ਵਾਰਡ ਨੰਬਰ 25 ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ ਨੂੰ ਭਰਵਾਂ ਹੁੰਗਾਰਾ

Spread the love
ਬਠਿੰਡਾ 17 ਅਗਸਤ(ਪੱਤਰ ਪ੍ਰੇਰਕ):ਅੱਜ ਬਠਿੰਡਾ ਦੇ ਵਾਰਡ ਨੰਬਰ 25 ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਮੀਟਿੰਗ ਦੌਰਾਨ ਲੋਕਾਂ ਨੇ ਇਲਾਕੇ ਵਿੱਚ ਵੱਧ ਰਹੇ ਨਸ਼ਿਆਂ ਅਤੇ ਚਿੱਟੇ ਦੀ ਵਿਕਰੀ ’ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ। ਇਸ ਮੌਕੇ ਪਾਰਟੀ ਆਗੂਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਨਸ਼ਿਆਂ ਖ਼ਿਲਾਫ਼ ਡਟ ਕੇ ਸੰਘਰਸ਼ ਕਰਨ ਦਾ ਭਰੋਸਾ ਦਿੱਤਾ।ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ, ਸੀਨੀਅਰ ਆਗੂ ਜਗਤਾਰ ਸਿੰਘ ਗਿੱਲ, ਬਲਾਕ ਪ੍ਰਧਾਨ ਬਲਕਾਰਨ ਸਿੰਘ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ।ਇਹ ਮੀਟਿੰਗ ਵਾਰਡ ਨੰਬਰ 25 ਦੇ ਇੰਚਾਰਜ ਮੋਹਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਕੰਮ ਕਰ ਰਹੀ ਹੈ ਅਤੇ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਖ਼ਿਲਾਫ਼ ਲਗਾਤਾਰ ਸੰਘਰਸ਼ ਜਾਰੀ ਰੱਖੇਗੀ।ਇਸ ਦੌਰਾਨ ਦਰਜਨ ਤੋਂ ਵੱਧ ਲੋਕਾਂ ਨੇ ਹੋਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਰਵਿੰਦਰ ਸਿੰਘ, ਸੋਨੂੰ ਕੁਮਾਰ, ਰਾਮਪਾਲ ਸਿੰਘ, ਰਣਜੀਤ ਸਿੰਘ, ਦਵਿੰਦਰ ਸਿੰਘ, ਰਿੰਕੂ ਸਿੰਘ, ਰਾਜਿੰਦਰ ਸਿੰਘ, ਸਤਪਾਲ ਸਿੰਘ, ਲਖਵੀਰ ਸਿੰਘ ਉਰਫ਼ ਲੱਕੀ, ਸੁਖਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਅਤੇ ਦਵਿੰਦਰ ਸਿੰਘ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਕਈ ਬੀਬੀਆਂ ਨੇ ਵੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਮੂਲੀਅਤ ਕੀਤੀ।ਆਗੂਆਂ ਨੇ ਕਿਹਾ ਕਿ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾ ਰਹੀ ਹੈ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ।ਇਸ ਮੌਕੇ ਜਿਲਾ ਸਕੱਤਰ ਗੁਰਪ੍ਰੀਤ ਸਿੰਘ ਰਾਮਗੜ੍ਹੀਆ ਅਤੇ ਜਸਕਰਨ ਸਿੰਘ ਬਲਾਕ ਪ੍ਰਧਾਨ ਵੀ ਹਾਜ਼ਰ ਸਨ। ਇਹ ਜਾਣਕਾਰੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਜੰਟ ਸਿੰਘ ਧਿਮਾਨ ਨੇ ਦਿੱਤੀ
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *