ਵਿਧਾਇਕ ਚੱਢਾ ਨੇ ਚਨੋਲੀ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ 55 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਆਧੁਨਿਕ ਸਿਹਤ ਕੇਂਦਰ

Spread the love
ਨੂਰਪੁਰ ਬੇਦੀ, 31 ਅਗਸਤ —ਦਲਜੀਤ ਚਨੌਲੀ  ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਚਨੋਲੀ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਨੀਂਹ ਪੱਥਰ ਰੱਖਿਆ। ਇਸ ਇਮਾਰਤ ਦੇ ਨਿਰਮਾਣ ’ਤੇ ਕਰੀਬ 55 ਲੱਖ ਰੁਪਏ ਦੀ ਲਾਗਤ ਆਵੇਗੀ। ਨਵਾਂ ਸਿਹਤ ਕੇਂਦਰ ਤਿਆਰ ਹੋਣ ਨਾਲ ਚਨੋਲੀ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਮਿਲ ਸਕਣਗੀਆਂ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸਿਹਤ ਸਹੂਲਤਾਂ ਹਰ ਵਿਅਕਤੀ ਦੀ ਮੁੱਢਲੀ ਲੋੜ ਹਨ ਅਤੇ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚਨੋਲੀ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਾਪਤ ਕਰਨ ਵਿੱਚ ਵੱਡੀ ਸਹੂਲਤ ਮਿਲੇਗੀ। ਵਿਧਾਇਕ ਚੱਢਾ ਨੇ ਕਿਹਾ ਕਿ ਨਵੀਂ ਇਮਾਰਤ ਵਿੱਚ ਮਰੀਜ਼ਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇੱਥੇ ਮਰੀਜ਼ਾਂ ਲਈ ਬੈਠਣ ਦੀ ਸੁਵਿਧਾ, ਸਿਹਤ ਜਾਂਚ ਲਈ ਲੋੜੀਂਦੇ ਕਮਰੇ, ਦਵਾਈਆਂ ਦੀ ਉਪਲਬਧਤਾ ਅਤੇ ਹੋਰ ਜ਼ਰੂਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿਹਤ ਕੇਂਦਰ ਦੇ ਨਿਰਮਾਣ ਨਾਲ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਸਿਹਤ, ਸਿੱਖਿਆ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਨੂੰ ਬਿਹਤਰ ਸਹੂਲਤਾਂ ਉਨ੍ਹਾਂ ਦੇ ਆਪਣੇ ਇਲਾਕੇ ਵਿੱਚ ਹੀ ਮੁਹੱਈਆ ਕਰਵਾਉਣਾ ਹੈ।ਵਿਧਾਇਕ ਚੱਢਾ ਨੇ ਕਿਹਾ ਕਿ ਚਨੋਲੀ ਵਿਖੇ ਬਣਨ ਵਾਲਾ ਇਹ ਸਿਹਤ ਕੇਂਦਰ ਇਲਾਕੇ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ ਅਤੇ ਇਸ ਨਾਲ ਪਿੰਡ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਹੋਰ ਸੁਖਾਲੇ ਢੰਗ ਨਾਲ ਪ੍ਰਾਪਤ ਹੋ ਸਕਣਗੀਆਂ। ਇਸ ਮੌਕੇ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ,  ਅਮਰੀਕ ਸਿੰਘ ਚਨੌਲੀ ਫਾਰਮੇਸੀ ਅਫਸਰ, ਭਗਤ ਸਿੰਘ ਚਨੌਲੀ, ਸਰਪੰਚ ਕੁਲਵਿੰਦਰ ਸਿੰਘ ਚਨੋਲੀ , ਤਰਲੋਚਨ ਸਿੰਘ,  ਭੁਪਿੰਦਰ ਸਿੰਘ,  ਭਾਗ ਸਿੰਘ,  ਹਰਜੀਤ ਸਿੰਘ, ਕੁਲਦੀਪ ਸਿੰਘ, ਹਰਿੰਦਰ ਸਿੰਘ ਭਲੜੀ, ਹਰਿੰਦਰ ਪਾਲ ਸਿੰਘ ਅਬਿਆਣਾ,  ਕਿਰਨਜੀਤ ਕੌਰ ਸੀਐਚਓ,  ਬਲਵਿੰਦਰ ਕੌਰ , ਜਸਵਿੰਦਰ ਕੌਰ,  ਮੱਖਣ ਸਿੰਘ ਚਨੋਲੀ, ਕਰਨੈਲ ਸਿੰਘ ਫੋਰਮੈਨ, ਗੁਰਨੈਬ ਸਿੰਘ, ਕੁਲਦੀਪ ਸਿੰਘ ਸੈਕਟਰੀ ਅਤੇ ਗ੍ਰਾਮ ਪੰਚਾਇਤ ਦੇ ਸਮੂਹ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *