ਵਾਅਦਿਆਂ ਤੋਂ ਮੁੱਕਰੀ ‘ਆਪ’ ਸਰਕਾਰ, ਲੋਕ 2027 ਵਿੱਚ ਬਦਲਾਅ ਲਈ ਤਿਆਰ : ਅਕਾਲਜੋਤ ਬਰਾੜ ਹੱਕਾਂ ਤੇ ਇਨਸਾਫ਼ ਲਈ ਲੋਕਾਂ ਨੂੰ ਸੜਕਾਂ ’ਤੇ ਧਰਨੇ ਲਾਉਣ ਲਈ ਮਜਬੂਰ ਹੋਣਾ ਸਰਕਾਰ ਦੀ ਨਾਕਾਮੀ : ਐਡਵੋਕੇਟ ਅਕਾਲਜੋਤ ਸਿੰਘ ਬਰਾੜ

Spread the love
ਜੈਤੋ, 13 ਸਤੰਬਰ (ਮਨਜੀਤ ਸਿੰਘ ਢੱਲਾ): ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਅਕਾਲਜੋਤ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਸਰਕਾਰ ਹੁਣ ਪਿੱਛੇ ਹਟਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਬਦਲਾਅ, ਇਨਸਾਫ਼ ਅਤੇ ਲੋਕਾਂ ਦੇ ਹੱਕਾਂ ਦੀ ਗੱਲ ਕਰਕੇ ਸੱਤਾ ਹਾਸਲ ਕਰਨ ਵਾਲੀ ‘ਆਪ’ ਸਰਕਾਰ ਦੇ ਰਾਜ ਵਿੱਚ ਆਪਣੇ ਜਾਇਜ਼ ਹੱਕਾਂ ਲਈ ਲੋਕਾਂ ਨੂੰ ਸੜਕਾਂ ’ਤੇ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਉਨ੍ਹਾਂ ਨੂੰ ਇਨਸਾਫ਼ ਦੇਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੇ ਲੋਕਾਂ ਨੂੰ ਆਪਣੇ ਮਸਲਿਆਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਲਾਉਣ ਅਤੇ ਧਰਨਿਆਂ ਦਾ ਸਹਾਰਾ ਲੈਣ ਪਵੇ ਤਾਂ ਇਹ ਪ੍ਰਸ਼ਾਸਨਿਕ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।ਐਡਵੋਕੇਟ ਬਰਾੜ ਨੇ ਕਿਹਾ ਕਿ ਲੋਕ ਹੁਣ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਿਨ੍ਹਾਂ ਲੋਕ-ਮੁੱਦਿਆਂ ਨੂੰ ‘ਆਪ’ ਨੇ ਆਪਣੀ ਸਿਆਸਤ ਦਾ ਕੇਂਦਰ ਬਣਾਇਆ ਸੀ, ਅੱਜ ਉਨ੍ਹਾਂ ’ਤੇ ਹੀ ਸਰਕਾਰ ਨੂੰ ਜਵਾਬਦੇਹ ਹੋਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਮਨ ਵਿੱਚ ਸਰਕਾਰ ਬਦਲਣ ਦਾ ਫ਼ੈਸਲਾ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਅੰਤਿਮ ਫ਼ੈਸਲਾ ਜਨਤਾ ਦਾ ਹੁੰਦਾ ਹੈ ਅਤੇ ਲੋਕ ਆਪਣੇ ਵੋਟ ਦੇ ਹੱਕ ਰਾਹੀਂ ਸਰਕਾਰ ਦੀ ਕਾਰਗੁਜ਼ਾਰੀ ਦਾ ਜਵਾਬ ਦੇਣਗੇ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *