ਵਪਾਰ ਜਗਤ ਦੇ ਅਸਮਾਨ ‘ਚ ਜੈਤੋ ਦਾ ਚੜ੍ਹਿਆ ਨਵਾਂ ਸੂਰਜ, ਰਾਜੇਸ਼ ਜਿੰਦਲ ਤੇ ਓਮ ਭੂਸ਼ਣ ਨੂੰ ਮਿਲੀ ਅਹਿਮ ਕਮਾਨ ਮਿਹਨਤ, ਭਰੋਸੇ ਅਤੇ ਲੀਡਰਸ਼ਿਪ ਨੂੰ ਮਿਲਿਆ ਸਨਮਾਨ; ਭਾਰਤੀ ਵਪਾਰ ਮੰਡਲ ਨੇ ਸੌਂਪੀਆਂ ਸੂਬਾਈ ਤੇ ਜ਼ਿਲ੍ਹਾ ਪੱਧਰ ਦੀਆਂ ਜ਼ਿੰਮੇਵਾਰੀਆਂ

Spread the love
ਜੈਤੋ, 19 ਜੁਲਾਈ (ਮਨਜੀਤ ਸਿੰਘ ਢੱਲਾ)-ਭਾਰਤੀ ਵਪਾਰ ਮੰਡਲ (ਰਜਿਸਟਰਡ) ਵੱਲੋਂ ਅੰਮ੍ਰਿਤਸਰ ਦੇ ਹੋਟਲ ਰੀਜੈਂਟਾ ਸੈਂਟਰਲ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੈਤੋ ਦੇ ਉਦਯੋਗਪਤੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਉਦਯੋਗਪਤੀਆਂ, ਵਪਾਰੀਆਂ ਅਤੇ ਸੰਸਥਾ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਸਮਾਰੋਹ ਦੌਰਾਨ ਭਾਰਤੀ ਵਪਾਰ ਮੰਡਲ ਦੇ ਕੌਮੀ ਪ੍ਰਧਾਨ ਅੰਕੁਰ ਸਿੰਘਲ ਅਤੇ ਪੰਜਾਬ ਪ੍ਰਧਾਨ ਰਾਜੀਵ ਅਨੇਜਾ ਨੇ ਪ੍ਰਸਿੱਧ ਉਦਯੋਗਪਤੀ ਸ੍ਰੀ ਰਾਜੇਸ਼ ਜਿੰਦਲ (ਜੈਤੋ) ਨੂੰ ਪੰਜਾਬ ਦੇ ਉਪ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਭੇਟ ਕੀਤਾ ਗਿਆ। ਇਸੇ ਮੌਕੇ ਓਮ ਭੂਸ਼ਣ ਜੈਤੋ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਉਪ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੁਲਭੂਸ਼ਣ ਸਿੰਗਲਾ (ਵਿੱਕੀ) ਨੂੰ ਜ਼ਿਲ੍ਹਾ ਸਕੱਤਰ, ਫ਼ਰੀਦਕੋਟ ਅਤੇ ਮਦਨ ਲਾਲ ਗਰਗ ਨੂੰ ਬਾਜਾਖਾਨਾ ਇਕਾਈ ਦਾ ਪ੍ਰਧਾਨ ਨਿਯੁਕਤ ਕਰਦਿਆਂ ਨਿਯੁਕਤੀ ਪੱਤਰ ਸੌਂਪੇ ਗਏ। ਸਮਾਗਮ ਵਿੱਚ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀਐਸਆਈਡੀਸੀ) ਦੇ ਸਾਬਕਾ ਡਾਇਰੈਕਟਰ ਅਤੇ ਨਗਰ ਕੌਂਸਲ ਜੈਤੋ ਦੇ ਸਾਬਕਾ ਉਪ ਪ੍ਰਧਾਨ ਪ੍ਰਦੀਪ ਸਿੰਗਲਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀਆਂ ਵਪਾਰਕ ਭਾਈਚਾਰੇ ਦੀ ਸੇਵਾ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਸਮਾਗਮ ਦੌਰਾਨ ਨਵ-ਨਿਯੁਕਤ ਅਹੁਦੇਦਾਰਾਂ ਨੇ ਵੀ ਸੰਗਠਨ ਦੀਆਂ ਉਮੀਦਾਂ ‘ਤੇ ਖਰਾ ਉਤਰਣ ਅਤੇ ਵਪਾਰੀਆਂ ਦੇ ਹਿੱਤਾਂ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਵਪਾਰ ਮੰਡਲ ਅਤੇ ਜੈਤੋ ਸ਼ਹਿਰ ਦੇ ਸਮੂਹ ਵਪਾਰੀ ਵਰਗ ਵੱਲੋਂ ਇਸ ਨਿਯੁਕਤੀ ਤੇ ਵਧਾਈ ਦਿੱਤੀ।
  • Related Posts

    ਬਿਜਲੀ ਮੁਲਾਜ਼ਮ ਜਥੇਬੰਦੀਆਂ ਦੀ ਹੜਤਾਲ ਚੌਥੇ ਦਿਨ ਵਿੱਚ ਦਾਖ਼ਲ ਡੀਏ ਦੀ ਮੰਗ ਨੂੰ ਲੈ ਕੇ ਆਰ-ਪਾਰ ਦੀ ਲੜਾਈ ਦਾ ਐਲਾਨ ਬਰਨਾਲਾ 

    Spread the love

    Spread the loveਬਰਨਾਲਾ, 23 ਜੁਲਾਈ (ਬਲਵੰਤ ਸਿੰਘ ਸਿੱਧੂ)= : ਬਿਜਲੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਅੱਜ ਚੌਥੇ ਦਿਨ ਵਿੱਚ ਦਾਖ਼ਲ ਹੋ ਗਈ। ਬਰਨਾਲਾ ਵਿਖੇ…

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    Leave a Reply

    Your email address will not be published. Required fields are marked *