ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋ ਸਕੂਲਾਂ ਨੂੰ 10.40 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

Spread the love
ਸਨੌਰ 20 ਅਪ੍ਰੈਲ – ਸਨੌਰ ਹਲਕੇ ਦੇ ਵਿਧਾਇਕ  ਹਰਮੀਤ ਸਿੰਘ ਪਠਾਣਮਾਜਰਾ ਨੇ ਪਿੰਡ ਪੰਜੋਲਾ ਅਤੇ ਬਲਬੇੜਾ ਵਿੱਚ 10.40 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ।  ਉਹਨਾਂ ਕਿਹਾ ਕਿ  ਇਹਨਾਂ ਵਿਕਾਸ  ਕਾਰਜਾਂ ਵਿੱਚ ਪਿੰਡਾਂ ਦੇ ਸਕੂਲਾਂ ਵਿੱਚ ਨਵੇਂ ਕਲਾਸਰੂਮ, ਇਮਾਰਤ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸੁਵਿਧਾ, ਸਕੂਲਾਂ ਦੇ ਨਵੀਨੀਕਰਨ, ਚਾਰਦੀਵਾਰੀ ਸਮੇਤ ਹੋਰ ਜਰੂਰੀ ਸਹੂਲਤਾਂ ਨੂੰ ਸ਼ਾਮਲ ਕਰਨਾ ਹੈ । ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀਆਂ ਨੀਤੀਆਂ ਦੀ ਸ਼ਲਾਘਾ ਕੀਤੀ।ਇਨ੍ਹਾਂ ਵਿਕਾਸ ਕਾਰਜਾਂ ਲਈ ਪਿੰਡ ਵਾਸੀਆਂ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ  ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪਹਿਲਾਂ ਵਾਰ ਹੋਇਆ ਹੈ ਕਿ ਉਨ੍ਹਾਂ ਦੇ ਪਿੰਡਾਂ ਵਿਚ ਇੰਨੀ ਸੰਖਿਆ ਵਿੱਚ ਵਿਕਾਸ ਕਾਰਜ ਹੋ ਰਹੇ ਹਨ। ਪਿੰਡ ਵਾਸੀਆਂ ਨੇ ਉਨ੍ਹਾਂ ਦੇ ਦਰਵਾਜੇ ਤੱਕ ਆ ਕੇ ਸੁਣਨ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਧਾਇਕ ਦੀ ਖੁੱਲ  ਕੇ ਸ਼ਲਾਘਾ ਕੀਤੀ।ਇਸ ਮੌਕੇ ਰਾਜਨੀਤਿਕ ਹੀ ਨਹੀਂ ਸਗੋਂ ਪ੍ਰਸ਼ਾਸਨਿਕ ਪੱਧਰ ਦੇ ਅਧਿਕਾਰੀਆਂ ਨੇ ਆਪਣੀ ਸ਼ਮੂਲੀਅਤ ਦਰਜ ਕਰਵਾਈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *