ਵਣ ਰੇਂਜ ਅਫ਼ਸਰ ਰਘਬੀਰ ਸਿੰਘ ਦੀ ਸੇਵਾਮੁਕਤੀ ਮੌਕੇ ਪਿੰਕ ਰੋਜ਼ ਹੋਟਲ ਗੜ੍ਹਸ਼ੰਕਰ ਵਿਖੇ ਹੋਇਆ ਸ਼ਾਨਦਾਰ ਵਿਦਾਇਗੀ ਸਮਾਗਮ

Spread the love
ਬਲਾਚੌਰ, 31 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਪਿੰਕ ਰੋਜ਼ ਹੋਟਲ ਗੜ੍ਹਸ਼ੰਕਰ ਵਿਖੇ ਵਣ ਰੇਂਜ ਅਫ਼ਸਰ ਬਲਾਚੌਰ ਰਘਬੀਰ ਸਿੰਘ ਦੀ ਰਿਟਾਇਰਮੈਂਟ ਪਾਰਟੀ ਸਮੇਂ ਸਮੂਹ ਸਟਾਫ ਵਣ ਮੰਡਲ ਨਵਾਂਸ਼ਹਿਰ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਰਘਬੀਰ ਸਿੰਘ ਨੇ ਆਪਣੀ ਨੌਕਰੀ ਦੌਰਾਨ ਸਖਤ ਮਿਹਨਤ ਤੇ ਪੂਰੀ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ, ਜਿਸ ਦੀ ਹਾਜ਼ਰੀਨ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਗਈ।ਇਸ ਸ਼ਾਨਦਾਰ ਸਮਾਗਮ ਵਿੱਚ ਡੀਐਫਓ ਹਰਭਜਨ ਸਿੰਘ, ਡੀਐਫਓ ਸੁਨੀਲ ਕੁਮਾਰ, ਸੁਭਾਸ਼ ਚੰਦਰ ਰੇਂਜ ਅਫਸਰ ਗੜ੍ਹਸ਼ੰਕਰ, ਸੁਰਿੰਦਰਪਾਲ ਰੇਂਜ ਅਫਸਰ ਬਲਾਚੌਰ, ਭੁਪਿੰਦਰ ਸਿੰਘ ਰੇਂਜ ਅਫਸਰ ਕਾਠਗੜ੍ਹ, ਜਗਦੀਪ ਕੁੰਬੜਾ ਪ੍ਰਧਾਨ ਆਲ ਇੰਡੀਆ ਫਾਰੈਸਟ ਫੈਡਰੇਸ਼ਨ, ਜਸਬੀਰਪਾਲ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਪੰਜਾਬ ਗੁਰਮੋਹਨ ਸਿੰਘ, ਰਵਿੰਦਰ ਸਿੰਘ ਜਨਰਲ ਸਕੱਤਰ, ਹਰਮਨਦੀਪ ਸਿੰਘ, ਰਜਤ ਕੁਮਾਰ, ਕਿਰਸ਼ਨ ਗੋਪਾਲ, ਵਿਜੈ ਕੁਮਾਰ ਅਤੇ ਵਣ ਮੰਡਲ ਦਾ ਸਮੂਹ ਸਟਾਫ਼ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਿਹਾ। ਹਾਜ਼ਰ ਸਟਾਫ਼ ਨੇ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਚੰਗੀ ਸਿਹਤ ਲਈ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *