ਸ਼੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸਚਖੰਡ ਪੰਡਵਾ ਵਿਖੇ ਸਾਥੀਆਂ ਸਮੇਤ ਨਤਮਸਤਕ ਹੋਏ ਜੱਥੇਦਾਰ ਸਰੂਪ ਸਿੰਘ ਖਲਵਾੜਾ

Spread the love
 ਸ਼੍ਰੋ.ਅ.ਦ. ਐਸ.ਸੀ. ਵਿੰਗ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਨਿਯੁਕਤ ਹੋਣ ਤੇ ਕੀਤਾ ਸ਼ੁਕਰਾਨਾ
ਫਗਵਾੜਾ 9 ਅਪ੍ਰੈਲ (  ਪ੍ਰੀਤੀ ) ਸ਼੍ਰੋਮਣੀ ਅਕਾਲੀ ਦਲ (ਐਸ.ਸੀ. ਵਿੰਗ) ਜਿਲ੍ਹਾ ਕਪੂਰਥਲਾ ਦੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਜੱਥੇਦਾਰ ਸਰੂਪ ਸਿੰਘ ਖਲਵਾੜਾ ਸਾਥੀਆਂ ਸਮੇਤ ਡੇਰਾ 108 ਬਾਬਾ ਹੰਸਰਾਜ ਜੀ, ਸ਼੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸਚਖੰਡ ਪੰਡਵਾ ਵਿਖੇ ਨਤਮਸਤਕ ਹੋਏ। ਡੇਰੇ ਦੇ ਗੱਦੀ ਨਸ਼ੀਨ ਸੰਤ ਮਹਿੰਦਰਪਾਲ ਚੇਅਰਮੈਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਨੇ ਜੱਥੇਦਾਰ ਸਰੂਪ ਸਿੰਘ ਖਲਵਾੜਾ ਅਤੇ ਉਹਨਾਂ ਦੇ ਨਾਲ ਪਹੁੰਚੇ ਪਰਮਿੰਦਰ ਸਿੰਘ ਜੰਡੂ ਸੂਬਾਈ ਆਗੂ (ਬੀ.ਸੀ. ਵਿੰਗ) ਪੰਜਾਬ ਅਤੇ ਸੁਰਿੰਦਰ ਸਿੰਘ ਦਰਵੇਸ਼ ਪਿੰਡ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਸ਼੍ਰੀ ਗਰੂ ਰਵਿਦਾਸ ਮਹਾਰਾਜ ਨੇ ਜਿਸ ਬੇਗਮਪੁਰਾ ਦਾ ਫਲਸਫਾ ਆਪਣੀ ਬਾਣੀ ਵਿੱਚ ਪੇਸ਼ ਕੀਤਾ ਹੈ, ਉਸ ਤੋਂ ਸੇਧ ਲੈ ਕੇ ਸਿਆਸਤ ਕੀਤੀ ਜਾਵੇ ਅਤੇ ਇੱਕ ਨਰੋਏ ਸਮਾਜ ਦੀ ਸਿਰਜਣਾਂ ਵਿੱਚ ਬਣਦਾ ਯੋਗਦਾਨ ਪਾਇਆ ਜਾਵੇ ਤਾਂ ਜੋ ਸਮਾਜ ਵਿੱਚ ਕੋਈ ਵੀ ਦੀਨ-ਦੁਖੀ ਅਤੇ ਮਜਬੂਰ ਜਾਂ ਲਾਚਾਰ ਨਾ ਰਹੇ। ਜੱਥੇਦਾਰ ਸਰੂਪ ਸਿੰਘ ਖਲਵਾੜਾ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਗੁਰੂ ਮਹਾਰਾਜ ਦੇ ਅਸ਼ੀਰਵਾਦ ਸਦਕਾ ਜੋ ਅਹੁਦਾ ਪਾਰਟੀ ਵਲੋਂ ਉਹਨਾਂ ਨੂੰ ਮਿਲਿਆ ਹੈ, ਉਸ ਰਾਹੀਂ ਉਹ ਸਮੁੱਚੇ ਸਮਾਜ ਨੂੰ ਜੋੜ ਕੇ ਭਾਈਚਾਰਕ ਸਾਂਝ ਮਜਬੂਤ ਕਰਨ ਅਤੇ ਸਿਆਸਤ ਨੂੰ ਸੇਵਾ ਦਾ ਜਰੀਆ ਬਨਾਉਣਗੇ। ਇਸ ਦੌਰਾਨ ਉਹਨਾਂ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਐਸ.ਸੀ. ਵਿੰਗ ਦੇ ਪ੍ਰਧਾਨ ਗੁਲਜਾਰ ਸਿੰਘ ਰਣਿਕੇ ਸਾਬਕਾ ਮੰਤਰੀ, ਸੀਨੀਅਰ ਆਗੂ ਅਤੇ ਜਿਲ੍ਹਾ ਪ੍ਰਧਾਨ ਜਰਨੈਲ ਸਿੰਘ ਵਾਹਦ, ਟਰੇਡ ਵਿੰਗ ਪੰਜਾਬ ਦੇ ਕੋਰ ਕਮੇਟੀ ਮੈਂਬਰ ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਫਗਵਾੜਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਡੇਰੇ ਵਲੋਂ ਜੱਥੇਦਾਰ ਸਰੂਪ ਸਿੰਘ ਸਮੇਤ ਸਮੂਹ ਪਤਵੰਤਿਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸੰਤ ਜਸਵਿੰਦਰ ਪਾਲ ਪੰਡਵਾ, ਸਕੱਤਰ ਬਾਲ ਕਿਸ਼ਨ ਤੋਂ ਇਲਾਵਾ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਹਾਜਰ ਸਨ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *