ਕੋਟਕਪੂਰਾ 06 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਕੀਤਾ ਰਵਾਨਾ ਅਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ. ਸੰਧਵਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਾਰਟੀ ਦਫਤਰ ਕੋਟਕਪੂਰਾ ਤੋਂ ਇਕ ਬੱਸ ਰਵਾਨਾ ਕੀਤੀ ਗਈ ਹੈ। ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਵਰਿੰਦਾਵਨ ਦੀ ਯਾਤਰਾ ਕਰਵਾਈ ਜਾਵੇਗੀ। ਇਸ ਮੌਕੇ ਯਾਤਰੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ| ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮੂਹ ਸੰਗਤਾਂ ਨੇ ਇਸ ਸੁਵਿਧਾ ਦੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਸੰਧਵਾ ,ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ,ਨੀਤੂ ਕਪੂਰ ਸਿੰਗਲਾ ਚੈਅਰਮੈਨ ਮਾਰਕਿਟ ਕਮੇਟੀ ਸਾਦਿਕ ,ਸੁਖਵਿੰਦਰ ਲਾਡੀ ਹਲਕਾ ਇੰਚਾਰਜ ਤੀਰਥ ਯਾਤਰਾ,ਜਗਤਾਰ ਸਰਪੰਚ ਖਾਰਾ,ਗੋਲ਼ਡੀ ਬਰਾੜ,ਐਰਨ ਜੋਸ਼ੀ ਐਮ ਸੀ,ਨਰੇਸ਼ ਸਿੰਗਲਾ ਚੇਅਰਮੈਨ ,ਪੂਨਮ ਬਰਾੜ ਐਮ ਸੀ,ਕਾਕੂ ਸ਼ਰਮਾ ਐਮ ਸੀ,ਨਰਿੰਦਰ ਰਾਣੀ ਐਮ ਸੀ,ਅਜੇ ਪਸਰੀਚਾ ,ਜਸਵਿੰਦਰ ਸਿੰਘ ਢੁੱਡੀ ,ਨਰੇਸ਼, ਨਿਖਿਲ ਕਪੂਰ ਮੈਨੇਜਰ, ਲਵਪ੍ਰੀਤ ਮੈਨੇਜਰ, ਦਲਜੀਤ ਕੌਰ ਹਾਜ਼ਰ ਸਨ।