ਵੋਟਰ ਸੂਚੀਆਂ ਦੀ ਸੁਧਾਈ ਲਈ 19 ਜੁਲਾਈ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਐੱਸ.ਡੀ.ਐੱਮ. ​ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ ਬੀ.ਐੱਲ.ਓ. ​ਯੋਗ ਵੋਟਰਾਂ ਨੂੰ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੀ ਅਪੀਲ

Spread the love
ਸ੍ਰੀ ਗੋਇੰਦਵਾਲ ਸਾਹਿਬ  , 17 ਜੁਲਾਈ ( ਕਰਨੈਲ ਸਿੰਘ ਰਿੰਕੂ )-ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨ ਲਈ 19 ਜੁਲਾਈ, 2026 (ਦਿਨ ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਸ੍ਰੀ ਸੰਜੀਵ ਸ਼ਰਮਾ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਨਿਰੰਤਰ ਚੱਲਣਗੇ। ਇਸ ਦੌਰਾਨ ਸਮੂਹ ਬੂਥ ਪੱਧਰੀ ਅਧਿਕਾਰੀ (ਬੀ.ਐੱਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ। ਉਹ ਵੋਟਰਾਂ ਨੂੰ ਗਣਨਾ ਫਾਰਮ ਤੇ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ।​ਤਰੁੱਟੀਆਂ ਦੂਰ ਕਰਨ ਅਤੇ ਬਾਕੀ ਰਹਿੰਦੇ ਕੰਮ ਨੂੰ ਪਹਿਲ ਦੇਣ ਦੇ ਨਿਰਦੇਸ਼ ​ਨੋਡਲ ਇੰਚਾਰਜ ਐੱਸ.ਆਈ.ਆਰ. ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਬੀ.ਐੱਲ.ਓਜ਼ ਵੱਲੋਂ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ਉਹ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਾਪਤੀ ਅਤੇ ਜੇਕਰ ਕੋਈ ਤਰੁੱਟੀਆਂ ਜਾਂ ਕਮੀਆਂ ਹਨ ਤਾਂ ਉਨ੍ਹਾਂ ਨੂੰ ਦੂਰ ਕਰਨ ‘ਤੇ ਵਿਸ਼ੇਸ਼ ਧਿਆਨ ਦੇਣਗੇ। ਦੂਜੇ ਪਾਸੇ, ਜਿਨ੍ਹਾਂ ਬੂਥਾਂ ‘ਤੇ ਫਾਰਮਾਂ ਦੀ ਪ੍ਰਾਪਤੀ ਜਾਂ ਡਿਜੀਟਾਈਜ਼ੇਸ਼ਨ ਦਾ ਕੰਮ ਅਜੇ ਬਾਕੀ ਹੈ, ਉੱਥੇ ਇਸ ਕਾਰਜ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ। ਇਸ ਵਿਸ਼ੇਸ਼ ਮੀਟਿੰਗ/ਮੌਕੇ ਸੁਪਰਡੈਂਟ ਸ੍ਰੀਮਤੀ ਕਰਮਜੀਤ ਕੌਰ, ਏ.ਐੱਲ.ਐੱਮ.ਟੀ. ਮਲਕੀਤ ਸਿੰਘ, ਮਨਜਿੰਦਰ ਸਿੰਘ, ਅਯੂਬ ਭੱਟੀ, ਸੁਨੀਲ ਅਤੇ ਜਸਕਰਨ ਸਿੰਘ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *