ਵਿਧਾਨ ਸਭਾ ਹਲਕਾ ਬਠਿੰਡਾ-ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਤਸਕ।

Spread the love
ਰਾਮਾ ਮੰਡੀ,19 /7/26 (ਅਸ਼ੋਕ ਕੁਮਾਰ)  ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ-ਦਿਹਾਤੀ ਤੋਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਉਪਰੰਤ ਸਾਬਕਾ ਅਧਿਕਾਰੀ ਸ. ਗੋਪਾਲ ਸਿੰਘ ਕੋਟਫੱਤਾ ਨੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵੱਡੀ ਗਿਣਤੀ
ਵਿੱਚ ਵਰਕਰਾਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਚੜ੍ਹਦੀ ਕਲਾ, ਪਾਰਟੀ ਦੀ ਤਰੱਕੀ ਅਤੇ ਲੋਕ ਭਲਾਈ ਲਈ ਅਰਦਾਸ ਕੀਤੀ।ਇਸ ਮੌਕੇ ਸ. ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸਮੁੱਚੀ ਲੀਡਰਸ਼ਿਪ ਵੱਲੋਂ ਉਨ੍ਹਾਂ 'ਤੇ ਕੀਤੇ ਭਰੋਸੇ ਲਈ ਉਹ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਜਾਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਬਠਿੰਡਾ-ਦਿਹਾਤੀ ਦੀ ਸੀਟ ਜਿੱਤ ਕੇ ਪਾਰਟੀ ਲੀਡਰਸ਼ਿਪ ਦੇ ਵਿਸ਼ਵਾਸ 'ਤੇ ਖਰਾ ਉਤਰਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਕਈ ਖੇਤਰਾਂ ਵਿੱਚ ਰਾਹਤ ਮਿਲੀ ਹੈ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸੂਬੇ ਦੇ ਲੋਕ ਮੁੜ ਆਮ ਆਦਮੀ ਪਾਰਟੀ 'ਤੇ ਭਰੋਸਾ ਜਿਤਾਉਣਗੇ ਤਾਂ ਜੋ ਵਿਕਾਸ ਦੀ ਇਹ ਲੜੀ ਲਗਾਤਾਰ ਜਾਰੀ ਰਹੇ। ਉਨ੍ਹਾਂ ਹਲਕਾ ਬਠਿੰਡਾ-ਦਿਹਾਤੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ, ਤਾਂ ਜੋ ਇਲਾਕੇ ਦੇ ਵਿਕਾਸ ਨੂੰ ਹੋਰ ਗਤੀ ਮਿਲ ਸਕੇ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾ ਸਕਣ।ਇਸ ਮੌਕੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਨੇ ਸਾਥੀਆਂ ਸਮੇਤ ਸ. ਗੋਪਾਲ ਸਿੰਘ ਕੋਟਫੱਤਾ ਦਾ ਨਿੱਘਾ ਸਵਾਗਤ ਕੀਤਾ।ਇਸ ਮੌਕੇ ਰਕੇਸ਼ ਕੁਮਾਰ ਪੁਰੀ (ਚੇਅਰਮੈਨ, ਜੰਗਲਾਤ ਕਾਰਪੋਰੇਸ਼ਨ ਪੰਜਾਬ), ਐਡਵੋਕੇਟ ਹਰਦੀਪ ਸਿੰਘ ਸਰਾਂ (ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ), ਜਤਿੰਦਰ ਸਿੰਘ ਭੱਲਾ (ਚੇਅਰਮੈਨ, ਇੰਪਰੂਵਮੈਂਟ ਟਰੱਸਟ
ਬਠਿੰਡਾ), ਅਮ੍ਰਿਤ ਲਾਲ ਅਗਰਵਾਲ (ਮੈਂਬਰ, ਪੰਜਾਬ ਅਗਰਵਾਲ ਵੈੱਲਫੇਅਰ ਬੋਰਡ), ਪਰਮਜੀਤ ਸਿੰਘ ਕੋਟਫੱਤਾ (ਚੇਅਰਮੈਨ, ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ), ਰਮਨ ਸਿੱਧੂ (ਜ਼ਿਲ੍ਹਾ ਪ੍ਰਧਾਨ, ਯੂਥ ਵਿੰਗ), ਗੁਰਸੇਵਕ ਸਿੰਘ ਬਾਂਡੀ (ਜ਼ਿਲ੍ਹਾ ਪ੍ਰਧਾਨ, ਨਸ਼ਾ ਮੁਕਤੀ ਮੋਰਚਾ) ਸਮੇਤ ਹਲਕਾ ਬਠਿੰਡਾ-ਦਿਹਾਤੀ ਦੇ ਸਮੂਹ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਰਹੇ। ਸਮਾਗਮ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ. ਗੋਪਾਲ ਸਿੰਘ ਕੋਟਫੱਤਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੰਦਿਆਂ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਇਕਜੁੱਟਤਾ ਅਤੇ ਸਮਰਪਣ ਨਾਲ ਕੰਮ ਕਰਨਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *