ਸਫਾਈ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ, ਗੱਲਬਾਤ ਰਾਹੀਂ ਨਿਕਲਿਆ ਹੱਲ ਸਰਕਾਰ ਦੀ ਲੋਕ ਪੱਖੀ ਸੋਚ ਦਾ ਸਬੂਤ : ਵਿਧਾਇਕ ਅਮੋਲਕ ਸਿੰਘ

Spread the love
ਜੈਤੋ, 31 ਜੁਲਾਈ:(ਗੁਰਦੀਪ ਸਿੰਘ ਢਿੱਲੋਂ ):-ਵਿਧਾਇਕ ਜੈਤੋ ਸ. ਅਮੋਲਕ ਸਿੰਘ ਅਤੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਅਤੇ ਸਫਾਈ ਕਰਮਚਾਰੀਆਂ ਵਿਚਾਲੇ ਗੱਲਬਾਤ ਰਾਹੀਂ ਬਣੀ ਸਹਿਮਤੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਗੱਲਬਾਤ ਅਤੇ ਆਪਸੀ ਸਹਿਮਤੀ ਰਾਹੀਂ ਲੋਕਾਂ ਅਤੇ ਕਰਮਚਾਰੀਆਂ ਦੇ ਮਸਲਿਆਂ ਦਾ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਸਰਕਾਰ ਨੇ ਪੂਰੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਅਹਿਮ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਿਜਲੀ ਬੋਰਡ, ਮਨਰੇਗਾ, ਪੀ.ਆਰ.ਟੀ.ਸੀ. ਅਤੇ ਹੋਰ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਫਾਈ ਕਰਮਚਾਰੀਆਂ ਦੀਆਂ ਬਾਕੀ ਰਹਿੰਦੀਆਂ ਜਾਇਜ਼ ਮੰਗਾਂ ਵੀ ਪੜਾਅਵਾਰ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਮੌਨਸੂਨ ਦੇ ਮੱਦੇਨਜ਼ਰ ਲੋਕ ਹਿੱਤ ਨੂੰ ਪਹਿਲ ਦਿੰਦਿਆਂ ਸਰਕਾਰ ‘ਤੇ ਆਪਣਾ ਭਰੋਸਾ ਬਣਾਈ ਰੱਖਣ।ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਹਨ। ਕੱਚੇ ਅਧਿਆਪਕਾਂ ਨੂੰ ਪੱਕਾ ਕਰਨਾ, ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਰਿਕਾਰਡ ਭਰਤੀਆਂ ਕਰਨਾ, ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਪਿੰਡ ਪੱਧਰ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਹਨ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਵੀ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਘਰ ਦੇ ਨੇੜੇ ਹੀ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮਿਲ ਰਹੀਆਂ ਹਨ।ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮਾਮਲੇ ਵਿੱਚ ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਕੰਮ ਕਰ ਰਹੀ ਹੈ। ਪੇਪਰ ਲੀਕ ਵਰਗੇ ਮਾਮਲਿਆਂ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ ਅਤੇ ਜਾਂਚ ਨਿਰਪੱਖ ਢੰਗ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ, ਪਰ ਇਸ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਸਮਾਜ, ਪਰਿਵਾਰਾਂ, ਸਮਾਜਿਕ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਦੀ ਵੀ ਲੋੜ ਹੈ।ਦੋਵਾਂ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਰ ਕਰਮਚਾਰੀ ਨੂੰ ਪਰਿਵਾਰ ਦਾ ਮੈਂਬਰ ਸਮਝਦੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਅੱਗੇ ਵੀ ਇਸੇ ਤਰ੍ਹਾਂ ਜਵਾਬਦੇਹ ਅਤੇ ਲੋਕ ਪੱਖੀ ਨੀਤੀਆਂ ਨਾਲ ਕੰਮ ਕਰਦੀ ਰਹੇਗੀ।ਇਸ ਮੌਕੇ ਲੋਕ ਸਭਾ ਫਰੀਦਕੋਟ ਇੰਚਾਰਜ ਸ. ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਅਮਨਦੀਪ ਸਿੰਘ ਬਾਬਾ, ਮਾਸਟਰ ਅਮਰਜੀਤ ਸਿੰਘ ਪਰਮਾਰ, ਬਿੱਟੂ ਗਿੱਲ, ਬਲਜਿੰਦਰ ਸਿੰਘ ਅਹੂਜਾ ਪ੍ਰਧਾਨ ਨਗਰ ਕੌਂਸਲ ਫਰੀਦਕੋਟ, ਗੁਰਪ੍ਰੀਤ ਸਿੰਘ ਧਾਲੀਵਾਲ ਹਲਕਾ ਸੰਗਠਨ ਇੰਚਾਰਜ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *