ਸਪੀਕਰ ਸ. ਸੰਧਵਾਂ ਨੇ ਪਿੰਡ ਫਿਡੇ ਖੁਰਦ ਵਿਖੇ ਲੋਕ ਮਿਲਣੀ ਕਰਕੇ ਰਾਸ਼ਨ ਕਿੱਟਾਂ ਵੰਡੀਆਂ

Spread the love

ਫ਼ਰੀਦਕੋਟ, 13 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਫਿਡੇ ਖੁਰਦ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਇਸ ਮੌਕੇ ਸੰਬੋਧਨ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨ ਦੇ ਉਦੇਸ਼ ਨਾਲ ਅਜਿਹੀਆਂ ਲੋਕ ਮਿਲਣੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਸਪੀਕਰ ਸ. ਸੰਧਵਾਂ ਨੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਦੇ ਜਲਦ ਅਤੇ ਤਰਜੀਹੀ ਅਧਾਰ ਤੇ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ। ਇਸ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

  • Related Posts

    ਸਤਲੁਜ ਦਰਿਆ ‘ਤੇ ਨਵੇਂ ਪੁਲ ਦੀ ਉਸਾਰੀ ਕਾਰਨ ਪੁਰਾਣਾ ਹੈੱਡ ਪੁਲ ਮੁਕੰਮਲ ਬੰਦ; ਰਾਹਗੀਰਾਂ ਨੂੰ ਨਵੇਂ ਬਾਈਪਾਸ ਦੀ ਵਰਤੋਂ ਕਰਨ ਦੀ ਅਪੀਲ

    Spread the love

    Spread the love ਨਵਾਂਸ਼ਹਿਰ /ਕਾਠਗੜ੍ਹ, 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਨੈਸ਼ਨਲ ਹਾਈਵੇ ਨੇੜੇ ਸਥਿਤ ਪ੍ਰਸਿੱਧ ਗੁਰੂ ਗੁਰਦੁਆਰਾ ਟਿੱਬੀ ਸਾਹਿਬ ਦੇ ਕੋਲੋਂ ਲੰਘਦੇ ਸਤਲੁਜ ਦਰਿਆ ‘ਤੇ ਇਸ ਵੇਲੇ ਇੱਕ…

    ਸਤਲੁਜ ਦਰਿਆ ‘ਤੇ ਨਵੇਂ ਪੁਲ ਦੀ ਉਸਾਰੀ ਕਾਰਨ ਪੁਰਾਣਾ ਹੈੱਡ ਪੁਲ ਮੁਕੰਮਲ ਬੰਦ; ਰਾਹਗੀਰਾਂ ਨੂੰ ਨਵੇਂ ਬਾਈਪਾਸ ਦੀ ਵਰਤੋਂ ਕਰਨ ਦੀ ਅਪੀਲ

    Spread the love

    Spread the loveਕਾਠਗੜ੍ਹ, 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਨੈਸ਼ਨਲ ਹਾਈਵੇ ਨੇੜੇ ਸਥਿਤ ਪ੍ਰਸਿੱਧ ਗੁਰੂ ਗੁਰਦੁਆਰਾ ਟਿੱਬੀ ਸਾਹਿਬ ਦੇ ਕੋਲੋਂ ਲੰਘਦੇ ਸਤਲੁਜ ਦਰਿਆ ‘ਤੇ ਇਸ ਵੇਲੇ ਇੱਕ ਵੱਡੇ ਪੁਲ…

    Leave a Reply

    Your email address will not be published. Required fields are marked *