ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ‘ਤੇ ਪਾਬੰਦੀ ਦੇ ਹੁਕਮ ਜਾਰੀ

Spread the love
ਫਿਰੋਜ਼ਪੁਰ, 21 ਅਗਸਤ (ਅਸ਼ੋਕ ਭਾਰਦਵਾਜ) ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ 75 ਐਮ.ਜੀ. ਤੋਂ ਉਪਰ ਫਾਰਮੂਲੇ ਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਫ਼ਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦੀ ਵਿਆਪਕ ਦੁਰਵਰਤੋਂ ਕੀਤੀ ਜਾਂਦੀ ਹੈ। ਇਸ ਲਈ 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ’ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਹੁਕਮਾਂ ਵਿੱਚ ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਹ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਵੀ ਰਿਕਾਰਡ ਵੀ ਰੱਖਣਗੇ ਅਤੇ ਖਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ। ਅਸਲ ਪਰਚੀ ਦੇ ਉਪਰ ਸਟੈਂਪ ਸਮੇਤ ਇਨ੍ਹਾਂ ਚੀਜਾਂ ਜਿਵੇ ਕੇ ਕੈਮਿਸਟ/ ਰਿਟੇਲਰ/ ਟਰੇਡ ਦਾ ਨਾਮ, ਗੋਲੀਆਂ ਖਰੀਦਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਆਦਿ ਨੂੰ ਵੀ ਯਕੀਨੀ ਬਣਾਉਣਗੇ। ਇਨ੍ਹਾਂ ਹੁਕਮਾਂ ਮੁਤਾਬਿਕ ਹਰ ਰਿਟੇਲਰ/ਕੈਮਿਸਟ, ਮੈਡੀਕਲ ਸਟੋਰ ਮਾਲਕ ਅਤੇ ਹਸਪਤਾਲ ਵਿੱਚ ਫਾਰਮਸਿਸਟ ਇਸ ਚੀਜ ਨੂੰ ਵੀ ਯਕੀਨੀ ਬਣਾਉਣਗੇ ਕਿ ਖਰੀਦ ਕਰਨ ਵਾਲੇ ਵੱਲੋਂ ਅਸਲ ਪਰਚੀ ਦੇ ਉਪਰ ਪਹਿਲਾਂ ਹੀ ਕਿਸੇ ਹੋਰ ਦੁਕਾਨ ਤੋਂ ਇਹ ਦਵਾਈ (ਪ੍ਰੀਗਾਬਾਲਿਨ 75 ਐਮ.ਜੀ) ਨਾ ਖਰੀਦੀ ਗਈ ਹੋਵੇ। ਵੇਚਣ ਵਾਲੇ ਇਹ ਵੀ ਯਕੀਨੀ ਬਣਾਉਣਗੇ ਕਿ ਪਰਚੀ ਵਿੱਚ ਦਰਜ ਦਿਨਾਂ ਤੋਂ ਵੱਧ ਗਾਹਕ ਨੂੰ ਦਵਾਈ ਨਾ ਮੁਹੱਈਆ ਕਰਵਾਈ ਜਾਵੇ। ਜਿਹਨਾਂ ਮਰੀਜਾਂ ਨੂੰ ਅਸਲ ਵਿੱਚ ਇਹ ਦਵਾਈ ਦੀ ਜਰੂਰਤ ਹੈ, ਉਨ੍ਹਾਂ ਮਰੀਜਾਂ ਲਈ ਕੇਵਲ ਸਿਵਲ ਹਸਪਤਾਲ ਫ਼ਿਰੋਜ਼ਪੁਰ ਸ਼ਹਿਰ ਦੇ ਅੰਦਰ ਜਨ ਔਸ਼ਧੀ ਜੈਨਰਿਕ ਡਰੱਗ ਸਟੋਰ ਦੁਆਰਾ ਚਲਾਏ ਜਾ ਰਹੇ ਮੈਡੀਕਲ ਸਟੋਰ ਵਿੱਚ ਉਪਲਬੱਧ ਰਹੇਗੀ। ਜਨ ਔਸ਼ਧੀ ਜੈਨਰਿਕ ਸਟੋਰ ਦੇ ਇੰਚਾਰਜ ਇਹ ਯਕੀਨੀ ਬਣਾਉਣਗੇ ਕਿ ਸਾਰੇ ਫਾਰਮੂਲਿਆਂ ਦੇ ਪ੍ਰੀਗਾਬਾਲਿਨ ਦੀ ਖਰੀਦ/ਵਿਕਰੀ ਦਾ ਸਹੀ ਰਿਕਾਰਡ ਰੱਖਿਆ ਜਾਵੇ ਅਤੇ ਇਸ ਆਦੇਸ਼ ਵਿੱਚ ਬਾਕੀ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਇਹ ਹੁਕਮ ਜਾਰੀ ਹੋਣ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *