ਵੱਧ ਦੀ ਮਹਿੰਗਾਈ  ਨੂੰ ਲੈ ਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ

Spread the love
 ਨੂਰਪੁਰ ਬੇਦੀ  ਦਲਜੀਤ ਚੁਨੌਲੀ = ਸੈਂਟਰ ਆਫ ਇੰਡੀਆ ਟਰੇਡ ਯੂਨੀਅਨ ਸੀ ਟੂ ਦੀ ਕਾਲ ਤੇ ਜਿੱਥੇ ਅੱਜ ਪੂਰੇ ਭਾਰਤ ਵਿੱਚ ਵਾਧੀ ਮਹਿਗਾਈਨੂੰ ਲੈ ਕੇ ਸੈਂਟਰ ਦੀ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ ਉਸੇ ਲੜੀ ਤਹਿਤ ਅੱਜ ਬਲਾਕ ਨੂਰਪੁਰ ਬੇਦੀ ਵਿਖੇ ਸੀਟੂ ਆਗੂ ਕਾਮਰੇਡ ਰਾਮ ਸਿੰਘ ਦੀ ਅਗਵਾਈ ਹੇਠ ਫੂਕਿਆ ਪੁਤਲਾ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਦਿਨੋ ਦਿਨ ਵੱਧ ਰਹੀ ਮਹਿੰਗਾਈ ਨੇ ਆਮ ਵਰਗ ਦੇ ਲੋਕਾਂ ਨੂੰ ਚਿੰਤਾ ਵਿੱਚ ਪਾ ਰੱਖ ਰੋਜਾਨਾ ਵਾਰਤੋ ਦੀਆਂ ਵਸਤੂਆਂ ਦੇ ਵੱਧ ਰਹੇ ਭਾਅ ਕਾਰਨ  ਆਮ ਨਾਗਰਿਕ ਨੂੰ ਘਰੇਲੂ ਬਜਟ ਚਲਾਉਣਾ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵੀ ਹੁਣ ਨੇੜੇ ਆ ਰਹੇ ਹਨ। ਪਰ ਇਸ ਦੇ ਨਾਲ ਹੀ ਮਹਿੰਗਾਈ ਘਟਣ ਦੀ ਬਜਾਇਆ ਦਿਨੋ ਦਿਨ ਵਧਦੀ ਜਾ ਰਹੀ ਹੈ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੇ ਨਾਲ ਨਾਲ ਸਬਜ਼ੀਆਂ ਦੇ ਵੱਧ ਰਹੇ ਭਾਅ ਨੇ ਵੀ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਕਾਮਰੇਡ ਰਾਮ ਸਿੰਘ ਸੈਣੀ ਮਾਜਰਾ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਸਾਥੀ ਪ੍ਰੇਮ ਚੰਦ ਜੱਟਪੁਰ ਨੇ ਕਿਹਾ ਕੀ ਸਥਾਨਕ ਬਾਜ਼ਾਰਾਂ ਵਿੱਚ ਖੰਡ ਕਰੀਬ 65 ਤੋਂ 70 ਰੁਪਏ ਕਿਲੋ ਗੁੜ ਸ਼ਕਰ 80 ਤੋਂ 90 ਰੁਪਏ ਕਿਲੋ ਦਾਲਾਂ100 ਤੋਂ 120 ਰੁਪਏ ਕਿਲੋ ਪਿਆਜ 60 ਰੁਪਏ ਕਿਲੋ ਦੇ ਭਾਅ ਵਿਕ ਰਹੇ ਹਨ। ਇਸ ਤੋਂ ਇਲਾਵਾ  ਤੇਲ ਅਤੇ ਹੋਰ ਘਰੇਲੂ ਜਰੂਰਤਾਂ ਦੀਆਂ ਵਸਤੂਆਂ ਦੇ ਭਾਅ ਵਿੱਚ ਵਾਧਾ ਹੋਣ ਦੀ ਗੱਲ ਹੈ ਮਹਿੰਗਾਈ ਅੱਜ ਦਾ ਸਭ ਤੋਂ ਵੱਧ ਅਸਰ ਦਿਹਾੜੀਦਾਰ ਮਜ਼ਦੂਰ ਮੱਧ ਵਰਗ ਅਤੇ ਛੋਟੇ ਦੁਕਾਨਦਾਰਾਂ ਤੇ ਪੈ ਰਿਹਾ ਹੈ ਤਿਉਹਾਰਾਂ ਦੇ ਮੱਦੇ ਨਜ਼ਰ ਲੋਕਾਂ ਨੂੰ ਘਰੇਲੂ ਸਮਾਨ ਦੇ ਨਾਲ ਹੋਰ ਜਰੂਰੀ ਖਰੀਦਦਾਰੀ ਵੀ ਕਰਨੀ ਪੈਂਦੀ ਹੈ ਜਿਸ ਕਾਰਨ ਉਹਨਾਂ ਦੀ ਘਰੇਲੂ ਬਜਟ ਵਿਗੜ ਰਿਹਾ ਹੈ ਕਿਸਾਨ ਆਗੂ ਭਜਨ ਸਿੰਘ ਸੰਦੋਆ ਕਾਮਰੇਡ ਗੀਤਾ ਰਾਮ ਕਰਤਾਰਪੁਰ ਨੇ ਕਿਹਾ ਕਿ ਵੱਡੇ ਵਪਾਰੀਆਂ ਵੱਲੋਂ ਖੰਡ ਅਤੇ ਹੋਰ ਜਰੂਰੀ ਵਸਤੂਆਂ ਦਾ ਸਟਾਕ ਕੀਤਾ ਜਾਣ ਕਾਰਨ ਵੀ ਬਾਜ਼ਾਰਾਂ ਵਿੱਚ ਕੀਮਤਾਂ ਵਧਣ ਦੀ ਚਰਚਾ ਹੈ ਉਧਰ ਸਬਜ਼ੀਆਂ ਦੇ ਭਾਅ ਵੀ ਲਗਾਤਾਰ ਵੱਧ ਰਹੇ ਹਨ ਜਿਸ ਕਾਰਨ ਰਸੋਈ ਦਾ ਬਜਟ ਚਲਾਉਣਾ ਆਮ ਪਰਿਵਾਰਾਂ ਲਈ ਔਖਾ ਹੁੰਦਾ ਜਾ ਰਿਹਾ ਹੈ ਲੋਕਾਂ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਮੌਸਮ ਵਿੱਚ ਸਰਕਾਰਾਂ ਨੂੰ ਜਰੂਰੀ ਵਸਤੂਆਂ ਦੀਆਂ ਕੀਮਤਾਂ ਤੇ ਨਿਗਰਾਨੀ ਵਧਾਣੀ ਚਾਹੀਦੀ ਹੈ ਅਤੇ ਯਮਾਂ ਖੋਰੀ ਤੇ ਕਾਲੇ ਬਾਜ਼ਾਰੀ ਨੂੰ ਰੋਕਣ ਲਈ ਸਖਤ ਕਦਮ ਚੁੱਕਣੇ ਚਾਹੀਦੇ ਹਨ  ਸੀਟੂ ਜਥੇਬੰਦੀ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਤੋਂ ਮੰਗ ਕਰਦੀ ਹਾਂ ਕੀ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ ਤੇ ਕਾਬੂ ਪਾਉਣ ਲਈ ਠੋਸ ਕਦਮ ਚੁੱਕੇ ਜਾਣ ਤਾਂ ਜੋ ਮਹਿਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਮਿਲ ਸਕੇ ਹਾਜ਼ਰ ਨੁਮਾਇੰਦ ਨੁਮਾਇੰਦੇ  ਕਰਨੈਲ ਸਿੰਘ ਭੰਡੇਰ ਬਜਰੂੜ ਕਰਮ ਚੰਦ ਹਿਯਾਤਪੁਰ ਪੂਜਾ ਦੇਵੀ,ਮਦਨ ਲਾਲ,  ਰਾਜ ਕੁਮਾਰ, ਬਿਕਰਮਜੀਤ ਸਿੰਘ ਨੂਰਪੁਰ ਬੇਦੀ ਸੋਮ ਸਿੰਘ ਕਰਤਾਰਪੁਰ ਆਦਿ ਹਾਜ਼ਰ ਸਨ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *