। ਇਸ ਸੰਬੰਧੀ ਟੋਲ ਬੜੌਦੀ ਵਿਖੇ 4 ਘੰਟੇ ਵਾਹਨਾਂ ਨੂੰ ਬਿਨ੍ਹਾਂ ਟੈਕਸ ਫ਼ਰੀ ਲੰਘਾਉਣ ਲਈ ਲਾਏ ਧਰਨੇ ਦੌਰਾਨ ਮਿਸ਼ਨ ਆਗੂ ਗੁਰਮੀਤ ਸਿੰਘ ਸਾਂਟੂ, ਸੁੱਖਦੇਵ ਸਿੰਘ ਸੁੱਖਾ ਕੰਨਸਾਲਾ, ਰਵਿੰਦਰ ਸਿੰਘ ਬਜੀਦਪੁਰ, ਭਗਤ ਸਿੰਘ ਭਗਤ ਮਾਜਰਾ, ਪਰਮਜੀਤ ਸਿੰਘ ਪੰਮੀ, ਮਨਦੀਪ ਸਿੰਘ ਖਿਜਰਾਬਾਦ, ਕਾਦੀਆਂ ਯੂਨੀਅਨ ਦੇ ਰੇਸ਼ਮ ਸਿੰਘ ਬਡਾਲੀ, ਜਰਨੈਲ ਸਿੰਘ ਗੋਸਲਾਂ, ਕਿਸਾਨ ਸਭਾ ਦੇ ਬਲਵੀਰ ਸਿੰਘ ਮੁਸਾਫ਼ਰ, ਯੂਨੀਅਨ ਰਾਜੇਵਾਲ ਦੇ ਦਰਸ਼ਨ ਸਿੰਘ ਨਾਗਰਾ, ਲੱਖੋਵਾਲ ਯੂਨੀਅਨ ਦੇ ਅਮਰੀਕ ਸਿੰਘ ਨੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਾਲੇ ਬਿੱਲ ਰੱਦ ਹੋਣ ਤੋਂ ਬਾਅਦ ਟੇਢੇ ਢੰਗ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਲਈ ਅਜਿਹੇ ਸਮਝੌਤੇ ਜਾਂ ਹੋਰ ਸਕੀਮਾਂ ਲਿਆ ਦੀਆਂ ਜਾ ਰਹੀਆਂ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਅਣਖੀ ਲੋਕ ਕਦੇ ਵੀ ਕੇਂਦਰ ਦੀਆਂ ਮਾਰੂ ਚਾਲਾਂ ਸਫ਼ਲ ਨਹੀਂ ਹੋਣ ਦਿੱਤੀਆ ਜਾਣਗੀਆਂ। ਇਸ ਮੌਕੇ ਗੁਰਬਚਨ ਸਿੰਘ ਮੁੰਧੋਂ, ਕੁਲਵੰਤ ਸਿੰਘ ਸੰਗਤਪੁਰਾ, ਬਲਵਿੰਦਰ ਸਿੰਘ ਰੰਗੂਆਣਾ, ਗੁਰਸ਼ਰਨ ਸਿੰਘ ਨੱਗਲ,ਸਰਬਜੀਤ ਸਿੰਘ ਸੰਗਤਪੁਰਾ,  ਜਸਪਾਲ ਸਿੰਘ ਲੱਕੀ ਮਾਵੀ, ਜਸਵੀਰ ਸਿੰਘ ਲਾਲਾ, ਰਾਮ ਸਿੰਘ ਅਭੀਪੁਰ, ਹਰਿੰਦਰ ਸਿੰਘ ਕੁਬਾਹੇੜੀ, ਗੁਰਦੀਪ ਸਿੰਘ ਹੁਸਿਆਰਪੁਰ, ਬਹਾਦਰ ਸਿੰਘ ਚਾਹੜਮਾਜਰਾ, ਤਰਨਜੀਤ ਸਿੰਘ ਤਰਨੀ, ਮਲਕੀਤ ਸਿੰਘ ਫਿਰੋਜ਼ਪੁਰ, ਗੁਰਚਰਨ ਸਿੰਘ ਦੁੱਲਵਾਂ, ਬਿੰਦਾ ਬੜੌਦੀ, ਗੁਰਮੇਲ ਸਿੰਘ ਮੰਡ ਆਦਿ ਮੋਹਤਬਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *