ਵਧੀਆ ਕਾਰਜਗੁਜਾਰੀ ਕਰਨ ਵਾਲੇ ਬੀਐਲਓ ਨੂੰ ਕੀਤਾ ਐਸਡੀਐਮ ਤਪਾ ਵੱਲੋਂ ਸਨਮਾਨਿਤ 

Spread the love
ਤਪਾ ਮੰਡੀ 13 ਜੁਲਾਈ (ਗੋਲਡੀ ਵਿਆਸ) ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਹਲਕਾ ਵਿਧਾਨ ਸਭਾ ਭਦੋੜ 102 ਦੇ ਪੋਲਿੰਗ ਬੂਥਾਂ ’ਤੇ ਵੋਟਾਂ ਦੀ ਸੁਧਾਈ ਸਬੰਧੀ ਵਿਸ਼ੇਸ਼ ਕੈਂਪ ਲਗਾਏ ਗਏ, ਜਿਨ੍ਹਾਂ ਦਾ ਲੋਕਾਂ ਵੱਲੋਂ ਭਰਵਾਂ ਲਾਭ ਉਠਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸਬ ਡਿਵੀਜ਼ਨ ਤਪਾ ਦੇ ਐਸਡੀਐਮ ਆਯੂਸ਼ ਗੋਇਲ ਵੱਲੋਂ ਬੀਐਲੳਜ ਗੁਰਵਿੰਦਰ ਸਿੰਘ ਸਿੱਧੂ ਨੂੰ ਵਧੀਆ ਕਾਰਗੁਜ਼ਾਰੀ ਬਦਲੇ ਪ੍ਰਸੰਸਾ ਪੱਤਰ ਦੇਣ ਤੋਂ ਬਾਅਦ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਯੋਗ ਵੋਟਰਾਂ ਦੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਵਿਧਾਜਨਕ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਮੂਹ ਬੀਐਲਓਜ਼ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।ਉਨ੍ਹਾਂ ਹਲਕੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੋਟਰ ਕਿਸੇ ਕਾਰਨ ਕਰਕੇ ਹਾਲੇ ਤੱਕ ਆਪਣੇ ਗਣਨਾ ਫਾਰਮ ਨਹੀਂ ਭਰ ਸਕੇ ਜਾਂ ਜਮ੍ਹਾਂ ਨਹੀਂ ਕਰਵਾ ਸਕੇ, ਉਹ 24 ਜੁਲਾਈ ਤੋਂ ਪਹਿਲਾਂ ਪਹਿਲਾਂ ਗਣਨਾ ਫਾਰਮ ਭਰ ਕੇ ਆਪਣੇ ਬੀ.ਐਲ.ਓ. ਨੂੰ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਯੋਗ ਵੋਟਰ ਦੀ ਵੋਟ ਕੱਟੀ ਨਾ ਜਾਵੇ। ਇਸ ਮੌਕੇ ਵਿੱਕੀ ਡਾਬਲਾ ,ਸੁਪਰਵਾਈਜ਼ਰ ਗੁਰਮੀਤ ਸਿੰਘ ਅਤੇ ਹਰਮੀਤ ਸਿੰਘ ਹਾਜ਼ਰ ਸਨ।
  • Related Posts

    ਸਤਲੁਜ ਦਰਿਆ ‘ਤੇ ਨਵੇਂ ਪੁਲ ਦੀ ਉਸਾਰੀ ਕਾਰਨ ਪੁਰਾਣਾ ਹੈੱਡ ਪੁਲ ਮੁਕੰਮਲ ਬੰਦ; ਰਾਹਗੀਰਾਂ ਨੂੰ ਨਵੇਂ ਬਾਈਪਾਸ ਦੀ ਵਰਤੋਂ ਕਰਨ ਦੀ ਅਪੀਲ

    Spread the love

    Spread the love ਨਵਾਂਸ਼ਹਿਰ /ਕਾਠਗੜ੍ਹ, 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਨੈਸ਼ਨਲ ਹਾਈਵੇ ਨੇੜੇ ਸਥਿਤ ਪ੍ਰਸਿੱਧ ਗੁਰੂ ਗੁਰਦੁਆਰਾ ਟਿੱਬੀ ਸਾਹਿਬ ਦੇ ਕੋਲੋਂ ਲੰਘਦੇ ਸਤਲੁਜ ਦਰਿਆ ‘ਤੇ ਇਸ ਵੇਲੇ ਇੱਕ…

    ਸਤਲੁਜ ਦਰਿਆ ‘ਤੇ ਨਵੇਂ ਪੁਲ ਦੀ ਉਸਾਰੀ ਕਾਰਨ ਪੁਰਾਣਾ ਹੈੱਡ ਪੁਲ ਮੁਕੰਮਲ ਬੰਦ; ਰਾਹਗੀਰਾਂ ਨੂੰ ਨਵੇਂ ਬਾਈਪਾਸ ਦੀ ਵਰਤੋਂ ਕਰਨ ਦੀ ਅਪੀਲ

    Spread the love

    Spread the loveਕਾਠਗੜ੍ਹ, 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਨੈਸ਼ਨਲ ਹਾਈਵੇ ਨੇੜੇ ਸਥਿਤ ਪ੍ਰਸਿੱਧ ਗੁਰੂ ਗੁਰਦੁਆਰਾ ਟਿੱਬੀ ਸਾਹਿਬ ਦੇ ਕੋਲੋਂ ਲੰਘਦੇ ਸਤਲੁਜ ਦਰਿਆ ‘ਤੇ ਇਸ ਵੇਲੇ ਇੱਕ ਵੱਡੇ ਪੁਲ…

    Leave a Reply

    Your email address will not be published. Required fields are marked *