ਲੋਕ ਹਿੱਤ ਮਿਸ਼ਨ ਵੱਲੋਂ ਮਾਜਰੀ ਬਲਾਕ ਦਫ਼ਤਰ ਵਿਖੇ ਬੰਦ ਪਈ ਲਾਈਟ ਦੀ ਸਪਲਾਈ ਚਾਲੂ ਕਰਨ ਲਈ ਦੋ ਦਿਨ ਦਾ ਅਲਟੀਮੇਟਮ

Spread the love
ਨਿਊ ਚੰਡੀਗੜ੍ਹ, 21 ਜੁਲਾਈ (ਬਜੀਦਪੁਰ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਨੇ ਮਾਜਰੀ ਬਲਾਕ ਸਥਿਤ ਪਟਵਾਰ ਦਫ਼ਤਰ ਵਿਖੇ ਬੰਦ ਪਈ ਲਾਈਟ ਦੀ ਸਪਲਾਈ ਚਾਲੂ ਕਰਨ ਲਈ ਦੋ ਦਿਨ ਦਾ ਅਲਟੀਮੇਟਮ ਦਿੱਤਾ ਹੈ। ਇਸ ਸਬੰਧੀ ਮਾਜਰੀ ਬਲਾਕ ਵਿਖੇ ਬੰਦ ਪਈ ਲਾਈਟ ਕਾਰਨ ਲੋਕਾਂ ਦੀ ਖੱਜਲ ਖੁਆਰੀ ਨੂੰ ਲੈ ਕੇ ਪਟਵਾਰ ਦਫ਼ਤਰ ਤੇ ਸੁਵਿਧਾ ਕੇਂਦਰ ਦਾ ਦੌਰਾ ਕਰਦਿਆਂ ਮਿਸ਼ਨ ਆਗੂ ਗੁਰਮੀਤ ਸਿੰਘ ਸਾਂਟੂ, ਰਵਿੰਦਰ ਸਿੰਘ ਬਜੀਦਪੁਰ, ਭਗਤ ਸਿੰਘ ਭਗਤਮਾਜਰਾ, ਪਰਮਜੀਤ ਸਿੰਘ ਪੰਮੀ ਮਾਵੀ ਨੇ ਕਿਹਾ ਕਿ ਮਾਲ ਵਿਭਾਗ ਵੱਲੋਂ ਬਿਜਲੀ ਬਿੱਲ ਨਾ ਉਤਾਰਨ ਕਾਰਨ ਕਈ ਲੱਖ ਰੁਪਇਆ ਜਮਾਂ ਹੋ ਗਿਆ। ਇਸ ਦੌਰਾਨ ਚਿੱਪ ਵਾਲਾ ਮੀਟਰ ਲੱਗਣ ਤੋਂ ਬਾਅਦ ਲਾਈਟ ਸਪਲਾਈ ਬੰਦ ਹੋ ਗਈ। ਇਸਨੂੰ ਇੱਕ ਹਫ਼ਤੇ ਬੀਤ ਜਾਣ ਤੇ ਵੀ ਮਾਲ ਵਿਭਾਗ ਦੇ ਸਥਾਨਿਕ ਸਬੰਧਿਤ ਅਧਿਕਾਰੀਆਂ ਨੇ ਬਿਜਲੀ ਸਪਲਾਈ ਲਈ ਬਿਜਲੀ ਵਿਭਾਗ ਨਾਲ ਮਿਲਕੇ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ। ਜਿਸ ਕਾਰਨ ਕੰਮ ਕਾਰਾਂ ਲਈ ਆਉਣ ਵਾਲੇ ਲੋਕ ਇਸ ਪ੍ਰੇਸ਼ਾਨੀ ਕਾਰਨ ਖਾਲੀ ਘਰ ਨੂੰ ਮੁੜ ਮੁੜਕੇ ਜਾ ਰਹੇ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਜੇਕਰ ਤਹਿਸੀਲ ਦਫ਼ਤਰ ਵੱਲੋਂ ਇਸ ਮੁਸ਼ਕਿਲ ਦਾ ਹੱਲ ਨਾ ਕੀਤਾ ਗਿਆ ਤਾਂ ਮਿਸ਼ਨ ਵੱਲੋਂ ਤਹਿਸੀਲ ਦਫ਼ਤਰ ਅੱਗੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਬਲਵਿੰਦਰ ਸਿੰਘ ਰੰਗੂਆਣਾ, ਸਰਬਜੀਤ ਸਿੰਘ ਸੰਗਤਪੁਰਾ, ਰਜਿੰਦਰ ਸਿੰਘ ਮਾਜਰਾ ਤੇ ਅਵਤਾਰ ਸਿੰਘ ਹੁਸ਼ਿਆਰਪੁਰ ਆਦਿ ਵੀ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *