ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ਤੇ ਪਾਬੰਦੀ ਹੁਕਮ 3 ਅਕਤੂਬਰ 2026 ਤੱਕ ਲਾਗੂ ਰਹਿਣਗੇ

Spread the love
ਫਰੀਦਕੋਟ  19 ਅਗਸਤ   (ਗੁਰਦੀਪ ਸਿੰਘ ਢਿੱਲੋਂ ) ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਰਾਹੁਲ ਚਾਬਾ ਆਈ.ਏ.ਐਸ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਅਬਜੈਕਟ ਦੀ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ।ਉਨਾਂ ਦੱਸਿਆ ਕਿ ਪਿਛਲੇ ਦਿਨੀਂ ਜਿਲ੍ਹਾਂ ਤਰਨਤਾਰਨ ਵਿੱਚ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਸਮਗਲਿੰਗ ਕਰਨ ਦੀ ਕੋਸ਼ਿਸ ਕੀਤੀ ਗਈ ਸੀ । ਇਸ ਲਈ ਉਨਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਡਰੋਨ ਦੀ ਮਦਦ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕੀਤਾ ਜਾ ਸਕਦਾ ਹੈ। ਇਸ ਲਈ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਸਤੇ ਡਰੋਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਵਿਆਹ ਸ਼ਾਦੀ ਅਤੇ ਹੋਰ ਧਾਰਮਿਕ ਸਭਿਆਚਾਰਕ ਪ੍ਰੋਗਰਾਮਾਂ ਲਈ ਡਰੋਨ ਦਾ ਇਸੇਤਮਾਲ ਕੀਤਾ ਜਾਣਾ ਹੈ ਤਾਂ ਡਰੋਨ ਦਾ ਇਸਤਮਾਲ ਕਰਨ ਲਈ ਦਫਤਰ ਡਿਪਟੀ ਕਮਿਸ਼ਨਰ ਪਾਸੋਂ ਅਗਾਉਂ ਪ੍ਰਵਾਨਗੀ ਲਈ ਜਾਵੇਗੀ। ਉਨਾਂ ਕਿਹਾ ਕਿ ਦਫਤਰ ਦੀ ਬਿਨਾ ਪ੍ਰਵਾਨਗੀ ਤੇ ਡਰੋਨ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 3 ਅਕਤੂਬਰ 2026 ਤੱਕ ਲਾਗੂ ਰਹਿਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *