ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਕੀਤਾ ਆਯੋਜਨ 

Spread the love

ਅੰਮ੍ਰਿਤਸਰ, 8 ਅਪ੍ਰੈਲ (ਦਿਨੇਸ਼ ਸੋਨੀ ) ਸਿਹਤ ਵਿਭਾਗ ਵੱਲੋ ਸਿਵਲ ਸਰਜਨ  ਡਾ ਕਿਰਨਦੀਪ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ ਕੇ ਡੀ ਨਰਸਿੰਗ ਕਾਲਜ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਨੀਲਮ ਭਗਤ ਨੇ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਵਲੋਂ ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਦਾ ਥੀਮ “ਸਿਹਤ ਮੰਦ ਜੀਵਨ ਦੀ ਸ਼ੁਰੂਆਤ ਹੀ ਚੰਗੇ ਭਵਿੱਖ ਦਾ ਨਿਰਮਾਣ ਕਰਦੀ ਹੈ।” ਅਨੁਸਾਰ ਪੂਰੇ ਜਿਲੇ ਭਰ ਦੀਆਂ ਸਾਰੀਆਂ ਸਿਹਤ  ਸੰਸਥਾਵਾ ਵਿਚ ਵਿਸ਼ਵ  ਸਿਹਤ ਦਿਵਸ ਵੱਲ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਰੋਜ਼ਾਨਾ ਦੀ ਭੱਜ ਦੌੜ ਦੀ ਜਿੰਦਗੀ ਵਿੱਚੋ ਆਪਣੇ ਆਪ ਲਈ ਸਮਾਂ ਕੱਢਣਾ ਬਹੁਤ ਜਰਰੀ ਹੈ, ਸਾਨੂੰ ਯੋਗਾ, ਕਸਰਤ, ਪੌਸ਼ਟਿਕ ਆਹਾਰ ਅਤੇ ਸਿਹਤਮੰਦ ਆਦਤਾਂ ਆਪਣਾਉਣੀਆ ਚਾਹੀਦੀਆਂ ਹਨ। ਇਸ ਅਵਸਰ ਤੇ ਜਿਲ੍ਹਾ ਐਮ ਈ ਆਈ ਉ ਅਮਰਦੀਪ ਸਿੰਘ, ਚੇਅਰਮੈਨ ਡਾ ਸੁਖਵਿੰਦਰ ਸਿੰਘ ਵਾਲੀਆ, ਸੀ ਕੇ ਡੀ ਨਰਸਿੰਗ ਕਾਲਜ ਦੇ ਪ੍ਰਿੰਸੀਪਲ ਮੈਡਮ ਯਾਸ਼ਪ੍ਰੀਤ ਕੋਰ, ਸ. ਸੰਤੋਖ ਸਿੰਘ ਸੇਠੀ, ਸ. ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਸ. ਜਗਜੀਤ

ਸਿੰਘ,  ਸ. ਕੁਲਜੀਤ ਸਿੰਘ ਸਾਹਨੀ, ਸ. ਰਮਨੀਕ ਸਿੰਘ, ਡਾ.ਅਮਨਪ੍ਰੀਤ ਕੌਰ, ਪ੍ਰਿੰਸੀਪਲ, ਖਾਲਸਾ ਕਾਲਜ ਆਫ ਨਰਸਿੰਗ ਡਾ. ਕਰੁਨਾ ਸ਼ਰਮਾ, ਪ੍ਰੋਫੈਸਰ ਗੁਰੂ ਰਾਮਦਾਸ ਕਾਲਜ ਆਫ ਨਰਸਿੰਗ ਪ੍ਰੋਫੈਸਰ ਰੁਪਿੰਦਰਜੀਤ ਕੌਰ, ਗੌਰਮਿੰਟ ਨਰਸਿੰਗ ਕਾਲਜ, ਮੈਡਮ ਰਿਪੁਦਮਨਜੀਤ ਕੌਰ, ਪ੍ਰਿੰਸੀਪਲ, ਸ੍ਰੀ ਗੁਰੂ ਹਰਿ ਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਾਜ਼ਰ ਸਨ ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *