ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

Spread the love
ਗੁਰੂਹਰਸਹਾਏ, 18 ਸਤੰਬਰ (ਪੰਜਾਬ ਦਾ ਖੁਲਾਸਾ) ਹਲਕਾ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਅਤੇ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਲੋਕ-ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਏ ਗਏ। ਇਸ ਉਪਰਾਲੇ ਤਹਿਤ ਗੁਰੂਹਰਸਹਾਏ ਦੇ ਨੇੜਲੇ ਪਿੰਡਾਂ ਮੇਘਾ ਰਾਏ ਉਤਾੜ, ਬਸਤੀ ਵੱਲੂ ਸਿੰਘ ਵਾਲਾ, ਮੇਘਾ ਰਾਏ ਹਿਠਾੜ, ਚੱਕ ਮਾਦੀ ਕੇ, ਬਹਾਦਰ ਕੇ ਅਤੇ ਗੁਰੂ ਨਾਨਕ ਨਗਰ ਵਿੱਚ ਫ੍ਰੀਜ਼ਰ ਦਿੱਤੇ ਗਏ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਇਲਾਕਾ ਵਾਸੀਆਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਸਮਾਜ ਸੇਵੀ ਅਤੇ ਲੋਕ-ਹਿੱਤ ਦੇ ਕਾਰਜ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ ਮੋਰਚਰੀ ਰੈਫ੍ਰਿਜਰੇਟਰ ਮੁਹੱਈਆ ਕਰਵਾਉਣ ਦਾ ਇਹ ਉਪਰਾਲਾ ਲੋਕਾਂ ਲਈ ਇੱਕ ਮਹੱਤਵਪੂਰਨ ਸਹੂਲਤ ਸਾਬਤ ਹੋ ਸਕਦਾ ਹੈ, ਖ਼ਾਸ ਕਰਕੇ ਕਿਸੇ ਪਰਿਵਾਰ ਵਿੱਚ ਮੌਤ ਹੋਣ ਦੀ ਸਥਿਤੀ ਵਿੱਚ ਅੰਤਿਮ ਸੰਸਕਾਰ ਤੋਂ ਪਹਿਲਾਂ ਮ੍ਰਿਤਕ ਦੇਹ ਨੂੰ ਸੰਭਾਲ ਕੇ ਰੱਖਣ ਦੀ ਲੋੜ ਪੈਣ ‘ਤੇ। ਇਸ ਮੌਕੇ ਉਹਨਾਂ ਨਾਲ ਕਾਂਗਰਸੀ ਆਗੂ ਤੇ ਵਰਕਰ ਅਤੇ ਪਿੰਡ ਵਾਸੀ ਮਜੂਦ ਸਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *