ਵਿਦਿਆਰਥਣਾਂ ਨੇ ਸਲੋਗਨਾਂ ਰਾਹੀਂ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਦਿੱਤਾ

Spread the love
 ਬਠਿੰਡਾ, 27 ਮਾਰਚ (ਮਨਜੀਤ ਸਿੰਘ ਢੱਲਾ)- ਐਸ.ਐਸ.ਡੀ ਗਰਲਜ਼ ਕਾਲਜ ਆਫ ਐਜੂਕੇਸ਼ਨ, ਬਠਿੰਡਾ ਵਿੱਚ “ਨਸ਼ਾ ਮੁਕਤ ਸਮਾਜ” ਵਿਸ਼ੇ ‘ਤੇ ਸਲੋਗਨ ਲਿਖਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਅਗਵਾਈ ਕਾਲਜ ਦੀ ਪ੍ਰਿੰਸੀਪਲ ਡਾ. ਬਿਮਲਾ ਸਾਹੂ ਦੇ ਨੇਤ੍ਰਿਤਵ ਵਿੱਚ ਕੀਤੀ ਗਈ ਅਤੇ ਡਾ. ਚੰਚਲ ਬਾਲਾ (ਨੋਡਲ ਅਫਸਰ RRC) ਅਤੇ ਮੈਡਮ ਪੁਨੀਤ ਸਿੱਧੂ ਵੱਲੋਂ ਸਹਿਯੋਗ ਦਿੱਤਾ ਗਿਆ। ਵਿਦਿਆਰਥਣਾਂ ਨੇ ਇਸ ਮੁਕਾਬਲੇ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥਣਾਂ ਦਾ ਮੰਨਣਾ ਸੀ ਕਿ ਅੱਜ ਦੇ ਸਮੇਂ ਵਿੱਚ ਸਮਾਜ ਵਿੱਚ ਨਸ਼ੇ ਦੀ ਬੁਰਾਈ ਵਧ ਰਹੀ ਹੈ ਅਤੇ ਸਾਨੂੰ ਸਭ ਨੂੰ ਮਿਲ ਕੇ ਇਸਨੂੰ ਖਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਅਸੀਂ ਇਕ ਨਸ਼ਾ ਮੁਕਤ ਸਮਾਜ ਬਣਾਉਣ ਵਿੱਚ ਸਫਲ ਹੋ ਸਕੀਏ। ਉਹਨਾਂ ਨੇ ਸਲੋਗਨਾਂ ਰਾਹੀਂ ਸਮਾਜ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ। ਇਸ ਪ੍ਰੋਗਰਾਮ ਵਿੱਚ ਡਾ. ਸ਼ਿਖਾ ਅਤੇ ਮੈਡਮ ਗੁੰਜਨ ਕੌਸ਼ਿਕ ਨੇ ਨਿਰਣਾਇਕ ਦੀ ਭੂਮਿਕਾ ਨਿਭਾਈ। ਮੁਕਾਬਲੇ ਵਿੱਚ ਪਹਿਲਾ ਸਥਾਨ ਸੋਨਮ, ਸਾਕਸ਼ੀ ਅਤੇ ਮਨਪ੍ਰੀਤ ਨੇ ਪ੍ਰਾਪਤ ਕੀਤਾ। ਦੂਜਾ ਸਥਾਨ ਮਨਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਨੇ ਅਤੇ ਤੀਜਾ ਸਥਾਨ ਸਾਕਸ਼ੀ ਜੈਨ, ਅਮਨ ਕੌਰ ਅਤੇ ਹਰਮਨਜੋਤ ਕੌਰ ਨੇ ਹਾਸਲ ਕੀਤਾ। ਵਿਦਿਆਰਥਣਾਂ ਦੇ ਪ੍ਰਦਰਸ਼ਨ ਨਾਲ ਸਾਰੇ ਬਹੁਤ ਖੁਸ਼ ਹੋਏ। ਅੰਤ ਵਿੱਚ ਕਾਲਜ ਦੇ ਪ੍ਰਧਾਨ ਸ਼੍ਰੀ ਸੰਜੇ ਗੋਇਲ, ਉਪ ਪ੍ਰਧਾਨ ਸ਼੍ਰੀ ਅਜੇ ਗੁਪਤਾ ਅਤੇ ਸਚਿਵ ਸ਼੍ਰੀ ਸੁਦਰਸ਼ਨ ਗੋਯਲ ਨੇ ਵਿਦਿਆਰਥਣਾਂ ਦੀ ਇਸ ਗਤੀਵਿਧੀ ਦੀ ਸਰਾਹਨਾ ਕੀਤੀ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *