ਵਿਸ਼ਾਲ ਤਿਰੰਗਾ ਯਾਤਰਾ ਨੂੰ ਮਿਲਿਆ ਭਰਵਾਂ ਹੁੰਗਾਰਾ, ਫੁੱਲਾਂ ਦੀ ਵਰਖਾ ਨਾਲ ਹੋਇਆ ਸਵਾਗਤ- ਭਾਜਪਾ ਆਗੂ ਦੀਪਕ ਸ਼ਰਮਾ

Spread the love
ਗੁਰੂਹਰਸਹਾਏ, 13 ਅਗਸਤ (ਪੰਜਾਬ ਦਾ ਖੁਲਾਸਾ) ਦੇਸ਼ ਦੀ ਏਕਤਾ, ਅਖੰਡਤਾ ਅਤੇ ਰਾਸ਼ਟਰੀ ਭਾਵਨਾ ਨੂੰ ਸਮਰਪਿਤ ਵਿਸ਼ਾਲ ਤਿਰੰਗਾ ਯਾਤਰਾ ਅੱਜ 13 ਅਗਸਤ 2026 ਨੂੰ ਸ਼ਾਨਦਾਰ ਢੰਗ ਨਾਲ ਕੱਢੀ ਗਈ। ਤਿਰੰਗਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਭਾਰੀ ਸਮਰਥਨ ਦਿੱਤਾ। ਯਾਤਰਾ ਦੇ ਰਸਤੇ ਵਿੱਚ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਤਿਰੰਗਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਕਿਹਾ ਕਿ ਤਿਰੰਗਾ ਸਾਡੇ ਦੇਸ਼ ਦੀ ਏਕਤਾ, ਅਖੰਡਤਾ, ਸਨਮਾਨ ਅਤੇ ਕੁਰਬਾਨੀਆਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਤਿਰੰਗਾ ਯਾਤਰਾ ਵਿੱਚ ਲੋਕਾਂ ਵੱਲੋਂ ਦਿਖਾਇਆ ਗਿਆ ਉਤਸ਼ਾਹ ਇਹ ਸਾਬਤ ਕਰਦਾ ਹੈ ਕਿ ਦੇਸ਼ ਵਾਸੀਆਂ ਦੇ ਦਿਲਾਂ ਵਿੱਚ ਰਾਸ਼ਟਰ ਪ੍ਰਤੀ ਪਿਆਰ ਅਤੇ ਸਨਮਾਨ ਦੀ ਭਾਵਨਾ ਹੋਰ ਮਜ਼ਬੂਤ ਹੋ ਰਹੀ ਹੈ।ਦੀਪਕ ਸ਼ਰਮਾ ਨੇ ਕਿਹਾ ਕਿ “ਹਰ ਘਰ ਤਿਰੰਗਾ, ਘਰ-ਘਰ ਤਿਰੰਗਾ ਅਤੇ ਹਰ ਦਿਲ ਤਿਰੰਗਾ” ਦਾ ਸੰਦੇਸ਼ ਹਰ ਨਾਗਰਿਕ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤਿਰੰਗਾ ਯਾਤਰਾ ਦਾ ਫੁੱਲਾਂ ਦੀ ਵਰਖਾ ਨਾਲ ਕੀਤਾ ਗਿਆ ਸਵਾਗਤ ਲੋਕਾਂ ਦੇ ਦੇਸ਼-ਪ੍ਰੇਮ ਅਤੇ ਉਤਸ਼ਾਹ ਦੀ ਗਵਾਹੀ ਹੈ।ਯਾਤਰਾ ਦੌਰਾਨ ‘ਭਾਰਤ ਮਾਤਾ ਕੀ ਜੈ’, ‘ਵੰਦੇ ਮਾਤਰਮ’ ਅਤੇ ‘ਜੈ ਹਿੰਦ’ ਦੇ ਨਾਅਰਿਆਂ ਨਾਲ ਪੂਰਾ ਇਲਾਕਾ ਗੂੰਜ ਉੱਠਿਆ। ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਆਮ ਲੋਕਾਂ ਨੇ ਹੱਥਾਂ ਵਿੱਚ ਤਿਰੰਗੇ ਫੜ ਕੇ ਰਾਸ਼ਟਰ ਪ੍ਰਤੀ ਆਪਣੀ ਸ਼ਰਧਾ ਅਤੇ ਸਨਮਾਨ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਭਾਜਪਾ ਦੇ ਵਰਕਰਾਂ ਦੇ ਨਾਲ ਨਾਲ ਏਕਲ ਅਭਿਆਨ ਤੋਂ ਕਈ ਆਂਚਲ ਤੋਂ ਆਚਾਰਯ, ਸੰਚਾਲਕ ਅਤੇ ਕਈ ਸਮਾਜਸੇਵੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *