ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ : ਸ. ਹਰਦੀਪ ਸਿੰਘ ਡਿੰਪੀ ਢਿੱਲੋਂ

Spread the love

ਗਿੱਦੜਬਾਹਾ21 ਅਪ੍ਰੈਲ  ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਨੇ ਸੂਬੇ ਭਰ ਵਿੱਚ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ । ਜਿੱਥੇ ਵਿਦਿਆਰਥੀਆਂ ਲਈ ਨਵੀਆਂ ਇਮਾਰਤਾਂ ਬਣਾਈ ਜਾ ਰਹੀਆਂ ਹਨ ਉੱਥੇ ਨਾਲ ਹੀ ਪੁਰਾਣੀ ਖ਼ਰਾਬ ਹੋਈਆਂ ਇਮਾਰਤਾਂ ਦੀ ਵੀ ਮੁਰੰਮਤ ਕੀਤੀ ਜਾ ਰਹੀ ਹੈ । ਇਸ ਦੇ ਨਾਲ ਹੀ ਕਈ ਸਕੂਲਾਂ ਵਿੱਚ ਸਾਇੰਸ ਲੈਬ ਅਤੇ ਖੇਡ ਗਰਾਊਂਡ ਵੀ ਬਣਾਏ ਜਾ ਰਹੇ ਹਨ।ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੱਖ ਵੱਖ ਸਰਕਾਰੀ ਸਕੂਲਾਂ ਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਸਰਕਾਰੀ ਮਿਡਲ ਸਕੂਲ ਬਬਾਣੀਆਂ ਵਿਖੇ ਕੁੱਲ 22 ਲੱਖ 53 ਹਜਾਰ ਰੁਪਏ ਦੀ ਲਾਗਤ ਨਾਲ ਤਿੰਨ ਕਲਾਸ ਰੂਮ ਬਣਾਏ ਗਏ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਬਾਣੀਆਂ ਵਿਖੇ 7.51 ਲੱਖ ਰੁਪਏ ਇੱਕ ਨਵੇਂ ਕਮਰੇ ਉਸਾਰਨ‘ਤੇ ਖਰਚ ਕੀਤੇ ਗਏ ਹਨ ਸਰਕਾਰੀ ਪ੍ਰਾਇਮਰੀ ਸਕੂਲ ਗੁਰੂਸਰ ਬ੍ਰਾਂਚ ਵਿਖੇ 25.03 ਲੱਖ ਦੀ ਲਾਗਤ ਨਾਲ ਕਲਾਸ ਰੂਮ ਅਤੇ ਚਾਰਦੀਵਾਰੀ ਕੀਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ  ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕੀਤੀ ਗਈ। ਇਸੇ ਤਰਾਂ ਸਰਕਾਰੀ ਪ੍ਰਾਇਮਰੀ ਸਕੂਲ ਕੁਰਾਈਵਾਲਾ ਵਿਖੇ 18.02 ਲੱਖ ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮ ਅਤੇ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰਾਈਵਾਲਾ ਵਿਖੇ 41.02 ਲੱਖ ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮ, ਸਕੂਲ ਦੀ ਚਾਰਦੀਵਾਰੀ ਅਤੇ ਸਾਇੰਸ ਲੈਬ ਬਣਵਾਈ ਗਈ ਸਰਕਾਰੀ ਹਾਈ ਸਕੂਲ ਬਾਦੀਆਂ ਵਿਖੇ 7.51 ਲੱਖ ਰੁਪਏ ਇੱਕ ਨਵੇਂ ਕਮਰੇ ਉਸਾਰਨ ‘ਤੇ ਖਰਚ ਕੀਤੇ ਗਏ  ਡਿੰਪੀ ਢਿੱਲੋਂ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜ ਵਿਖੇ ਇੱਕ ਕਲਾਸ ਰੂਮ, ਚਾਰਦੀਵਾਰੀ ਅਤੇ ਗਰਾਊਂਡ ‘ਤੇ 15.21 ਲੱਖ ਰੁਪਏ ਖਰਚ ਕੀਤੇ ਗਏ। ਇਸੇ ਤਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜ ਵਿਖੇ 5.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕੀਤੀ ਗਈ ਸਰਕਾਰੀ ਮਿਡਲ ਸਕੂਲ ਬੁੱਟਰ ਬਖੂਹਾ ਵਿਖੇ 4.50 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਕਰਵਾਈ ਗਈ।ਇਸ ਮੌਕੇ ਬੀ ਪੀ ਈ ਓ ਮਨੋਜ ਬੇਦੀ ਅਤੇ ਗੁਰਪ੍ਰੀਤ ਸਿੰਘ ਕੋਆਰਡੀਨੇਟਰ ਹਾਜਰ ਸਨ।

  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *