ਵਿਧਾਇਕ ਚੱਢਾ ਨੇ ਰੂੜੇਵਾਲ ਤੋਂ ਟੇਡੇਵਾਲ ਹਰੀਜਨ ਬਸਤੀ ਨੂੰ ਜਾਣ ਵਾਲੀ ਸੜਕ ਦੇ ਨਵੀਨੀਕਰਨ ਦੀ ਕਰਵਾਈ ਆਰੰਭਤਾ  ਲਗਭਗ 24.98 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਸੜਕ ਦਾ ਕੰਮ ਮੁਕੰਮਲ 

Spread the love
ਨੂਰਪੁਰਬੇਦੀ: ਦਲਜੀਤ ਚਨੌਲੀ  ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਦੀਆਂ ਸੜਕਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਦਕਿ ਕਈ ਸੜਕਾਂ ਬਣ ਕੇ ਲੋਕਾਂ ਨੂੰ ਸਮਰਪਿਤ ਵੀ ਕੀਤੀਆਂ ਜਾ ਚੁੱਕੀਆਂ ਹਨ। ਇਸੇ ਲੜੀ ਤਹਿਤ ਐਤਵਾਰ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੂੜੇਵਾਲ ਤੋਂ ਟੇਡੇਵਾਲ ਹਰੀਜਨ ਬਸਤੀ ਤੱਕ ਜਾਣ ਵਾਲੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਗੱਲ ਕਰਦੀਆਂ ਹਲਕਾ ਵਿਧਾਇਕ ਨੇ ਦੱਸਿਆ ਕਿ ਕਰੀਬ 24.98 ਲੱਖ ਰੁਪਏ ਦੀ ਲਾਗਤ ਨਾਲ ਇਸ ਸੜਕ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੀ ਇੱਕ ਵਿਸ਼ੇਸ਼ ਗੱਲ ਇਹ ਵੀ ਹੈ ਕਿ ਸੜਕ ਦੇ ਨਿਰਮਾਣ ਤੋਂ ਬਾਅਦ ਅਗਲੇ ਪੰਜ ਸਾਲ ਤੱਕ ਇਸ ਦੀ ਮੁਰੰਮਤ ਅਤੇ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਸਬੰਧਤ ਠੇਕੇਦਾਰ ਦੀ ਹੋਵੇਗੀ, ਜਿਸ ਨਾਲ ਲੋਕਾਂ ਨੂੰ ਲੰਬੇ ਸਮੇਂ ਤੱਕ ਵਧੀਆ ਅਤੇ ਟਿਕਾਊ ਸੜਕ ਸੁਵਿਧਾ ਮਿਲੇਗੀ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਹਲਕਾ ਰੂਪਨਗਰ ਵਿੱਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਅਤੇ ਬਿਹਤਰ ਸੜਕਾਂ ਨਾਲ ਆਵਾਜਾਈ ਸੁਖਾਲੀ ਹੋਣ ਦੇ ਨਾਲ-ਨਾਲ ਵਪਾਰ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਤੱਕ ਲੋਕਾਂ ਦੀ ਪਹੁੰਚ ਵੀ ਆਸਾਨ ਬਣਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਕਾਰਜਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਕਈ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।ਇਸ ਮੌਕੇ ਜ਼ਿਲ੍ਹਾ ਪਰਿਸ਼ਦ ਉਪ ਚੇਅਰਮੈਨ ਦੇਸ ਰਾਜ ਸੈਣੀ, ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਹਰਵਿੰਦਰ ਬਿੰਦੀ ਬਲਾਕ ਸੰਮਤੀ ਮੈਂਬਰ, ਸੰਮਤੀ ਮੈਂਬਰ ਸਤਨਾਮ ਨਾਗਰਾ, ਚੌਧਰੀ ਹੁਸਨ ਲਾਲ ਚੌਹਾਨ, ਜੇਈ ਮਨਜੀਤ ਕੁਮਾਰ, ਠੇਕੇਦਾਰ ਪੰਕਜ ਚੇਚੀ, ਭਜਨ ਲਾਲ ਸੋਢੀ, ਮੋਹਨ ਲਾਲ ਭੂੰਬਲਾ, ਮਲਕੀਤ ਸਿੰਘ ਸਾਬਕਾ ਸਰਪੰਚ,  ਰਕੇਸ਼ ਗੋਰਸੀ, ਨਰਿੰਦਰ ਕੁਮਾਰ, ਬੰਟੀ ਭੁੰਬਲਾ, ਸਰਵਣ ਦਾਸ, ਜੋਗਿੰਦਰ ਸਰਪੰਚ, ਰਾਮ ਚੰਦ, ਕਮਲ ਚੌਧਰੀ, ਬਲਵੰਤ ਰਾਏ ਸੋਢੀ, ਨਾਨਕ ਚੰਦ, ਜੀਤੀ ਚੌਧਰੀ , ਮਨਜੀਤ ਸਿੰਘ ਬੂਥਗੜ੍ਹ, ਰੇਸ਼ਮ ਰੂੜੇਵਾਲ, ਵਾਈਸ ਚੇਅਰਮੈਨ ਰਾਮ ਪ੍ਰਤਾਪ ਤਾਰੀ ਅਤੇ ਹੋਰ ਪਾਰਟੀ ਆਗੂ ਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ: ਮਣਕੋਲੀ ਵਿਖੇ ਸੜਕ ਨਿਰਮਾਣ ਦੇ ਕੰਮ ਦੀ ਆਰੰਭਤਾ ਕਰਵਾਉਂਦੇ ਹੋਏ ਹਲਕਾ ਵਿਧਾਇਕ ਦਿਨੇਸ਼ ਚੱਢਾ ਤੇ ਹਾਜ਼ਰੀਨ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *