ਸਕੂਲੀ ਬੱਸ ਦੀ ਲਪੇਟ ‘ਚ ਆਏ ਬੱਚੇ ਦੇ ਮਾਮਲੇ ‘ਚ ਡਰਾਈਵਰ ਤੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਬਿਨਾਂ ਨੰਬਰ ਅਤੇ ਹੈਲਪਰ ਤੋਂ ਚੱਲ ਰਹੀ ਸੀ ਬੱਸ, ਪੁਲਸ ਨੇ ਚਾਲਕ ਨੂੰ ਕੀਤਾ ਗ੍ਰਿਫਤਾਰ

Spread the love
ਮਾਛੀਵਾੜਾ ਸਾਹਿਬ 16 ਜੁਲਾਈ (ਸੁੱਚਾ ਬੰਗੜ) -ਥਾਣਾ ਕੂੰਮਕਲਾਂ ਦੇ ਅਧੀਨ ਆਉਂਦੇ ਪਿੰਡ ਸਾਲੂ ਭੈਣੀ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ਦੇ ਮਾਮਲੇ ‘ਚ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਸਕੂਲੀ ਬੱਸ ਹੇਠਾਂ ਆਉਣ ਕਾਰਨ ਜਾਨ ਗੁਆਉਣ ਵਾਲੇ ਮਾਸੂਮ ਸਮਰਦੀਪ ਸਿੰਘ ਦੇ ਮਾਮਲੇ ‘ਚ ਪੁਲਸ ਨੇ ਨਾ ਸਿਰਫ ਬੱਸ ਦੇ ਡਰਾਈਵਰ ਖ਼ਿਲਾਫ਼, ਸਗੋਂ ਸਕੂਲ ਦੀ ਪ੍ਰਬੰਧਕ ਕਮੇਟੀ ਖ਼ਿਲਾਫ਼ ਵੀ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਬੱਚੇ ਦੇ ਪਿਤਾ ਹਰਮੇਸ਼ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੀ ਪਤਨੀ ਆਪਣੀ ਵੱਡੀ ਧੀ ਰਮਨਦੀਪ ਕੌਰ ਨੂੰ ਸਕੂਲ ਬੱਸ ‘ਚ ਬਿਠਾਉਣ ਲਈ ਸੜਕ ਕਿਨਾਰੇ ਗਈ ਸੀ। ਉਸਦੇ ਨਾਲ ਉਨ੍ਹਾਂ ਦਾ ਛੋਟਾ ਪੁੱਤਰ ਸਮਰਦੀਪ ਸਿੰਘ ਵੀ ਸੀ।  ਹਰਮੇਸ਼ ਸਿੰਘ ਨੇ ਦੋਸ਼ ਲਾਇਆ ਕਿ ਬੱਸ ਚਾਲਕ ਨੇ ਲਾਪਰਵਾਹੀ ਵਰਤਦੇ ਹੋਏ ਸਮਰਦੀਪ ਨੂੰ ਆਪਣੇ ਵਾਹਨ ਹੇਠਾਂ ਕੁਚਲ ਦਿੱਤਾ। ਇਸ ਹਾਦਸੇ ‘ਚ ਸਮਰਦੀਪ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਬੱਸ ਸਮੇਤ ਮੌਕੇ ਤੋਂ ਫਰਾਰ ਹੋ ਗਿਆ ਸੀ।ਸ਼ਿਕਾਇਤਕਰਤਾ ਨੇ ਪੁਲਸ ਨੂੰ ਇਹ ਵੀ ਦੱਸਿਆ ਕਿ ਹਾਦਸੇ ਵਾਲੀ ਬੱਸ ਬਿਨਾਂ ਰਜਿਸਟ੍ਰੇਸ਼ਨ ਨੰਬਰ ਦੇ ਸੜਕ ‘ਤੇ ਚੱਲ ਰਹੀ ਸੀ। ਇਸ ਤੋਂ ਇਲਾਵਾ ਬੱਸ ‘ਚ ਨਿਯਮਾਂ ਅਨੁਸਾਰ ਲਾਜ਼ਮੀ ਹੋਣ ਵਾਲਾ ਹੈਲਪਰ ਵੀ ਮੌਜੂਦ ਨਹੀਂ ਸੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਵੱਡੀ ਲਾਪਰਵਾਹੀ ਵਰਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਮਧੂ ਬਾਲਾ ਨੇ ਦੱਸਿਆ ਕਿ ਪੁਲਸ ਨੇ ਬੱਸ ਚਾਲਕ ਨਵਦੀਪ ਸਿੰਘ ਵਾਸੀ ਪਿੰਡ ਗਰਚਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਸਕੂਲ ਦੀ ਪ੍ਰਬੰਧਕ ਕਮੇਟੀ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਹੁਣ ਜਾਂਚ ਕਰੇਗੀ ਕਿ ਕਮੇਟੀ ‘ਚ ਕਿਹੜੇ-ਕਿਹੜੇ ਮੈਂਬਰ ਸ਼ਾਮਲ ਹਨ। ਦੋਸ਼ ਸਾਬਤ ਹੋਣ ‘ਤੇ ਉਨ੍ਹਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।
*ਸਕੂਲਾਂ ਨੂੰ ਦਿੱਤੀ ਸਖਤ ਚੇਤਾਵਨੀ*
ਥਾਣਾ ਮੁਖੀ ਨੇ ਇਲਾਕੇ ਦੇ ਸਾਰੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਲਿਜਾਣ ਵਾਲੀਆਂ ਸਾਰੀਆਂ ਬੱਸਾਂ ਦੀ ਤੁਰੰਤ ਜਾਂਚ ਕਰਵਾਈ ਜਾਵੇ। ਜੇ ਕੋਈ ਵੀ ਬੱਸ ਬਿਨਾਂ ਨੰਬਰ, ਬਿਨਾਂ ਹੈਲਪਰ ਜਾਂ ਹੋਰ ਕਿਸੇ ਨਿਯਮ ਦੀ ਉਲੰਘਣਾ ਕਰਦੀ ਪਾਈ ਗਈ ਤਾਂ ਸਬੰਧਤ ਸਕੂਲ ਪ੍ਰਬੰਧਕਾਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਦਰਦਨਾਕ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ ਅਤੇ ਲੋਕਾਂ ਨੇ ਪ੍ਰਸ਼ਾਸਨ ਤੋਂ ਸਕੂਲੀ ਵਾਹਨਾਂ ਦੀ ਸਖਤੀ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *