ਸਕੂਲੀ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਨਾਲ ਜੋੜਨ ਲਈ “ਪ੍ਰੇਰਨਾ ਦੀ ਪਾਠਸ਼ਾਲਾ” ਦੀ ਸ਼ੁਰੂਆਤ।

Spread the love

ਸਿੱਖਿਆ ਦਾ ਅਸਲ ਮਕਸਦ ਕਿਤਾਬੀ ਗਿਆਨ ਦੇ ਨਾਲ ਚੰਗੇ ਇਨਸਾਨ ਦੀ ਸਿਰਜਣਾ ਕਰਨਾ ਹੈ – ਡੀਈਓ ਮੁਨੀਲਾ ਅਰੋੜਾ/ਡਾ. ਸਤਿੰਦਰ ਸਿੰਘ

ਫਿਰੋਜ਼ਪੁਰ 21 ਜੁਲਾਈ (ਅਸ਼ੋਕ ਭਾਰਦਵਾਜ) ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਨੈਤਿਕ ਕਦਰਾਂ-ਕੀਮਤਾਂ ਦੇ ਪ੍ਰਸਾਰ ਅਤੇ ਗੁਣਾਤਮਕ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਦੀ ਅਗਵਾਈ ਹੇਠ “ਪ੍ਰੇਰਨਾ ਦੀ ਪਾਠਸ਼ਾਲਾ” ਨਾਮਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਉਪਰਾਲੇ ਦੀ ਰੂਪ-ਰੇਖਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਸਤਿੰਦਰ ਸਿੰਘ ਵੱਲੋਂ ਤਿਆਰ ਕੀਤੀ ਗਈ ਅਤੇ ਇਸ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਲਾਗੂ ਕਰਨ ਲਈ ਅਮਲੀ ਰੂਪ ਦਿੱਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਡੀਈਓ ਮੁਨੀਲਾ ਅਰੋੜਾ ਨੇ ਕਿਹਾ ਕਿ ਸਿੱਖਿਆ ਦਾ ਮੂਲ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਉੱਚੇ ਚਰਿੱਤਰ, ਚੰਗੇ ਆਚਰਣ ਅਤੇ ਮਨੁੱਖੀ ਕਦਰਾਂ-ਕੀਮਤਾਂ ਨਾਲ ਭਰਪੂਰ ਇਨਸਾਨ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਤੇਜ਼ੀ ਨਾਲ ਬਦਲ ਰਹੇ ਡਿਜ਼ੀਟਲ ਅਤੇ ਮੁਕਾਬਲੇਬਾਜ਼ੀ ਭਰੇ ਯੁੱਗ ਵਿੱਚ ਵਿਦਿਆਰਥੀਆਂ ਨੂੰ ਨੈਤਿਕਤਾ, ਇਮਾਨਦਾਰੀ, ਸਹਿਣਸ਼ੀਲਤਾ, ਸੰਵੇਦਨਸ਼ੀਲਤਾ, ਸਮਾਜਿਕ ਜ਼ਿੰਮੇਵਾਰੀ ਅਤੇ ਵਿਵਹਾਰਕ ਜੀਵਨ-ਜਾਂਚ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਨੂੰ ਸੰਸਕਾਰਾਂ ਨਾਲ ਜੋੜਿਆ ਜਾਵੇ ਤਾਂ ਹੀ ਵਿਦਿਆਰਥੀ ਭਵਿੱਖ ਵਿੱਚ ਜ਼ਿੰਮੇਵਾਰ ਅਤੇ ਚੰਗੇ ਨਾਗਰਿਕ ਬਣ ਸਕਣਗੇ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਪ੍ਰੇਰਨਾ ਦੀ ਪਾਠਸ਼ਾਲਾ” ਤਹਿਤ ਹਰ ਬੁੱਧਵਾਰ ਨੈਤਿਕ ਸਿੱਖਿਆ, ਜੀਵਨ-ਮੁੱਲਾਂ, ਵਿਅਕਤੀਤਵ ਵਿਕਾਸ, ਸਮਾਜਿਕ ਜਾਗਰੂਕਤਾ, ਅਨੁਸ਼ਾਸਨ ਅਤੇ ਗੁਣਾਤਮਕ ਸਿੱਖਿਆ ਨਾਲ ਸਬੰਧਤ ਇੱਕ ਪ੍ਰੇਰਨਾਦਾਇਕ ਲੇਖ ਜ਼ਿਲ੍ਹੇ ਦੇ ਸਮੂਹ ਸਕੂਲਾਂ ਨਾਲ ਸਾਂਝਾ ਕੀਤਾ ਜਾਵੇਗਾ। ਸਕੂਲ ਮੁਖੀ ਅਤੇ ਅਧਿਆਪਕ ਇਨ੍ਹਾਂ ਲੇਖਾਂ ਨੂੰ ਸਵੇਰ ਦੀ ਪ੍ਰਾਰਥਨਾ ਸਭਾ, ਵਿਸ਼ੇਸ਼ ਗਤੀਵਿਧੀਆਂ ਅਤੇ ਕਲਾਸਰੂਮ ਵਿਚਾਰ-ਚਰਚਾ ਰਾਹੀਂ ਵਿਦਿਆਰਥੀਆਂ ਤੱਕ ਪਹੁੰਚਾਉਣਗੇ, ਤਾਂ ਜੋ ਬੱਚਿਆਂ ਵਿੱਚ ਚੰਗੇ ਸੰਸਕਾਰਾਂ ਦੇ ਨਾਲ-ਨਾਲ ਸਕਾਰਾਤਮਕ ਸੋਚ ਅਤੇ ਆਤਮ-ਵਿਸ਼ਵਾਸ ਦਾ ਵੀ ਵਿਕਾਸ ਹੋ ਸਕੇ।ਉਨ੍ਹਾਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਨੂੰ ਸਿਰਫ਼ ਪ੍ਰੀਖਿਆਵਾਂ ਵਿੱਚ ਸਫ਼ਲ ਹੋਣ ਲਈ ਹੀ ਨਹੀਂ, ਸਗੋਂ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ, ਸਹੀ ਫ਼ੈਸਲੇ ਲੈਣ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਲਈ ਵੀ ਪ੍ਰੇਰਿਤ ਕਰੇਗਾ। ਇਸ ਮੁਹਿੰਮ ਰਾਹੀਂ ਸਕੂਲਾਂ ਵਿੱਚ ਇੱਕ ਅਜਿਹਾ ਮਾਹੌਲ ਸਿਰਜਿਆ ਜਾਵੇਗਾ, ਜਿੱਥੇ ਗਿਆਨ ਦੇ ਨਾਲ-ਨਾਲ ਸੰਸਕਾਰ, ਮਨੁੱਖਤਾ, ਸਹਿਯੋਗ ਅਤੇ ਆਪਸੀ ਸਤਿਕਾਰ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਵੇਗਾ।ਅੰਤ ਵਿੱਚ ਡਾ.ਸਤਿੰਦਰ ਸਿੰਘ ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਸਿੱਖਿਆ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਨੂੰ ਇਸ ਮੁਹਿੰਮ ਨਾਲ ਪੂਰੀ ਤਨਦੇਹੀ ਨਾਲ ਜੁੜਨ ਅਤੇ ਆਪਣੇ ਕੀਮਤੀ ਸੁਝਾਅ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ “ਗਿਆਨ ਸਫ਼ਲਤਾ ਦਿੰਦਾ ਹੈ, ਪਰ ਸੰਸਕਾਰ ਮਹਾਨਤਾ ਬਖ਼ਸ਼ਦੇ ਹਨ।” ਇਸੇ ਵਿਚਾਰ ਨੂੰ ਕੇਂਦਰ ਵਿੱਚ ਰੱਖਦਿਆਂ ਸ਼ੁਰੂ ਕੀਤੀ ਗਈ “ਪ੍ਰੇਰਨਾ ਦੀ ਪਾਠਸ਼ਾਲਾ” ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਚਰਿੱਤਰ ਨਿਰਮਾਣ ਅਤੇ ਮੁੱਲ-ਅਧਾਰਿਤ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਅਤੇ ਪ੍ਰੇਰਣਾਦਾਇਕ ਕਦਮ ਸਾਬਤ ਹੋਵੇਗੀ। ਇਸ ਮੌਕੇ ਸੰਦੀਪ ਕੁਮਾਰ ਬੀ.ਆਰ.ਸੀ., ਸਰਬਜੀਤ ਸਿੰਘ ਭਾਵੜਾ ਮੀਡੀਆ ਕੋਆਰਡੀਨੇਟਰ, ਗੁਰਪ੍ਰੀਤ ਸਿੰਘ ਬੀ ਆਰ ਸੀ, ਗੁਰਦੇਵ ਸਿੰਘ ਬੀ ਆਰ ਸੀ ਅਤੇ ਸੁਖਚੈਨ ਸਿੰਘ (ਸਟੈਨੋ) ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *