ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਭਾਰੀ ਬਰਸਾਤ ਮਗਰੋਂ ਜਲਥਲ, 

Spread the love
 ਸ੍ਰੀ ਕੀਰਤਪੁਰ ਸਾਹਿਬ,19 ਅਗਸਤ (ਮਨਦੀਪ) ਅੱਜ ਹੋਈ ਭਾਰੀ ਬਰਸਾਤ ਕਾਰਨ ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਦੇ ਅੰਦਰ ਵੱਡੀ ਮਾਤਰਾ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਸਕੂਲ ਦਾ ਗਰਾਊਂਡ ਅਤੇ ਆਸ-ਪਾਸ ਦਾ ਇਲਾਕਾ ਜਲਥਲ ਹੋ ਗਿਆ। ਭਾਰੀ ਮੀਂਹ ਤੋਂ ਬਾਅਦ ਸਕੂਲ ਅੰਦਰ ਪਾਣੀ ਖੜ੍ਹਾ ਹੋਣ ਕਾਰਨ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਸਕੂਲ ਵਿੱਚ ਇਸ ਸਮੇਂ ਨਿਰਮਾਣ ਕਾਰਜ ਚੱਲ ਰਹੇ ਹਨ। ਇਸ ਕਾਰਨ ਜਦੋਂ ਭਾਰੀ ਬਰਸਾਤ ਹੁੰਦੀ ਹੈ ਤਾਂ ਮੀਂਹ ਦਾ ਪਾਣੀ ਸਕੂਲ ਦੇ ਗਰਾਊਂਡ ਵਿੱਚ ਇਕੱਠਾ ਹੋ ਜਾਂਦਾ ਹੈ ਅਤੇ ਪਾਣੀ ਦੀ ਨਿਕਾਸੀ ਵਿੱਚ ਮੁਸ਼ਕਲ ਪੈਦਾ ਹੁੰਦੀ ਹੈ।ਇਸ ਸਬੰਧੀ ਜਦੋਂ ਸਕੂਲ ਮੁਖੀ ਸ਼ਿਖਾ ਅਰੋੜਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਇਸ ਸਮੇਂ ਨਿਰਮਾਣ ਕਾਰਜ ਚੱਲ ਰਹੇ ਹਨ, ਜਿਸ ਕਰਕੇ ਗਰਾਊਂਡ ਦਾ ਲੈਵਲ ਬਾਹਰਲੇ ਰਸਤੇ ਨਾਲੋਂ ਨੀਵਾਂ ਹੈ। ਉਨ੍ਹਾਂ ਕਿਹਾ ਕਿ ਭਾਰੀ ਬਰਸਾਤ ਹੋਣ ’ਤੇ ਗਰਾਊਂਡ ਵਿੱਚ ਪਾਣੀ ਇਕੱਠਾ ਹੋ ਜਾਂਦਾ ਹੈ। ਉਹਨਾਂ ਦੱਸਿਆ ਕਿ ਠੇਕੇਦਾਰ ਵੱਲੋਂ ਪੰਪ ਲਗਾ ਕੇ ਪਾਣੀ ਨੂੰ ਬਾਹਰ ਕੱਢਿਆ ਜਾਂਦਾ ਹੈ, ਤਾਂ ਜੋ ਸਕੂਲ ਦੇ ਅੰਦਰ ਪਾਣੀ ਜ਼ਿਆਦਾ ਸਮੇਂ ਤੱਕ ਖੜ੍ਹਾ ਨਾ ਰਹੇ।ਉਧਰ ਇਸ ਮਾਮਲੇ ਨੂੰ ਲੈ ਕੇ ਬਲਾਕ ਕਾਂਗਰਸ ਪ੍ਰਧਾਨ ਹਿਮਾਸ਼ੂ ਟੰਡਨ ਨੇ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਅਤੇ ਸਕੂਲਾਂ ਦੀ ਕਾਇਆ-ਕਲਪ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਕੀਰਤਪੁਰ ਸਾਹਿਬ ਦੇ ਸਕੂਲ ਆਫ਼ ਐਮੀਨੈਂਸ ਦੀ ਹਾਲਤ ਇਹ ਹੈ ਕਿ ਭਾਰੀ ਬਰਸਾਤ ਦੌਰਾਨ ਸਕੂਲ ਅੰਦਰ ਗੋਡੇ-ਗੋਡੇ ਤੱਕ ਪਾਣੀ ਭਰ ਜਾਂਦਾ ਹੈ।ਹਿਮਾਸ਼ੂ ਟੰਡਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਿਸ ਸਕੂਲ ਨੂੰ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਮਿਸਾਲ ਵਜੋਂ ਪੇਸ਼ ਕੀਤਾ ਜਾਂਦਾ ਹੈ, ਉਸ ਦੀ ਬਿਲਡਿੰਗ ਦਾ ਨਿਰਮਾਣ ਕਾਰਜ ਅਜੇ ਤੱਕ ਮੁਕੰਮਲ ਨਹੀਂ ਹੋਇਆ।ਉਨ੍ਹਾਂ ਮੰਗ ਕੀਤੀ ਕਿ ਸਕੂਲ ਦੇ ਨਿਰਮਾਣ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਅਤੇ ਪਾਣੀ ਦੀ ਨਿਕਾਸੀ ਲਈ ਢੁਕਵਾਂ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਸੁਚੱਜਾ ਵਾਤਾਵਰਨ ਮੁਹੱਈਆ ਕਰਵਾਉਣਾ ਸਰਕਾਰ ਅਤੇ ਸਬੰਧਤ ਵਿਭਾਗ ਦੀ ਜ਼ਿੰਮੇਵਾਰੀ ਹੈ। ਭਾਰੀ ਬਰਸਾਤ ਦੇ ਸਮੇਂ ਸਕੂਲ ਅੰਦਰ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਦਾ ਸਥਾਈ ਹੱਲ ਕਰਨਾ ਜ਼ਰੂਰੀ ਹੈ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।
ਫੋਟੋ ਕੈਪਸ਼ਨ ਸਕੂਲ ਆਫ ਐਮੀਨੈਸ ਕੀਰਤਪੁਰ ਸਾਹਿਬ ਵਿੱਚ ਭਰੇ ਹੋਏ ਬਰਸਾਤੀ ਪਾਣੀ ਦਾ ਦ੍ਰਿਸ਼
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *