ਵਿਦਿਆਰਥੀ ਅੰਦੋਲਨ ਦੀਆਂ ਮੰਗਾਂ ਮੰਨਣ ’ਤੇ ਭਾਕਿਯੂ ਏਕਤਾ (ਉਗਰਾਹਾਂ) ਵੱਲੋਂ ਜੇਤੂ ਮਾਰਚ-

Spread the love
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਮਨਜੀਤ ਸਿੱਧੂ):- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਦਿੱਲੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਦੀਆਂ ਮੰਗਾਂ ਮੰਨੇ ਜਾਣ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਲੋਕ ਸੰਘਰਸ਼ ਦੀ ਜਿੱਤ ਕਰਾਰ ਦਿੰਦਿਆਂ ਸ੍ਰੀ ਮੁਕਤਸਰ ਸਾਹਿਬ ਵਿੱਚ ਮੁੱਕਤੇ ਮੀਨਾਰ ਤੋਂ ਡੀ.ਸੀ. ਦਫ਼ਤਰ ਤੱਕ ਜੇਤੂ ਮਾਰਚ ਕੱਢਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਨੌਜਵਾਨਾਂ ਦਾ ਸੰਘਰਸ਼ ਪ੍ਰੀਖਿਆ ਪ੍ਰਣਾਲੀ ਦੀਆਂ ਖਾਮੀਆਂ, ਮਹਿੰਗੀ ਸਿੱਖਿਆ ਅਤੇ ਬੇਰੁਜ਼ਗਾਰੀ ਖ਼ਿਲਾਫ਼ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, ਪਰ ਆਖ਼ਰਕਾਰ ਮੰਗਾਂ ਮੰਨਣੀਆਂ ਪਈਆਂ। ਕਿਸਾਨ ਆਗੂਆਂ ਨੇ ਲੋਕਾਂ ਨੂੰ ਲੋਕਤੰਤਰੀ ਹੱਕਾਂ ਦੀ ਰੱਖਿਆ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਕਿਸਾਨ ਆਗੂ, ਵਰਕਰ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *