ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ

Spread the love
ਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨ ਫਰੀਦਕੋਟ ਵਿਖੇ ਵਾਪਰੇ ਦੁਖਦਾਈ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦਾ ਹਾਲ-ਚਾਲ ਜਾਣਨ ਲਈ ਬੀਤੀ ਸ਼ਾਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਦਾ ਦੌਰਾ ਕੀਤਾ। ਸਪੀਕਰ ਸ. ਸੰਧਵਾਂ ਨੇ ਹਸਪਤਾਲ ਵਿੱਚ ਦਾਖਲ ਜ਼ਖਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੰਦਿਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾ ਹੋਰ ਮਰੀਜਾਂ ਦਾ ਵੀ ਹਾਲ-ਚਾਲ ਜਾਣਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ । ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਸਪੀਕਰ ਸ. ਸੰਧਵਾਂ ਨੇ ਹਸਪਤਾਲ ਦੇ ਡਾਕਟਰਾਂ ਅਤੇ ਸਿਹਤ ਅਧਿਕਾਰੀਆਂ ਤੋਂ ਜ਼ਖਮੀਆਂ ਦੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਜ਼ਖਮੀਆਂ ਦੇ ਬਿਹਤਰ ਇਲਾਜ ਲਈ ਲੋੜੀਂਦੇ ਸਾਰੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *