ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

Spread the love
ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ ਆਈਆਂ ਰੁਕਾਵਟਾਂ ਨੂੰ ਦੂਰ ਕਰ ਦਿੱਤਾ ਗਿਆ ਹੈ। ਇਸ ਨਾਲ 1100 ਤੋਂ ਵੀ ਵਧੇਰੇ ਸਕੂਲਾਂ ਵਿੱਚ ਲੰਮੇ ਸਮੇਂ ਤੋਂ ਪ੍ਰਿੰਸੀਪਲਾਂ ਦੀ ਚੱਲ ਰਹੀ ਉਡੀਕ ਸਮਾਪਤ ਹੋਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ।  ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਹਰਵਿੰਦਰ ਅੱਲੂਵਾਲ ਅਤੇ ਜ਼ਿਲ੍ਹਾ ਸਕੱਤਰ ਤਜਿੰਦਰ ਅਲੌਦੀਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਜੱਥੇਬੰਦੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਦਾ ਮੁੱਦਾ ਉਠਾਇਆ ਜਾ ਰਿਹਾ ਸੀ। ਪਿਛਲ਼ੇ ਵਰ੍ਹੇ 2025 ਦੀ ਸ਼ੁਰੂਆਤ ਵਿੱਚ ਡੀਟੀਐਫ ਵੱਲੋਂ ਪ੍ਰਿੰਸੀਪਲ ਦੀਆਂ 44% ਖਾਲੀ ਅਸਾਮੀਆਂ ਹੋਣ ਬਾਰੇ ਜਾਰੀ ਕੀਤੀ ਇੱਕ ਬਹੁ-ਚਰਚਿਤ ਰਿਪੋਰਟ ਰਾਹੀਂ ਇਹ ਮੁੱਦਾ ਪੰਜਾਬ ਅਤੇ ਬਾਕੀ ਦੇਸ਼ ਦੇ ਹਿੱਸਿਆਂ ਤੱਕ ਵੀ ਉਜਾਗਰ ਹੋਇਆ ਸੀ। ‘ਸਿੱਖਿਆ ਕ੍ਰਾਂਤੀ’ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਵਿੱਚ ਇਹ ਖਾਲੀ ਅਸਾਮੀਆਂ ਮੌਜੂਦਾ ਸਮੇਂ ਵਿੱਚ 55% ਤੋਂ ਵੀ ਵਧੇਰੇ ਹੋ ਗਈਆਂ, ਪਰ ਸਰਕਾਰ ਆਪਣੀ ਕੁੰਭਕਰਨੀ ਨੀਂਦ ਤੋਂ ਨਹੀਂ ਜਾਗੀ। ਆਗੂਆਂ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸਿੱਖਿਆ ਵਿਭਾਗ ਦੀਆਂ ਨਾਕਾਮੀਆਂ ਅਤੇ ਧੀਮੀ ਪੈਰਵਾਈ ਕਾਰਨ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਨੂੰ ਅਦਾਲਤ ਵਿਚ ਉਲਝਾ ਦਿੱਤਾ ਗਿਆ ਸੀ। ਇਸ ਵਿੱਚ ਪਿਛਲੀ ਸਰਕਾਰ ਦੌਰਾਨ ਸਿੱਖਿਆ ਵਿਭਾਗ ਵੱਲੋਂ ਤਰੱਕੀਆਂ ਮੌਕੇ ਸਿੱਧੀ ਭਰਤੀ ਵਾਲੀਆਂ ਸ਼ਰਤਾਂ ਨੂੰ ਲੈ ਕੇ ਆਉਣਾ, 50:50 ਦੇ ਅਨੁਪਾਤ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਰਾਹੀਂ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਭਰਨ ਵਰਗੇ ਲਿਆਂਦੇ ਗਏ ਸੇਵਾ ਨਿਯਮ ਵੱਡਾ ਰੋੜਾ ਬਣੇ, ਜੋ ਕਿ ਬਾਅਦ ਵਿੱਚ ਦਰੁਸਤ ਕਰਕੇ ਪ੍ਰਮੋਸ਼ਨ ਲਈ 75 ਫ਼ੀਸਦੀ ਕੋਟੇ ਅਨੁਸਾਰ ਦਰੁਸਤ ਕੀਤੇ ਗਏ। ਇਸ ਤੋਂ ਬਾਅਦ ਟੀਈਦੀ ਦੀ ਸ਼ਰਤ, ਜਿਸ ਦਾ ਪ੍ਰਿੰਸੀਪਲ ਦੀ ਪੋਸਟ ਨਾਲ ਕੋਈ ਲੈਣਾ ਦੇਣਾ ਵੀ ਨਹੀਂ ਸੀ, ਉਸ ਦੇ ਹਵਾਲੇ ਨਾਲ਼ ਇਸ ਪ੍ਰਮੋਸ਼ਨ ‘ਤੇ ਅਦਾਲਤੀ ਸਟੇਅ ਲਗਾ ਦਿੱਤੀ ਗਈ। ਪਰ ਹੁਣ ਅਦਾਲਤ ਵੱਲੋਂ ਇਹ ਅੜਚਣਾਂ ਨੂੰ ਸ਼ਰਤਾਂ ਅਧੀਨ ਦੂਰ ਕੀਤੇ ਜਾਣ ਨਾਲ ਪੰਜਾਬ ਦੇ 1950 ਦੇ ਕਰੀਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਪ੍ਰਿੰਸੀਪਲ ਮਿਲਣ ਲਈ ਰਾਹ ਪੱਧਰਾ ਹੋ ਗਿਆ ਹੈ। ਡੀਟੀਐਫ ਦੇ ਆਗੂਆਂ ਗੁਰਮੁਖ ਲੋਕਪ੍ਰੇਮੀ, ਜੈਮਲ ਸਿੰਘ, ਜਸਵਿੰਦਰ ਸਿੰਘ ਘੁੱਗ,  ਐੱਸ ਪੀ ਸਿੰਘ,ਬਲਵਿੰਦਰ ਭੰਡਾਲ,ਮੈਡਮ ਜਤਿੰਦਰ ਕੌਰ ਪਵਨ ਜੋਸ਼ੀ,ਹਰਵਿੰਦਰ ਵਿਰਦੀ,ਵੀਨੂੰ ਸੇਖੜੀ,ਗੌਰਵ ਗਿੱਲ,ਮਲਕੀਤ ਸਿੰਘ, ਨਰਿੰਦਰ ਭੰਡਾਰੀ,ਅਵਤਾਰ ਸਿੰਘ ਗਿੱਲ ,ਬਲਬੀਰ ਸਿੰਘ,ਹਰਵੇਲ ਸਿੰਘ,ਗੁਰਦੀਪ ਧੰਮ,ਧਰਮਵੀਰ,ਜਤਿੰਦਰ ਕੁਮਾਰ,ਹਰਜਿੰਦਰ ਨਿਆਣਾ,ਸੁਖਪਾਲ ਸਿੰਘ,ਮੁਖਤਿਆਰ ਸਿੰਘ,ਦਵਿੰਦਰ ਕੁਮਾਰ,ਮੁਨਿਸ਼ਵਰ ਸ਼ਰਮਾ, ਕਰਮਜੀਤ ਸਿੰਘ,ਪਾਰਸ ਧੀਰ, ਅਮਨਪ੍ਰੀਤ ਕੌਰ, ਅਰਸ਼ਦੀਪ ਕੌਰ ਲੈਬ ਅਡੈਂਟਟ, ਅਮਰਦੀਪ ਸਿੰਘ ਲੈਬ ਅਡੈਂਟਟ, ਸੁਨੀਲ ਸ਼ਰਮਾ, ਜਸਪਿੰਦਰ ਕੌਰ, ਛਣਕ ਸਿੰਘ, ਹਰਜਿੰਦਰ ਸਿੰਘ, ਗੁਰਜੀਤ ਕੌਰ, ਮਨਜੀਤ ਸਿੰਘ, ਪਾਰਥ ਅਤੇ ਕੁਲਵੀਰ ਸਿੰਘ ਨੇ ਮੰਗ ਕੀਤੀ ਕਿ ਹੁਣ ਕੋਈ ਹੋਰ ਢਿੱਲਮਠ ਵਿਖਾਉਣ ਦੀ ਥਾਂ ਪੰਜਾਬ ਸਰਕਾਰ, ਸਿੱਖਿਆ ਵਿਭਾਗ ਰਾਹੀਂ ਬਿਨਾਂ ਦੇਰੀ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਨੂੰ ਉਨ੍ਹਾਂ ਦੇ ਬਣਦੇ ਕੋਟੇ ਅਨੁਸਾਰ ਤਰੱਕੀਆਂ ਦੇ ਕੇ ਪ੍ਰਿੰਸੀਪਲ ਬਣਾਵੇ। ਬਾਕੀ ਰਹਿੰਦੀਆਂ ਸਿੱਧੀ ਭਰਤੀ ਦੀਆਂ ਖਾਲੀ ਅਸਾਮੀਆਂ ਲਈ ਤੁਰੰਤ ਇਸ਼ਤਿਹਾਰ ਜਾਰੀ ਕਰਕੇ ਸਿੱਧੀ ਭਰਤੀ ਪ੍ਰਕਿਰਿਆ ਨੂੰ ਵੀ ਅੱਗੇ ਵਧਾਇਆ ਜਾਵੇl
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *