ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਕਿੰਡਰਗਾਰਟਨ ਵਿੰਗ ਵਿੱਚ ਮਨਾਇਆ ਗਿਆ ‘ਰੇਨ ਫੀਸਟਾ’

Spread the love
ਤਪਾ ਮੰਡੀ 20 ਜੁਲਾਈ ( ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਕਿੰਡਰਗਾਰਟਨ ਵਿੰਗ ਵਿੱਚ ਨੰਨੇ-ਮੁੰਨੇ ਵਿਦਿਆਰਥੀਆਂ ਲਈ ‘ਰੇਨ ਫੀਸਟਾ’ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਬੱਚੇ ਰੰਗ-ਬਿਰੰਗੀਆਂ ਛਤਰੀਆਂ ਲੈ ਕੇ ਸਕੂਲ ਪਹੁੰਚੇ, ਜਿਸ ਨਾਲ ਸਾਰਾ ਕੈਂਪਸ ਰੰਗਾਂ ਨਾਲ ਮਹਿਕ ਉੱਠਿਆ।ਸਮਾਗਮ ਦੌਰਾਨ ਬੱਚਿਆਂ ਨੇ ਮੀਂਹ ਨਾਲ ਸੰਬੰਧਿਤ ਗੀਤਾਂ ‘ਤੇ ਡਾਂਸ ਕੀਤਾ, ਰੇਨ ਡਾਂਸ ਦਾ ਆਨੰਦ ਮਾਣਿਆ ਅਤੇ ਕਾਗਜ਼ ਦੀਆਂ ਕਿਸ਼ਤੀਆਂ ਬਣਾਉਣ, ਰੇਨਬੋ ਕਰਾਫਟ ਅਤੇ ਮਨੋਰੰਜਕ ਖੇਡਾਂ ਵਿੱਚ ਭਾਗ ਲਿਆ। ਇਸ ਤਰਾਂ ਬੱਚਿਆਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ I ਅਧਿਆਪਕਾਂ ਨੇ ਬੱਚਿਆਂ ਨੂੰ ਮੀਂਹ ਦੇ ਮੌਸਮ ਦੀ ਮਹੱਤਤਾ, ਸਫ਼ਾਈ ਅਤੇ ਸੁਰੱਖਿਆ ਸਬੰਧੀ ਵੀ ਜਾਣਕਾਰੀ ਦਿੱਤੀ। ਬੱਚਿਆਂ ਦੇ ਚਿਹਰਿਆਂ ‘ਤੇ ਖਿੜੀ ਮੁਸਕਾਨ ਅਤੇ ਉਨ੍ਹਾਂ ਦਾ ਜੋਸ਼ ਦੇਖਣ ਯੋਗ ਸੀ। ਇਸ ਰੰਗਾਰੰਗ ਸਮਾਗਮ ਨੇ ਸਿੱਖਣ ਨੂੰ ਖੇਡ-ਖੇਡ ਵਿੱਚ ਹੋਰ ਵੀ ਦਿਲਚਸਪ ਅਤੇ ਯਾਦਗਾਰ ਬਣਾ ਦਿੱਤਾ। ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ  ਸ਼੍ਰੀਮਤੀ ਮੋਨਿਕਾ ਗਰਗ   ਨੇ ਇਸ ਸਫ਼ਲ ਆਯੋਜਨ ਲਈ ਅਧਿਆਪਕਾਂ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।
  • Related Posts

    ਵੌਕਸਰ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਖੇਡਾਂ ਵਿੱਚ ਜਿੱਤੇ 10 ਸੋਨੇ ਦੇ ਤਗਮੇ, ਸਰਕਾਰ ਕੋਲ ਨੌਕਰੀ ਦੀ ਕੀਤੀ ਮੰਗ

    Spread the love

    Spread the loveਬਰਨਾਲਾ, 20 ਜੁਲਾਈ 2026 (ਬਲਵੰਤ ਸਿੰਘ ਸਿੱਧੂ):=ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਖਿਡਾਰੀ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਪੱਧਰ ਦੀਆਂ ਖੇਡ ਮੁਕਾਬਲਿਆਂ ਵਿੱਚ ਆਪਣਾ ਲੋਹਾ ਮਨਵਾਉਂਦਿਆਂ 10 ਸੋਨੇ ਦੇ ਤਗਮੇ (ਗੋਲਡ ਮੈਡਲ) ਜਿੱਤੇ ਹਨ।…

    ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਮਰਾਲਾ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿੱਚ ਦੇਣ ਦੀ ਲੜੀ ਤਹਿਤ ਜਿੰਮੇਵਾਰੀਆਂ ਸੌਂਪੀਆਂ ਹਲਕਾ ਸਮਰਾਲਾ ਦੇ ਵਿਕਾਸ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੂੰ ਵੱਧ ਅਧਿਕਾਰ ਦਿੱਤੇ ਜਾਣਗੇ – ਪਰਮਜੀਤ ਸਿੰਘ ਢਿੱਲੋਂ 

    Spread the love

    Spread the loveਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) :  ਸ਼੍ਰੋਮਣੀ ਅਕਾਲੀ ਦਲ ਜੋ ਮੁੱਢ ਤੋਂ ਹੀ ਪੰਜਾਬ ਅਤੇ ਪੰਜਾਬੀਅਤ ਨਾਲ ਦਿਲੋਂ ਜੁੜਿਆ ਹੋਇਆ ਹੈ, ਜਿਸ ਨੇ ਹਮੇਸ਼ਾਂ ਪੰਜਾਬ ਦੀ ਭਲਾਈ ਅਤੇ ਵਿਕਾਸ…

    Leave a Reply

    Your email address will not be published. Required fields are marked *