*ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਭੱਲਾ ਬੇਟ ਅਤੇ ਕੁਹਾਰ ਮੰਡ ਦੇ ਸਰਵਪੱਖੀ ਵਿਕਾਸ ਲਈ 5 ਲੱਖ ਰੁਪਏ ਦੇ ਗ੍ਰਾਂਟ ਚੈੱਕ ਭੇਟ*

Spread the love
ਬਲਾਚੌਰ 6 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੱਲੋਂ ਪਿੰਡ ਭੱਲਾ ਬੇਟ ਲਈ 2 ਲੱਖ ਰੁਪਏ ਅਤੇ ਪਿੰਡ ਕੁਹਾਰ ਮੰਡ ਲਈ 3 ਲੱਖ ਰੁਪਏ ਦੇ ਵਿਕਾਸ ਗ੍ਰਾਂਟ ਚੈੱਕ ਭੇਟ ਕੀਤੇ ਗਏ।ਇਸ ਮੌਕੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਪਿੰਡ ਅਤੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ, ਤਾਂ ਜੋ ਪੇਂਡੂ ਖੇਤਰਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕਈ ਜਨ-ਹਿੱਤੈਸ਼ੀ ਅਤੇ ਲੋਕ-ਪੱਖੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ, ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਪਿੰਡਾਂ ਦੀਆਂ ਗਲੀਆਂ-ਨਾਲੀਆਂ, ਛੱਪੜਾਂ ਦੇ ਨਵੀਨੀਕਰਨ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਵਿਕਾਸ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਪਿੰਡ ਭੱਲਾ ਬੇਟ ਅਤੇ ਕੁਹਾਰ ਮੰਡ ਨੂੰ ਦਿੱਤੀ ਗਈ 5 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਨਾਲ ਪਿੰਡਾਂ ਦੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦੇ ਹਰ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ।ਇਸ ਮੌਕੇ ਗ੍ਰਾਮ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕਾ ਵੱਲੋਂ ਇਲਾਕੇ ਦੇ ਪਿੰਡਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਕਾਰਨ ਪਿੰਡ ਵਾਸੀਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ।ਇਸ ਮੌਕੇ ਪਿੰਡਾਂ ਦੇ ਪਤਵੰਤੇ ਸੱਜਣ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *