ਸਪੀਕਰ ਵੱਲੋਂ ਸੈਣ ਸਮਾਜ ਵੈਲਫੇਅਰ ਬੋਰਡ ਦੇ ਨਵੇਂ ਜਿਲ੍ਹਾ ਪ੍ਰਧਾਨ ਦਾ ਸਨਮਾਨ

Spread the love
ਕੋਟਕਪੂਰਾ, 01 ਅਗਸਤ (ਗੁਰਦੀਪ ਸਿੰਘ ਢਿੱਲੋਂ )=ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਕੋਟਕਪੂਰਾ ਦੇ ਮੁਕਤਸਰ ਰੋਡ ਵਿਖੇ ਸੈਣ ਸਮਾਜ ਵੈਲਫੇਅਰ ਬੋਰਡ ਦੇ ਨਵੇਂ ਜਿਲ੍ਹਾ ਚੇਅਰਮੈਨ  ਸ਼੍ਰੀ ਬੂਟਾ ਸਿੰਘ ਰੱਤੀ ਰੋੜੀ ਅਤੇ ਅਸੈਂਬਲੀ ਪੱਧਰ ਦੇ ਚੇਅਰਮੈਨ ਸ਼੍ਰੀ ਗੁਰਨਾਮ ਸਿੰਘ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ  ਨੂੰ ਵਧਾਈ ਦਿੱਤੀ।ਇਸ ਮੌਕੇ ਉਨ੍ਹਾਂ ਨੇ ਵਿਕਾਸ ਨਾਲ ਸੰਬੰਧਿਤ ਮਸਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ । ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਅੜ੍ਹਚਣ ਨਾ ਆਵੇ, ਇਸ ਲਈ ਸਾਰੇ ਇਕਜੁੱਟ ਹੋ ਕੇ ਕੰਮ ਕਰਨ।ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਗਈ ਜਿੰਮੇਵਾਰੀ ਅਤੇ ਵਿਕਾਸ ਕਾਰਜਾਂ ਨੂੰ ਉਹ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਜੇਕਰ ਵਿਕਾਸ ਕਾਰਜ ਇਮਾਨਦਾਰੀ ਨਾਲ ਕਰਵਾਏ ਜਾਣ ਤਾਂ ਉਹ ਲੰਮੇ ਸਮੇਂ ਤੱਕ ਟਿਕਾਊ ਰਹਿੰਦੇ ਹਨ ਅਤੇ ਲੋਕਾਂ ਨੂੰ ਅਸਲੀ ਲਾਭ ਮਿਲਦਾ ਹੈ। ਗੁਰੂ ਜੀ ਦੀ ਕਿਰਪਾ ਅਤੇ ਲੋਕਾਂ ਦੇ ਸਹਿਯੋਗ ਨਾਲ ਮਿਲੀ ਸੇਵਾ ਦੇ ਮੌਕੇ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਂਦੇ ਰਹਿਣ।ਉਨ੍ਹਾਂ ਜਿਲ੍ਹਾ ਪ੍ਰਧਾਨਾ ਨੂੰ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਵੱਲੋਂ ਚੁਣੀ ਗਈ ਲੋਕਾਂ ਦੀ ਆਪਣੀ ਸਰਕਾਰ ਹੈ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਪੰਜਾਬ ਸਰਕਾਰ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰ ਰਹੀ ਹੈ। ਇਸ ਦੇ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *