ਵਿੱਤ ਮੰਤਰੀ ਪੰਜਾਬ ਦੀ ਡੀ ਏ ਸਬੰਧੀ ਪ੍ਰੈਸ ਕਾਨਫਰੰਸ ਝੂਠ ਦਾ ਪੁਲੰਦਾ -: ਇੰਜ ਸ਼ੇਰਗਿੱਲ 

Spread the love
 ਅੰਮ੍ਰਿਤਸਰ 4 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ ) ਬੀਤੇ ਕੱਲ ਮਜੀਠਾ ਰੋਡ ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੈਨਸ਼ਨਰਜ਼ ਮਹਾਸੰਘ ਦੇ ਮੈਂਬਰ ਅਤੇ ਅਧਿਕਾਰ ਸੰਘਰਸ਼ ਪਾਰਟੀ ਪ੍ਰਧਾਨ ਇੰਜ ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਅੱਜ ਜਦੋਂ ਪ੍ਰੈਸ ਕਾਨਫਰੰਸ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਬਲਜੀਤ ਕੌਰ ਮੰਤਰੀ ਵਲੋਂ ਕੀਤੀ ਗਈ ਹੈ ਉਹ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ। ਜੋ ਅੰਕੜੇ ਉਹ ਮੀਡੀਆ ਵਿੱਚ ਦੱਸ ਰਹੇ ਹਨ ਸਭ ਕੋਰਾ ਝੂਠ ਹੈ। ਸੰਨ 2020  ਤੋਂ ਬਾਅਦ ਭਰਤੀ ਹੋਏ ਕਲੱਰਕ ਅਤੇ ਪੰਜਾਬ ਪੁਲਿਸ ਦੇ ਸਿਪਾਹੀ ਨੂੰ  19900/ਰੁਪਏ ਬੇਸਿਕ ਤਨਖਾਹ ਦਿੱਤੀ ਜਾ ਰਹੀ ਹੈ ਜਦੋਂ ਕਿ ਵਿੱਤ ਮੰਤਰੀ ਬੇਸਿਕ ਪੇ 35000/ਰੁਪਏ ਤੋਂ ਵੱਧ ਦੱਸ ਰਹੇ ਹਨ। ਇੰਜ ਸ਼ੇਰਗਿੱਲ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਜੁਡੀਸਰੀ ਅਤੇ ਆਈ ਏਂ ਐਸ/ਆਈ ਪੀ ਐਸ ਅਫਸਰਾਂ ਨੂੰ 60% ਡੀ ਏ ਦਿਤਾ ਜਾ ਰਿਹਾ ਹੈ ਤਾਂ ਬਾਕੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕਿਉਂ ਨਹੀਂ ਦਿੱਤਾ ਜਾ ਸਕਦਾ। ਹੈਰਾਨੀ ਦੀ ਗੱਲ ਤਾਂ ਹੋਰ ਵੀ ਹੈ ਕਿ ਜਿਨ੍ਹਾਂ ਮੁਲਾਜ਼ਮਾਂ ਨੂੰ ਸੈਂਟਰ ਵਾਲਾ 7ਵਾਂ ਪੇ ਸਕੇਲ ਦਿਤਾ ਜਾ ਰਿਹਾ ਡੀ ਏ ਉਹਨਾਂ ਵੀ 42% ਹੀ ਦਿੱਤਾ ਜਾ ਰਿਹਾ, ਇੰਜ ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਦੋਹਰੇ ਮਾਪਦੰਡ ਵੀ ਵਰਤ ਰਹੀ ਹੈ ਅਤੇ ਗੁਮਰਾਹ ਵੀ ਕਰ ਰਹੀ ਹੈ। ਜਿਹੜੇ ਮੁਲਾਜ਼ਮਾਂ ਨੂੰ ਘਟਾ ਕੇ ਕੇਂਦਰ ਦੇ ਬਰਾਬਰ ਤਨਖਾਹ ਦਿੱਤੀ ਜਾ ਰਹੀ ਹੈ ਉਹਨਾਂ ਨੂੰ ਵੀ ਡੀ ਏ 60% ਦੇਣਾ ਬਣਦਾ ਹੈ ਪਰ ਸਰਕਾਰ ਅਜਿਹਾ ਨਾ ਕਰਕੇ ਝੂਠ ਦਾ ਸਹਾਰਾ ਲੈ ਕੇ ਆਮ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਉਹਨਾਂ ਕਿਹਾ ਕਿ ਲੋਕ ਹੁਣ ਸੱਚ ਝੂਠ ਸ਼ਭ ਸਮਝਦੇ ਹਨ ਅਤੇ ਉਹ ਸਰਦਾਰ ਭਗਵੰਤ ਮਾਨ ਦੀਆਂ ਗੱਲਾਂ ਵਿੱਚ ਨਹੀਂ ਆਉਣ ਵਾਲੇ । ਮੀਟਿੰਗ ਇੰਜ ਦੇਵ ਪ੍ਰਕਾਸ਼ ਸਹੋਤਾ, ਰਣਬੀਰ ਸਿੰਘ ਗਿੱਲ, ਇੰਜ ਰਾਮ ਸਿੰਘ, ਪਾਰਟੀ ਮੀਡੀਆ ਇੰਚਾਰਜ ਹਰਪ੍ਰੀਤ ਸਿੰਘ ਅਤੇ ਹੋਰ ਮੈਂਬਰਾਂ ਨੇ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *