ਵਿਦਿਆਰਥੀ ਆਗੂ ਦਾ ਜੈਤੋ ਕਾਲਜ ਵਿੱਚ ਦਾਖਲਾ ਰੱਦ ਕਰਨ ’ਤੇ ਜਥੇਬੰਦੀਆਂ ਦਾ ਮੋਰਚਾ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ, ਦਾਖਲਾ ਬਹਾਲ ਨਾ ਹੋਇਆ ਤਾਂ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ : ਸਰਦੂਲ ਸਿੰਘ ਕਾਸਮ ਭੱਟੀ

Spread the love
ਜੈਤੋ, 13 ਅਗਸਤ (ਮਨਜੀਤ ਸਿੰਘ ਢੱਲਾ)- ਯੂਨੀਵਰਸਿਟੀ ਕਾਲਜ ਜੈਤੋ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਬੀਰ ਸਿੰਘ ਦਾ ਬੀ.ਏ. ਭਾਗ ਪਹਿਲਾ ਵਿੱਚ ਦਾਖਲਾ ਰੱਦ ਕੀਤੇ ਜਾਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਪੰਜਾਬ ਸਟੂਡੈਂਟਸ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸਾਂਝੇ ਵਫ਼ਦ ਨੇ ਐੱਸਡੀਐੱਮ ਜੈਤੋ ਨੂੰ ਮੰਗ ਪੱਤਰ ਸੌਂਪ ਕੇ ਵਿਦਿਆਰਥੀ ਦਾ ਦਾਖਲਾ ਬਿਨਾਂ ਸ਼ਰਤ ਬਹਾਲ ਕਰਨ ਅਤੇ ਕਾਲਜ ਪ੍ਰਿੰਸੀਪਲ ਨਾਲ ਤੁਰੰਤ ਮੀਟਿੰਗ ਕਰਵਾਉਣ ਦੀ ਮੰਗ ਕੀਤੀ।ਐੱਸਡੀਐੱਮ ਦਫ਼ਤਰ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸਰਦੂਲ ਸਿੰਘ ਕਾਸਮ ਭੱਟੀ ਨੇ ਦੋਸ਼ ਲਾਇਆ ਕਿ ਸੁਖਬੀਰ ਸਿੰਘ ਨੇ ਕਾਲਜ ਵਿੱਚ ਪੀਟੀਏ ਫੰਡਾਂ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਕਾਰਨ ਵਿਦਿਆਰਥੀ ਨੂੰ ਕਥਿਤ ਤੌਰ ’ਤੇ ਸਿਆਸੀ ਰੰਜਿਸ਼ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀ ਕੋਲ ਦਾਖਲੇ ਲਈ ਲੋੜੀਂਦੇ ਦਸਤਾਵੇਜ਼ ਮੌਜੂਦ ਹਨ ਅਤੇ ਉਸ ਖ਼ਿਲਾਫ਼ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਹਲਕਾ ਜੈਤੋ ਦੇ ਵਿਧਾਇਕ ਦੀ ਕਥਿਤ ਦਖ਼ਲਅੰਦਾਜ਼ੀ ਕਾਰਨ ਦਾਖਲਾ ਰੱਦ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕਾਲਜ ਪ੍ਰਸ਼ਾਸਨ ਵਿਦਿਆਰਥੀ ਦਾ ਪੱਖ ਸੁਣ ਕੇ ਦਾਖਲਾ ਤੁਰੰਤ ਬਹਾਲ ਕਰੇ।ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਸਲਾ ਹੱਲ ਨਾ ਕੀਤਾ ਗਿਆ ਤਾਂ 16 ਅਗਸਤ ਨੂੰ ਸਾਂਝੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *