ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਜੁੱਤੀ ਕਲੱਸਟਰ ਯੂਨੀਅਨ ਨਾਲ ਕੀਤੀ ਮੀਟਿੰਗ ,ਜੁੱਤੀ ਉਦਯੋਗ ਨਾਲ ਜੁੜੇ ਕਾਰੀਗਰਾਂ ਦੀਆਂ ਮੁਸ਼ਕਲਾਂ ਸੁਣੀਆਂ

Spread the love
ਕੋਟਕਪੂਰਾ, 13 ਜੁਲਾਈ(ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗਾਂਧੀ ਬਸਤੀ ਕੋਟਕਪੂਰਾ ਵਿਖੇ ਜੁੱਤੀ ਕਲੱਸਟਰ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਜੁੱਤੀ ਉਦਯੋਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੇ ਕਿੱਤੇ ਨਾਲ ਜੁੜੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵ ਸਪੀਕਰ ਸ. ਸੰਧਵਾਂ ਦੇ ਧਿਆਨ ਵਿੱਚ ਲਿਆਂਦੇ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਗੱਲਾਂ ਧਿਆਨ ਨਾਲ ਸੁਣਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਰਗ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੁੱਤੀ ਉਦਯੋਗ ਕੋਟਕਪੂਰਾ ਦੀ ਪਹਿਚਾਣ ਨਾਲ ਜੁੜਿਆ ਹੋਇਆ ਹੈ ਅਤੇ ਇਸ ਨਾਲ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀਰੋਟੀ ਦਾ ਸਬੰਧ ਹੈ। ਇਸ ਉਦਯੋਗ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਕਾਰੀਗਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਸਪੀਕਰ ਸ. ਸੰਧਵਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੂਨੀਅਨ ਵੱਲੋਂ ਉਠਾਏ ਗਏ ਮਸਲਿਆਂ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਪ੍ਰਸ਼ਾਸਨਿਕ ਜਾਂ ਸਰਕਾਰੀ ਪੱਧਰ ਤੇ ਕਾਰਵਾਈ ਦੀ ਲੋੜ ਹੋਵੇਗੀ ਉੱਥੇ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਦੇ ਛੋਟੇ ਉਦਯੋਗਾਂ, ਕਾਰੀਗਰਾਂ ਅਤੇ ਮਜ਼ਦੂਰ ਵਰਗ ਨੂੰ ਮਜ਼ਬੂਤ ਬਣਾਉਣਾ ਹੈ ਤਾਂ ਜੋ ਰੁਜ਼ਗਾਰ ਦੇ ਮੌਕੇ ਵਧਣ ਅਤੇ ਸਥਾਨਕ ਉਦਯੋਗ ਹੋਰ ਪ੍ਰਫੁੱਲਤ ਹੋ ਸਕਣ। ਇਸ ਮੌਕੇ ਜੁੱਤੀ ਕਲੱਸਟਰ ਯੂਨੀਅਨ ਦੇ ਪ੍ਰਧਾਨ ਵੇਦ ਪ੍ਰਕਾਸ਼, ਹਰਪਾਲ ਕੁਮਾਰ, ਮਨੋਹਰ ਲਾਲ, ਸ਼ਿਵ ਲਾਲ, ਸਿਕੰਦਰ, ਨਗਰ ਕੌਂਸਲ ਮੈਂਬਰ ਅਜੈ ਕੁਮਾਰ ਮੌਰੀਆ, ਭਾਰਤ ਕੁਮਾਰ, ਮੁੰਸ਼ੀ ਰਾਮ, ਰਤਨ ਲਾਲ (ਜੌਨੀ), ਸੂਰਜ ਮੌਰੀਆ ਸਮੇਤ ਯੂਨੀਅਨ ਦੇ ਹੋਰ ਅਹੁਦੇਦਾਰ, ਮੈਂਬਰ ਅਤੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *