ਵਪਾਰੀਆਂ ਦੀ ਹਰੇਕ ਮੁਸ਼ਕਿਲ ਦਾ ਕਰਵਾਇਆ ਜਾਵੇਗਾ ਢੁਕਵਾਂ ਹਲ – ਬੌਬੀ ਚਮ

Spread the love
  ਜੋਨ ਸਕੱਤਰ ਰਿੱਕੀ ਮਨੋਚਾ ਤੇ ਹਲਕਾ ਇੰਚਾਰਜ ਹਰਜੀ ਮਾਨ ਵੀ ਰਹੇ ਮੌਜੂਦ
ਫਗਵਾੜਾ 26 ਮਾਰਚ (   ਪ੍ਰੀਤ ਕੌਰ   ਪ੍ਰੀਤੀ       ) ਆਮ ਆਦਮੀ ਪਾਰਟੀ ਟਰੇਡਰਜ਼ ਵਿੰਗ ਫਗਵਾੜਾ ਦੇ ਚੇਅਰਮੈਨ ਬੌਬੀ ਚਮ ਵਲੋਂ ਸ਼ਹਿਰ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਦੇ ਢੁਕਵੇਂ ਹੱਲ ਦੇ ਮਨੋਰਥ ਨਾਲ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਚੌਥਾ ਕੈਂਪ ਮੰਡੀ ਰੋਡ ਖੇਤਰ ‘ਚ ਲਗਾਇਆ ਗਿਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਜੋਨ ਸਕੱਤਰ ਰਿੱਕੀ ਮਨੋਚਾ ਅਤੇ ਸੂਬਾ ਸਪੋਕਸ ਪਰਸਨ ਹਰਨੂਰ ਸਿੰਘ (ਹਰਜੀ) ਮਾਨ ਹਲਕਾ ਇੰਚਾਰਜ ਫਗਵਾੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਹਾਜਰ ਆਏ ਵਪਾਰੀਆਂ ਨੇ ਆਪਣੀਆਂ ਸਮੱਸਿਆਵਾਂ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਸਾਹਮਣੇ ਰੱਖੀਆਂ। ਜਿਸ ਤੇ ਅਧਿਕਾਰੀਆਂ ਦੁਆਰਾ ਸਮੱਸਿਆਵਾਂ ਦਾ ਨਿਪਟਾਰਾ ਜਲਦੀ ਕਰਨ ਦਾ ਭਰੋਸਾ ਦਿੱਤਾ ਗਿਆ। ਜੋਨ ਸਕੱਤਰ ਰਿੱਕੀ ਮਨੋਚਾ ਨੇ ਬੌਬੀ ਚਮ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦ ਵਪਾਰੀਆਂ ਤੇ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਹੀ ਹਲ ਨਹੀਂ ਕਰਦੇ ਬਲਕਿ ਉਹਨਾਂ ਦੇ ਕੀਮਤੀ ਸਮੇਂ ਦੀ ਬਚਤ ਵੀ ਹੁੰਦੀ ਹੈ। ਜਿਸਦੇ ਲਈ ਚੇਅਰਮੈਨ ਬੋਬੀ ਚਮ ਅਤੇ ਉਹਨਾਂ ਦੀ ਟੀਮ ਵਧਾਈ ਦੀ ਪਾਤਰ ਹੈ। ਹਲਕਾ ਇੰਚਾਰਜ ਹਰਜੀ ਮਾਨ ਨੇ ਵੀ ਬੋਬੀ ਚਮ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਹਰੇਕ ਮੁਸ਼ਕਿਲ ਦਾ ਸੋਖਾ ਤੇ ਉਚਿਤ ਹਲ ਕਰਨ ਲਈ ਤੱਤਪਰ ਹੈ। ਵਪਾਰੀਆਂ ਦਾ ਪੰਜਾਬ ਦੀ ਆਰਥਕਤਾ ਨੂੰ ਮਜਬੂਤ ਕਰਨ ਵਿੱਚ ਵੱਡਾ ਯੋਗਦਾਨ ਹੈ। ਉਹਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਅਖੀਰ ਵਿੱਚ ਬੌਬੀ ਚਮ ਨੇ ਸੀਨੀਅਰ ਪਾਰਟੀ ਅਹੁਦੇਦਾਰਾਂ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਦੱਸਿਆ ਕਿ ਵਪਾਰੀਆਂ ਨਾਲ ਪ੍ਰਸ਼ਾਸਨਿਕ ਮਿਲਣੀ ਦੇ ਇਸ ਉਪਰਾਲੇ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਹਨਾਂ ਆਉਂਦੇ ਦਿਨਾਂ ਵਿੱਚ ਸ਼ਹਿਰ ਦੇ ਹੋਰ ਇਲਾਕਿਆਂ ‘ਚ ਵੀ ਇਸੇ ਤਰ੍ਹਾਂ ਕੈਂਪ ਲਗਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕਲਾਥ ਮਰਚੈਂਟ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਬਾਂਗਾ, ਚੇਅਰਮੈਨ ਪਰਮਜੀਤ ਗੁਲਾਟੀ, ਸਕੱਤਰ ਦੀਪਕ ਛਾਬੜਾ, ਮੀਤ ਪ੍ਰਧਾਨ ਮੋਹਨ ਸਿੰਘ, ਜਗਮੋਹਨ ਕੋਰੀਅਰ ਮਰਚੈਂਟ, ਰਾਜਿੰਦਰ ਸਿੰਘ ਚੇਅਰਮੈਨ ਕਰਿਆਨਾ ਮਰਚੈਂਟ ਐਸੋਸੀਏਸ਼ਨ, ਸੁਦੇਸ਼ ਕਲੂਚਾ ਪ੍ਰਧਾਨ, ਸੋਨੂੰ ਅਰੋੜਾ ਜਨਰਲ ਸਕੱਤਰ, ਓਮ ਪ੍ਰਕਾਸ਼, ਸਵਰਨ ਸਿੰਘ (ਸਵਰਨ ਸਵੀਟਸ) ਤੋਂ ਇਲਾਵਾ ਹਿਉਮਨ ਰਾਈਟਸ ਕੌਂਸਲ ਦੇ ਸਟੇਟ ਸਕੱਤਰ ਗੁਰਦੀਪ ਸਿੰਘ ਕੰਗ, ਐਂਟੀ ਕਰਪਸ਼ਨ ਸੈਲ ਦੇ ਪੰਜਾਬ ਪ੍ਰਧਾਨ ਰਮਨ ਨਹਿਰਾ ਆਦਿ ਹਾਜਰ ਸਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *