ਸਨ ਫਾਊਂਡੇਸ਼ਨ ਰੈੱਡ ਕਰਾਸ ਸਕਿੱਲ ਡਿਵੈਲਪਮੈਂਟ ਵਿਖੇ ਸੈਮੀਨਾਰ ਦਾ ਆਯੋਜਨ

Spread the love
ਫ਼ਰੀਦਕੋਟ 18 ਸਤੰਬਰ (ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਫ਼ਰੀਦਕੋਟ ਦੇ ਬੇਰੋਜ਼ਗਾਰਾਂ ਲਈ ਸਮੇਂ–ਸਮੇਂ ਤੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਲਈ ਕਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਇਸੇ ਲਗਾਤਾਰਤਾ ਵਿੱਚ ਸਨ ਫਾਊਂਡੇਸ਼ਨ ਰੈੱਡ ਕਰਾਸ ਸਕਿੱਲ ਡਿਵੈਲਪਮੈਂਟ ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕਰਵਾਇਆ ਗਿਆ ਜਿਸ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਕਿੱਲ ਦੇ  ਮੌਜੂਦਾ ਅਤੇ ਨਵੇਂ ਕੋਰਸ ਸ਼ੁਰੂ ਕਰਨ ਬਾਰੇ ਪ੍ਰਾਰਥੀਆਂ ਨੂੰ ਸਕਿੱਲ ਟ੍ਰੇਨਿੰਗ ਕਰਕੇ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਪ੍ਰਾਈਵੇਟ ਕੰਮ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀ ਸਬੰਧੀ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਦੱਸਿਆ ਗਿਆ।ਰੋਜ਼ਗਾਰ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਅਤੇ ਇਸ ਦਫਤਰ ਨਾਲ ਜੁੜੇ ਹੋਏ ਲਾਈਨ ਵਿਭਾਗਾਂ ਤੋਂ ਮਿਲਣ ਵਾਲੀਆਂ ਲੋਨ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਗੁਰਤੇਜ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਨੇ ਦੱਸਿਆ ਕਿ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਆ ਕੇ ਆਪਣਾ ਨਾਮ ਦਰਜ ਕਰਵਾਉਣ ਅਤੇ  ਪੰਜਾਬ ਸਰਕਾਰ ਦੇ ਪੋਰਟਲ www.pgrkam.com , ਵਟਸਐਪ ਗਰੁੱਪ, ਸ਼ੋਸਲ ਮੀਡੀਆ ( ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟੇਲੀਗ੍ਰਾਮ ਆਦਿ)ਆਪਣੇ ਆਪ ਰਜਿਸਟਰਡ ਕਰਨ ਤਾਂ ਜੋਂ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ ਸਵੈ—ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ।    ਇਸ ਸੈਮੀਨਾਰ ਵਿੱਚ ਸ਼੍ਰੀਮਤੀ ਨੀਤੂ ਪਲੇਸਮੈਂਟ ਅਫਸਰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਸ਼੍ਰੀ ਮੁਨੀਸ਼ ਕੁਮਾਰ ਸਨ ਫਾਊਂਡੇਸ਼ਨ ਇੰਚਾਰਜ ਵੱਲੋਂ ਪ੍ਰਾਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *