ਵਣ ਰੇਂਜ ਸਮਰਾਲਾ ‘ਚ ਵੱਡੇ ਘਪਲਿਆਂ ਦੀ ਸ਼ੰਕਾ, ਵਿਜੀਲੈਂਸ ਬਿਊਰੋ ਤੋਂ ਉੱਚ ਪੱਧਰੀ ਜਾਂਚ ਦੀ ਮੰਗ: ਬੈਨੀਪਾਲ RTI ਤਹਿਤ 250 ਰੁਪਏ ਫੀਸ ਜਮ੍ਹਾਂ ਕਰਵਾਉਣ ਦੇ ਬਾਵਜੂਦ ਨਹੀਂ ਮਿਲੀ ਜਾਣਕਾਰੀ, ਰੇਂਜ ਅਫ਼ਸਰ ਦੇ ਲਿਖਤੀ ਭਰੋਸੇ ਮਗਰੋਂ ਵੀ ਸੂਚਨਾ ਨਾ ਦੇਣ ਦੇ ਦੋਸ਼

Spread the love
ਖੰਨਾ 11 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ) ਪਿੰਡ ਰੋਹਣੋ ਦੇ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਵਣ ਰੇਂਜ ਸਮਰਾਲਾ ਵਿੱਚ ਕਥਿਤ ਬੇਨਿਯਮੀਆਂ ਅਤੇ ਜਾਣਕਾਰੀ ਦੇ ਅਧਿਕਾਰ (ਆਰ ਟੀ ਆਈ) ਤਹਿਤ ਮੰਗੀ ਗਈ ਸੂਚਨਾ ਨਾ ਦੇਣ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਰਾਹੀਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਵਿਭਾਗ ਲੰਬੇ ਸਮੇਂ ਤੋਂ ਆਰ ਟੀ ਆਈ ਤਹਿਤ ਜਾਣਕਾਰੀ ਦੇਣ ਵਿੱਚ ਟਾਲਮਟੋਲ ਕਰ ਰਿਹਾ ਹੈ, ਜਿਸ ਕਾਰਨ ਵਿਭਾਗ ਦੀ ਕਾਰਗੁਜ਼ਾਰੀ ਗੰਭੀਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਬੈਨੀਪਾਲ ਨੇ ਦੱਸਿਆ ਕਿ 24 ਅਕਤੂਬਰ 2025 ਨੂੰ ਸੂਚਨਾ ਅਧਿਕਾਰ ਤਹਿਤ ਵਣ ਰੇਂਜ ਸਮਰਾਲਾ ਤੋਂ ਸਾਲ 2020 ਤੋਂ ਅਕਤੂਬਰ 2025 ਤੱਕ ਸਰਕਾਰੀ ਦਰੱਖਤਾਂ ਨੂੰ ਹੋਏ ਨੁਕਸਾਨ, ਕੀਤੀ ਗਈ ਕਾਰਵਾਈ, ਜੁਰਮਾਨਿਆਂ ਦੀ ਵਸੂਲੀ, ਨੈਸ਼ਨਲ ਹਾਈਵੇ ਨੰਬਰ-5 ਨਾਲ ਲੱਗਦੇ ਹੋਟਲਾਂ, ਢਾਬਿਆਂ, ਪੈਟਰੋਲ ਪੰਪਾਂ, ਮੈਰਿਜ ਪੈਲੇਸਾਂ, ਫੈਕਟਰੀਆਂ ਅਤੇ ਹੋਰ ਅਦਾਰਿਆਂ ਨੂੰ ਦਿੱਤੀਆਂ ਮਨਜ਼ੂਰੀਆਂ, ਵਸੂਲ ਕੀਤੀਆਂ ਫੀਸਾਂ ਅਤੇ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਸਬੰਧੀ ਕੀਤੀ ਕਾਰਵਾਈ ਦਾ ਰਿਕਾਰਡ ਮੰਗਿਆ ਗਿਆ ਸੀ। ਉਨ੍ਹਾਂ ਕਿਹਾ ਕਿ ਵਣ ਰੇਂਜ ਸਮਰਾਲਾ ਨੇ 10 ਨਵੰਬਰ 2025 ਨੂੰ ਪੱਤਰ ਜਾਰੀ ਕਰਕੇ ਜਾਣਕਾਰੀ ਦੇਣ ਲਈ 250 ਰੁਪਏ ਫੀਸ ਜਮ੍ਹਾਂ ਕਰਵਾਉਣ ਲਈ ਕਿਹਾ ਸੀ। ਉਨ੍ਹਾਂ ਨੇ ਖ਼ੁਦ ਦਫ਼ਤਰ ਵਿੱਚ ਜਾ ਕੇ ਇਹ ਰਕਮ ਜਮ੍ਹਾਂ ਕਰਵਾ ਦਿੱਤੀ, ਪਰ ਇਸ ਦੇ ਬਾਵਜੂਦ ਅੱਜ ਤੱਕ ਮੰਗੀ ਗਈ ਜਾਣਕਾਰੀ ਨਹੀਂ ਦਿੱਤੀ ਗਈ। ਇਸ ਤੋਂ ਬਾਅਦ 20 ਜਨਵਰੀ 2026 ਨੂੰ ਚੀਫ਼ ਸੈਕਟਰੀ ਵਣ ਵਿਭਾਗ ਕੋਲ ਪਹਿਲੀ ਅਪੀਲ ਵੀ ਕੀਤੀ ਗਈ, ਪਰ ਕਰੀਬ ਛੇ ਮਹੀਨੇ ਬੀਤਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਬੈਨੀਪਾਲ ਨੇ ਇਹ ਵੀ ਦੱਸਿਆ ਕਿ ਵਣ ਰੇਂਜ ਅਫ਼ਸਰ ਸ਼ਮਿੰਦਰ ਸਿੰਘ ਨੇ 8 ਅਪ੍ਰੈਲ 2026 ਨੂੰ ਆਪਣੇ ਲਿਖਤੀ ਬਿਆਨ ਵਿੱਚ ਭਰੋਸਾ ਦਿੱਤਾ ਸੀ ਕਿ ਸੂਚਨਾ ਅਧਿਕਾਰ ਤਹਿਤ ਮੰਗੀ ਗਈ ਜਾਣਕਾਰੀ 15 ਅਪ੍ਰੈਲ 2026 ਤੋਂ ਪਹਿਲਾਂ ਇੱਕ ਹਫ਼ਤੇ ਦੇ ਅੰਦਰ ਮੁਹੱਈਆ ਕਰਵਾ ਦਿੱਤੀ ਜਾਵੇਗੀ। ਪਰ ਉਨ੍ਹਾਂ ਦਾ ਦੋਸ਼ ਹੈ ਕਿ ਇਸ ਲਿਖਤੀ ਭਰੋਸੇ ਦੇ ਬਾਵਜੂਦ ਅੱਜ ਤੱਕ ਨਾ ਤਾਂ ਸੂਚਨਾ ਦਿੱਤੀ ਗਈ ਅਤੇ ਨਾ ਹੀ ਕੋਈ ਠੋਸ ਕਾਰਵਾਈ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਮਾਛੀਵਾੜਾ ਸਾਹਿਬ ਨੇੜੇ ਸਰਕਾਰੀ ਦਰੱਖਤਾਂ ਦੀ ਕਟਾਈ ਅਤੇ ਗੜ੍ਹੀ ਨਹਿਰ ਕੋਲੋਂ ਲੱਕੜ ਚੋਰੀ ਵਰਗੀਆਂ ਘਟਨਾਵਾਂ ਪਹਿਲਾਂ ਹੀ ਵਿਭਾਗ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰ ਚੁੱਕੀਆਂ ਹਨ। ਸੂਚਨਾ ਅਧਿਕਾਰ ਤਹਿਤ ਜਾਣਕਾਰੀ ਨਾ ਦੇਣ ਨਾਲ ਇਹ ਸ਼ੱਕ ਹੋਰ ਗਹਿਰਾ ਹੋ ਜਾਂਦਾ ਹੈ ਕਿ ਕਿਤੇ ਵਿਭਾਗ ਅੰਦਰ ਹੋਈਆਂ ਕਥਿਤ ਬੇਨਿਯਮੀਆਂ ‘ਤੇ ਪਰਦਾ ਤਾਂ ਨਹੀਂ ਪਾਇਆ ਜਾ ਰਿਹਾ। ਬੈਨੀਪਾਲ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਵਣ ਰੇਂਜ ਸਮਰਾਲਾ ਦੇ ਸਮੁੱਚੇ ਕੰਮਕਾਜ, ਵਿੱਤੀ ਲੈਣ-ਦੇਣ ਅਤੇ ਪ੍ਰਸ਼ਾਸਕੀ ਕਾਰਵਾਈਆਂ ਦੀ ਵਿਜੀਲੈਂਸ ਬਿਊਰੋ ਰਾਹੀਂ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ।
  • Related Posts

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਸਰਦਾਰਨੀ ਰਾਜਵੰਤ ਕੌਰ ਸੁਰਗਵਾਸ, ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 14 ਜੁਲਾਈ ਨੂੰ

    Spread the love

    Spread the love ਬਲਾਚੌਰ 12 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਰਾਜਵੰਤ ਕੌਰ, ਜੋ ਕਿ ਪੰਜਾਬ ਪੁਲਿਸ ਦੇ ਸੇਵਾਮੁਕਤ ਏ.ਐਸ.ਆਈ. ਗੁਰਦਿਆਲ ਸਿੰਘ ਦੇ ਧਰਮਪਤਨੀ ਸਨ, ਬੀਤੀ…

    Leave a Reply

    Your email address will not be published. Required fields are marked *