ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਖੱਡ ਬਠਲੌਰ ਲਿੰਕ ਸੜਕ ਅਤੇ ਪੁਲੀ ਦੇ ਨਿਰਮਾਣ ਕਾਰਜਾਂ ਦਾ ਰੱਖਿਆ ਨੀਂਹ ਪੱਥਰ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਆਵਾਜਾਈ ਦੀਆਂ ਮੁਸ਼ਕਲਾਂ ਤੋਂ ਮਿਲੇਗੀ ਰਾਹਤ, ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ : ਚੱਢਾ

Spread the love
 ਨੂਰਪੁਰਬੇਦੀ: ਦਲਜੀਤ ਚਨੋਲੀ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੋਪੜ–ਨੂਰਪੁਰਬੇਦੀ ਮੁੱਖ ਸੜਕ ਤੋਂ ਖੱਡ ਬਠਲੌਰ ਨੂੰ ਜਾਂਦੀ ਲਿੰਕ ਸੜਕ ਦੇ ਨਵੀਨੀਕਰਨ ਅਤੇ ਸੜਕ ‘ਤੇ ਸਥਿਤ ਪੁਲੀਆਂ ਦੀ ਨਵੀਂ ਉਸਾਰੀ ਦੇ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਸੜਕ ‘ਤੇ ਪਹਿਲਾਂ ਪੁਲੀਆਂ ਦੀ ਥਾਂ ਰੈਂਪ ਬਣੇ ਹੋਏ ਸਨ, ਜਿਸ ਕਾਰਨ ਬਰਸਾਤ ਦੇ ਦਿਨਾਂ ਵਿੱਚ ਪਾਣੀ ਰੈਂਪਾਂ ਦੇ ਉੱਪਰੋਂ ਲੰਘ ਜਾਂਦਾ ਸੀ। ਇਸ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਸੀ ਅਤੇ ਕਈ ਵਾਰ ਲੋਕਾਂ ਨੂੰ ਘੰਟਿਆਂ ਤੱਕ ਰਸਤਾ ਖੁੱਲ੍ਹਣ ਦੀ ਉਡੀਕ ਕਰਨੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਰੈਂਪਾਂ ਦੀ ਥਾਂ ਪੱਕੀਆਂ ਅਤੇ ਉੱਚੀਆਂ ਪੁਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇ ਅਤੇ ਆਵਾਜਾਈ ਕਿਸੇ ਵੀ ਹਾਲਤ ਵਿੱਚ ਪ੍ਰਭਾਵਿਤ ਨਾ ਹੋਵੇ।ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ ਛੇ ਪੁਲੀਆਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਨਾਲ ਹੀ ਸੜਕ ਨੂੰ ਉੱਚਾ ਚੁੱਕ ਕੇ ਨਵਿਆਇਆ ਜਾਵੇਗਾ। ਇਸ ਨਾਲ ਨਾ ਸਿਰਫ਼ ਖੱਡ ਬਠਲੌਰ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਮਿਲੇਗੀ, ਸਗੋਂ ਕਿਸਾਨਾਂ, ਵਿਦਿਆਰਥੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੀ ਵੱਡੀ ਰਾਹਤ ਪ੍ਰਾਪਤ ਹੋਵੇਗੀ। ਇਸ ਦੇ ਲਈ ਢਾਈ ਕਰੋੜ ਰੁਪਏ ਦੀ ਗਰਾਂਟ ਰਾਸ਼ੀ ਖਰਚ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਸਮੇਂ ਸਿਰ ਪੂਰਾ ਕੀਤਾ ਜਾਵੇਗਾ।‌ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਸਮਿਤੀ ਮੈਂਬਰ ਸਤਨਾਮ ਸਿੰਘ ਨਾਗਰਾ, ਚੇਅਰਮੈਨ ਪੰਮੂ ਹਰੀਪੁਰ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਬਲਾਕ ਪ੍ਰਧਾਨ ਮਾਸਟਰ ਬਿਹਾਰੀ ਲਾਲ, ਰਾਕੇਸ਼ ਚੌਧਰੀ ਝਾਂਡੀਆਂ, ਪਿੰਡ ਦੀ ਸਮੁੱਚੀ ਪੰਚਾਇਤ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਫੋਟੋ ਕੈਪਸ਼ਨ: ਖੱਡ ਬਠਲੋਰ ਵਿਖੇ ਸੜਕ ਅਤੇ ਪੁਲੀਆਂ ਦੇ ਨਿਰਮਾਣ ਦੀ ਆਰੰਭਤਾ ਕਰਵਾਉਂਦੇ ਹੋਏ ਵਿਧਾਇਕ ਚੱਢਾ ਤੇ ਹੋਰ

 

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *