ਵਿਸ਼ੇਸ਼ ਕਾਰਗੁਜ਼ਾਰੀ ਲਈ ਦੋ ਬੀ.ਐੱਲ.ਓਜ਼ ਨੂੰ ਜਿਲ੍ਹਾ ਚੋਣ ਅਫ਼ਸਰ ਨੇ ਪ੍ਰਸ਼ੰਸਾ ਪੱਤਰ ਨਾਲ ਕੀਤਾ ਸਨਮਾਨਿਤ

Spread the love

ਫ਼ਰੀਦਕੋਟ, 9 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਗਈ ਸਪੈਸ਼ਲ ਇੰਟੈਂਸਿਵ ਰੀਵਿਜ਼ਨ  ਮੁਹਿੰਮ ਨੂੰ ਸਮੇਂ ਤੋਂ ਪਹਿਲਾਂ ਸਫ਼ਲਤਾਪੂਰਵਕ ਮੁਕੰਮਲ ਕਰਨ ਵਾਲੇ ਜ਼ਿਲ੍ਹਾ ਫ਼ਰੀਦਕੋਟ ਦੇ ਦੋ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਨੂੰ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਪ੍ਰਸ਼ੰਸਾ ਪੱਤਰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ ਨੇ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੇਸ਼ਵ ਗੋਇਲ ਅਤੇ ਚੋਣ ਤਹਿਸੀਲਦਾਰ ਮੈਡਮ ਪੂਨਮ ਸਿੱਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਨਮਾਨਿਤ ਹੋਣ ਵਾਲਿਆਂ ਵਿੱਚ ਵਿਧਾਨ ਸਭਾ ਹਲਕਾ 88-ਕੋਟਕਪੂਰਾ ਦੇ ਬੂਥ ਨੰਬਰ-28, ਸਰਕਾਰੀ ਪ੍ਰਾਇਮਰੀ ਸਕੂਲ ਬੀੜ ਸਿੱਖਾਂ ਵਾਲਾ ਦੇ ਬੀ.ਐੱਲ.ਓ. ਸ੍ਰੀ ਜਗਮੋਹਨ ਸਿੰਘ (ਈ.ਟੀ.ਟੀ. ਅਧਿਆਪਕ) ਅਤੇ ਵਿਧਾਨ ਸਭਾ ਹਲਕਾ 89-ਜੈਤੋਂ (ਅ.ਜ.) ਦੇ ਬੂਥ ਨੰਬਰ-154, ਸਰਕਾਰੀ ਐਲੀਮੈਂਟਰੀ ਸਕੂਲ ਵਾੜਾ ਭਾਈ ਕਾ ਦੇ ਬੀ.ਐੱਲ.ਓ. ਸ੍ਰੀ ਰਾਜਿੰਦਰ ਕੁਮਾਰ (ਈ.ਟੀ.ਟੀ. ਅਧਿਆਪਕ) ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ  ਸ੍ਰੀ ਰਾਹੁਲ ਚਾਬਾ ਨੇ ਦੋਵਾਂ ਬੀ.ਐੱਲ.ਓਜ਼ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ। ਸ੍ਰੀ ਜਗਮੋਹਨ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਅੱਠ ਸਾਲਾਂ ਤੋਂ ਬੀ.ਐੱਲ.ਓ. ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਵੱਲੋਂ ਪ੍ਰੀ-ਐੱਸ.ਆਈ.ਆਰ. ਦੌਰਾਨ ਹੀ ਵੋਟਰਾਂ ਦੇ ਦਸਤਾਵੇਜ਼ ਅਤੇ ਫੋਟੋਆਂ ਇਕੱਠੀਆਂ ਕਰ ਲਈਆਂ ਗਈਆਂ ਸਨ। ਇਸ ਤੋਂ ਇਲਾਵਾ ਵੋਟਰਾਂ ਨਾਲ ਸੰਪਰਕ ਬਣਾਈ ਰੱਖਣ ਲਈ ਵਟਸਐਪ ਗਰੁੱਪ ਬਣਾਏ ਗਏ, ਜਿਨ੍ਹਾਂ ਰਾਹੀਂ ਲਗਾਤਾਰ ਜਾਣਕਾਰੀ ਸਾਂਝੀ ਕੀਤੀ ਗਈ। ਇਸ ਯੋਜਨਾਬੱਧ ਕਾਰਜਸ਼ੈਲੀ ਸਦਕਾ ਇਨਿਊਮਰੇਸ਼ਨ ਫਾਰਮਾਂ ਦੀ ਵੰਡ, ਮੈਪਿੰਗ ਅਤੇ ਹੋਰ ਪ੍ਰਕਿਰਿਆ ਨਿਰਧਾਰਿਤ ਸਮੇਂ ਤੋਂ ਪਹਿਲਾਂ 100 ਫ਼ੀਸਦੀ ਮੁਕੰਮਲ ਕਰ ਲਈ ਗਈ। ਸ੍ਰੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਬੂਥ ਵਿੱਚ 1157 ਵੋਟਰ ਦਰਜ ਸਨ। ਉਨ੍ਹਾਂ ਵੱਲੋਂ ਇਨਿਊਮਰੇਸ਼ਨ ਫਾਰਮਾਂ ਦੀ ਪਰਿਵਾਰ ਅਤੇ ਮਕਾਨ ਅਨੁਸਾਰ ਪਹਿਲਾਂ ਹੀ ਛਾਂਟੀ ਕਰ ਲਈ ਗਈ ਸੀ, ਜਿਸ ਨਾਲ ਵੰਡ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਤੇਜ਼ੀ ਨਾਲ ਸੰਪੰਨ ਹੋਇਆ। ਅਣ-ਮੈਪਡ ਵੋਟਰਾਂ ਤੱਕ ਘਰ-ਘਰ ਪਹੁੰਚ ਕਰਕੇ ਮੈਪਿੰਗ ਅਤੇ ਡਿਜੀਟਾਈਜ਼ੇਸ਼ਨ ਵੀ ਪੂਰੀ ਕੀਤੀ ਗਈ। ਇਸ ਦੇ ਨਾਲ ਹੀ ਗੈਰ ਹਾਜ਼ਰ, ਤਬਦੀਲ, ਮ੍ਰਿਤਕ ਜਾਂ ਦੋ ਵਾਰ ਦਰਜ ਵੋਟਰਾਂ ਦੀ ਪਛਾਣ ਕਰਕੇ ਲੋੜੀਂਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਵੱਲੋਂ ਵੀ ਸਮੁੱਚੀ ਪ੍ਰਕਿਰਿਆ ਨਿਰਧਾਰਿਤ ਸਮੇਂ ਤੋਂ ਪਹਿਲਾਂ 100 ਫ਼ੀਸਦੀ ਪੂਰੀ ਕਰ ਲਈ ਗਈ।ਜ਼ਿਲ੍ਹਾ ਚੋਣ ਅਫ਼ਸਰ ਨੇ ਦੋਵਾਂ ਬੀ.ਐੱਲ.ਓਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸੁਚੱਜੀ ਕਾਰਜ ਪ੍ਰਣਾਲੀ ਹੋਰਨਾਂ ਬੀ.ਐੱਲ.ਓਜ਼ ਲਈ ਵੀ ਪ੍ਰੇਰਣਾ ਸਰੋਤ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਸਹੀ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਬੀ.ਐੱਲ.ਓਜ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

  • Related Posts

    ਵਿਧਾਇਕ ਡਾ. ਅਜੇ ਗੁਪਤਾ ਨੇ “ਲੋਕ ਮਿਲਨੀ” ਵਿਖੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਕੀਤਾ  ਉਜਾਗਰ  ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ                          ਅਜੇ ਗੁਪਤਾ

    Spread the love

    Spread the loveਅੰਮ੍ਰਿਤਸਰ, 9 ਜੁਲਾਈ,( ਮਨਜੀਤ ਸਿੰਘ ਸ਼ੇਰਗਿੱਲ ) ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 55 ਅਤੇ ਵਾਰਡ ਨੰਬਰ 57 ਵਿੱਚ “ਲੋਕ ਮਿਲਨੀ”…

    ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

    Spread the love

    Spread the loveਕੋਟਕਪੂਰਾ, 9 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਪੰਜਾਬ ਸਰਕਾਰ ਦੀ…

    Leave a Reply

    Your email address will not be published. Required fields are marked *