*ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਸੁੱਧਾ ਮਾਜਰਾ ਲਈ 11 ਲੱਖ ਅਤੇ ਹੈਡੋਂਬੇਟ ਲਈ 10 ਲੱਖ ਰੁਪਏ ਦੇ ਚੈੱਕ ਭੇਟ* * *ਮਾਨ ਸਰਕਾਰ ਦੀਆਂ ਜਨ-ਹਿੱਤੂ ਸਕੀਮਾਂ ਦਾ ਕੀਤਾ ਵਖਿਆਨ* ​

Spread the love
ਬਲਾਚੌਰ , 1 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ):ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਖੇਤਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਗ੍ਰਾਂਟਾਂ ਦੇ ਚੈੱਕ ਤਕਸੀਮ ਕੀਤੇ ਗਏ। ਇਸ ਦੌਰਾਨ ਪਿੰਡ ਸੁੱਧਾ ਮਾਜਰਾ ਲਈ 11 ਲੱਖ ਰੁਪਏ ਅਤੇ ਪਿੰਡ ਹੈਡੋਂਬੇਟ ਲਈ 10 ਲੱਖ ਦੀ ਗ੍ਰਾਂਟ ਦੇ ਚੈੱਕ ਪੰਚਾਇਤਾਂ ਨੂੰ ਸੌਂਪੇ ਗਏ। ​ਇਸ ਮੌਕੇ ਹਲਕਾ ਵਿਧਾਇਕਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦਾ ਮੁੱਖ ਸੰਕਲਪ ਹਰ ਪਿੰਡ ਅਤੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ, ਤਾਂ ਜੋ ਪਿੰਡਾਂ ਦਾ ਰਹਿਣ-ਸਹਿਣ ਦਾ ਪੱਧਰ ਵੀ ਸ਼ਹਿਰਾਂ ਵਾਂਗ ਉੱਚਾ ਚੁੱਕਿਆ ਜਾ ਸਕੇ।​ਸਮਾਗਮ ਦੌਰਾਨ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਪ੍ਰਮੁੱਖ ਫੈਸਲਿਆਂ ਦਾ ਵਖਿਆਨ ਕੀਤਾ l ਸਰਕਾਰ ਵੱਲੋਂ ਸੂਬੇ ਦੇ ਲਗਭਗ ਹਰ ਘਰ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਆਮ ਪਰਿਵਾਰਾਂ ਦਾ ਮਾਸਿਕ ਖਰਚਾ ਕਾਫ਼ੀ ਘਟਿਆ ਹੈ। ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਅਤੇ ਮੁਫ਼ਤ ਦਵਾਈਆਂ ਦੇਣ ਲਈ ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ। ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਕੇ ਉਨ੍ਹਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਿਆ ਜਾ ਰਿਹਾ ਹੈ, ਤਾਂ ਜੋ ਗ਼ਰੀਬ ਤੋਂ ਗ਼ਰੀਬ ਬੱਚੇ ਨੂੰ ਵੀ ਮਿਆਰੀ ਸਿੱਖਿਆ ਮਿਲ ਸਕੇ। ​ਪਿੰਡਾਂ ਦੀਆਂ ਗਲੀਆਂ, ਨਾਲੀਆਂ, ਛੱਪੜਾਂ ਦੇ ਨਵੀਨੀਕਰਨ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਲਈ ਬਿਨਾਂ ਕਿਸੇ ਭੇਦਭਾਵ ਦੇ ਪੰਚਾਇਤਾਂ ਨੂੰ ਵਿਸ਼ੇਸ਼ ਫੰਡ ਜਾਰੀ ਕੀਤੇ ਜਾ ਰਹੇ ਹਨ।​ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ ਕਾਰਜ ਹੋ ਰਹੇ ਹਨ ਅਤੇ ਇਨ੍ਹਾਂ ਗ੍ਰਾਂਟਾਂ ਨਾਲ ਪਿੰਡਾਂ ਦੇ ਅਧੂਰੇ ਰਹਿੰਦੇ ਕੰਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨੇਪਰੇ ਚੜ੍ਹਾਇਆ ਜਾਵੇਗਾ। ​​ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕਾ ਵੱਲੋਂ ਖੇਤਰ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ, ਜਿਸ ਨਾਲ ਇਲਾਕਾ ਵਾਸੀਆਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਹੈ। ਇਸ ਵਿਸ਼ੇਸ਼ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਾਰਟੀ ਆਗੂ ਹਾਜ਼ਰ ਸਨ। ਪਿੰਡ ਸੁੱਧਾ ਮਾਜਰਾ ਤੋਂ ਸਰਪੰਚ ਬਲਵੀਰ ਕੌਰ ਪਤਨੀ ਮਲਕੀਤ ਸਿੰਘ, ਪੰਚ ਰਾਜਵਿੰਦਰ ਕੌਰ, ਨਿਰਮਲ ਸਿੰਘ, ਕਲਮੇਸ਼, ਜਗਦੀਸ਼ ਸਿੰਘ, ਤਜਿੰਦਰ ਸਿੰਘ, ਲੰਬੜਦਾਰ ਜਸਵੰਤ ਸਿੰਘ ਰਾਣਾ, ਸਾਬਕਾ ਸਰਪੰਚ ਨਰੇਸ਼ ਕੁਮਾਰ, ਸਾਬਕਾ ਸਰਪੰਚ ਗੁਰਦੇਵ ਸਿੰਘ, ਅਮਰੀਕ ਸਿੰਘ, ਗੁਰਬਖਸ਼ ਸਿੰਘ, ਰਪਿੰਦਰ ਟੋਨੀ, ਸਤਪਾਲ ਸੱਤੀ, ਸੰਤ ਰਾਮ, ਵਿਜੇ ਕੁਮਾਰ ਅਤੇ ਪਿੰਡ ਹੈੱਡੋ ਬੇਟ ਤੋਂ ਦਾਰਾ ਸਿੰਘ ਸਰਪੰਚ, ਗਿਆਨ ਚੰਦ ਚੇਅਰਮੈਨ, ਚਰਨ ਦਾਸ ਪੰਚ, ਰਾਜ ਕੌਰ ਪੰਚ, ਜਗਤਾਰ ਸਿੰਘ ਪੰਚ, ਰਾਜ ਕੁਮਾਰ ਸਾਬਕਾ ਪੰਚ ਕਸ਼ਮੀਰ ਸਿੰਘ ਪੱਪੂ ਸਾਬਕਾ ਪੰਚ, ਸੋਨੂੰ ਚੇਅਰਮੈਨ, ਪਵਨ ਪ੍ਰਧਾਨ, ਪਵਨ ਕੁਮਾਰ, ਅਮਰਜੀਤ ਸੋਨੂੰ, ਚੰਨਾ ਰਾਮ, ਪ੍ਰੇਮ ਜਮਸ਼ੇਰ, ਅਮਰੀਕ ਰਿੰਕੂ, ਅਤੇ ਜਸਵੀਰ ਜੱਸੀ, ਅਤੇ ਹਲਕਾ  ਵਪਾਰ ਵਿੰਗ ਦੇ ਪ੍ਰਧਾਨ ਜਸਵੀਰ ਸਿੰਘ ਘੁੰਮਣ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *