-ਵੋਟਰ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਅਤੇ ਡਿਜ਼ੀਟਾਈਜ਼ੇਸ਼ਨ ਲਈ ਵੋਟਰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ

Spread the love
ਫ਼ਰੀਦਕੋਟ, 10 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ-2026) ਤਹਿਤ 11 ਅਤੇ 12 ਜੁਲਾਈ 2026 ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ। ਵੋਟਰ ਆਪਣੇ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾ ਸਕਣਗੇ ਅਤੇ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐੱਲ.ਓਜ਼ ਵੱਲੋਂ 100 ਫੀਸਦੀ ਡਿਜੀਟਾਈਜ਼ੇਸ਼ਨ ਕੀਤੀ ਜਾ ਚੁੱਕੀ ਹੈ, ਉਹ ਰਿਕਾਰਡ ਵਿੱਚ ਮੌਜੂਦ ਖਾਮੀਆਂ ਨੂੰ ਦੂਰ ਕਰਨ ‘ਤੇ ਧਿਆਨ ਦੇਣਗੇ। ਜਿਨ੍ਹਾਂ ਬੂਥਾਂ ‘ਤੇ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਬਾਕੀ ਹੈ, ਉੱਥੇ ਇਕੱਤਰ ਕੀਤੇ ਗਏ ਫਾਰਮਾਂ ਨੂੰ ਤੁਰੰਤ ਡਿਜੀਟਾਈਜ਼ ਕਰਨ ਦੇ ਨਾਲ-ਨਾਲ ਬਾਕੀ ਰਹਿੰਦੇ ਫਾਰਮ ਵੀ ਇਕੱਤਰ ਕੀਤੇ ਜਾਣਗੇ। ਘੱਟ ਪ੍ਰਗਤੀ ਵਾਲੇ ਬੂਥਾਂ ‘ਤੇ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਇੱਕੋ ਸਮੇਂ ਚਲਾਇਆ ਜਾਵੇਗਾ। ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਵਿਸ਼ੇਸ਼ ਕੈਂਪਾਂ ਨੂੰ ਸਫ਼ਲ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਹਿਯੋਗ ਲਈ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਫਾਰਮਾਂ ਦੀ ਇਕੱਤਰਤਾ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 11 ਅਤੇ 12 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਆਪਣਾ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਅਤੇ ਵੋਟਰ ਸੂਚੀ ਨੂੰ ਸਹੀ ਅਤੇ ਅੱਪਡੇਟ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਲੋਕਾਂ ਨੂੰ ਵੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ ਤਾਂ ਜੋ ਹਰ ਯੋਗ ਵੋਟਰ ਇਸ ਪ੍ਰਕਿਰਿਆ ਵਿੱਚ ਭਾਗ ਲੈ ਸਕੇ।

  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *