ਸ਼ਹੀਦ ਬਾਬਾ ਦੀਪ ਸਿੰਘ ਜੀ ਵੈਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵਲੋਂ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜਾਦਿਆਂ ਨੂੰ ਸਮਰਪਿਤ 10ਵਾਂ ਮਹਾਨ ਕੀਰਤਨ ਤੇ ਢਾਡੀ ਦਰਬਾਰ 25 ਦਸੰਬਰ ਨੂੰ

Spread the love

 * ਢਾਡੀ ਜੱਥੇ ਸੁਨਾਉਣਗੇ ਮਹਾਨ ਸ਼ਹਾਦਤਾਂ ਦੀ ਦਾਸਤਾਨ

ਫਗਵਾੜਾ, 19 ਦਸੰਬਰ ( ਪ੍ਰੀਤ ਕੌਰ ਪ੍ਰੀਤੀ ) ਸ਼ਹੀਦ ਬਾਬਾ ਦੀਪ ਸਿੰਘ ਜੀ ਵੈਲਫੇਅਰ ਸੁਸਾਇਟੀ (ਰਜਿ.) ਫਗਵਾੜਾ ਦੀ ਇਕ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ ਜੈਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ 10ਵੇਂ ਸਲਾਨਾ ਕੀਰਤਨ ਅਤੇ ਢਾਡੀ ਦਰਬਾਰ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾਂ ਕਰਨ ਉਪਰੰਤ ਸਮਾਗਮ ਦਾ ਪੋਸਟਰ ਰਿਲੀਜ ਕੀਤਾ ਗਿਆ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਧਾਨ ਜਰਨੈਲ ਸਿੰਘ ਜੈਲਾ, ਕੁਲਵਿੰਦਰ ਸਿੰਘ ਕਿੰਦਾ ਸਾਬਕਾ ਕੌਂਸਲਰ ਅਤੇ ਗੁਰਬਖਸ਼ ਸਿੰਘ ਅਠੌਲੀ ਨੇ ਦੱਸਿਆ ਕਿ ਐਨ.ਆਰ.ਆਈ. ਵੀਰਾਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 10ਵਾਂ ਸਲਾਨਾ ਕੀਰਤਨ ਅਤੇ ਢਾਡੀ ਦਰਬਾਰ 25 ਦਸੰਬਰ ਦਿਨ ਬੁੱਧਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਹਰ ਸਾਲ ਦੀ ਤਰ੍ਹਾਂ ਬਾਬਾ ਫਤਿਹ ਸਿੰਘ ਨਗਰ ਗਲੀ ਨੰਬਰ 6 ਸੁਖਚੈਨਆਣਾ ਸਾਹਿਬ ਰੋਡ ਫਗਵਾੜਾ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਆਰੰਭ ਹੋਵੇਗਾ ਅਤੇ 10.30 ਵਜੇ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਇਸ ਦੌਰਾਨ ਭਾਈ ਲਖਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਮੁਖ ਸਿੰਘ ਜੀ ਹੁਸ਼ਿਆਰਪੁਰ ਵਾਲੇ, ਵੀਰ ਜਤਿੰਦਰ ਸਿੰਘ ਮਲਕਪੁਰ ਕਥਾ ਕੀਰਤਨ ਸਰਵਣ ਕਰਵਾਉਣਗੇ। ਇਸ ਤੋਂ ਇਲਾਵਾ ਢਾਡੀ ਜੱਥਾ ਮੇਜਰ ਸਿੰਘ ਖਾਲਸਾ ਸੁਲਤਾਨਪੁਰ ਲੋਧੀ, ਭਾਈ ਪਰਮਜੀਤ ਸਿੰਘ (ਬੰਗਿਆਂ ਵਾਲੀਆਂ ਬੀਬੀਆਂ ਦਾ ਢਾਡੀ ਜੱਥਾ) ਅਤੇ ਭਾਈ ਨਵਪ੍ਰੀਤ ਸਿੰਘ ਤੇ ਬੀਬੀ ਤਰਨਪ੍ਰੀਤ ਕੌਰ ਹਰਸ਼ੀ ਪਿੰਡ ਟਾਂਡੇ ਵਾਲਿਆਂ ਦੇ ਜੱਥੇ ਜੋਸ਼ੀਲੀਆਂ ਵਾਰਾਂ ਰਾਹੀਂ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜਾਦਿਆਂ ਦੀਆਂ ਮਹਾਨ ਸ਼ਹਾਦਤਾਂ ਦੀ ਦਾਸਤਾਨ ਸਰਵਣ ਕਰਵਾਉਣਗੇ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

ਉਹਨਾਂ ਸਮੂਹ ਸੰਗਤਾਂ ਨੂੰ ਹਰ ਸਾਲ ਦੀ ਤਰ੍ਹਾ ਇਸ ਸਲਾਨਾ ਧਾਰਮਿਕ ਸਮਾਗਮ ਵਿਚ ਹਾਜਰੀਆਂ ਲਗਵਾਉਣ ਦੀ ਪੁਰਜੋਰ ਬੇਨਤੀ ਵੀ ਕੀਤੀ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *