ਸਫਾਈ ਕਰਮਚਾਰੀਆਂ ਦੀ ਅਣਮਿਥੇ ਸਮੇਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ, ਸ਼ਹਿਰ ਵਿੱਚ ਗੰਦਗੀ ਦੇ ਢੇਰ ਲੱਗਣੇ ਸ਼ੁਰੂ

Spread the love

ਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਸ਼੍ਰੀ ਕੀਰਤਪੁਰ ਸਾਹਿਬ ਦੇ ਸਫਾਈ ਕਰਮਚਾਰੀਆਂ ਵੱਲੋਂ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਦੀ ਹੜਤਾਲ ਅੱਜ ਤੀਜੇ ਦਿਨ ਵੀ ਲਗਾਤਾਰ ਜਾਰੀ ਰਹੀ। ਹੜਤਾਲ ਕਾਰਨ ਸ਼ਹਿਰ ਦੀਆਂ ਸਫਾਈ ਸੇਵਾਵਾਂ ਪੂਰੀ ਤਰ੍ਹਾਂ ਪ੍ਰਭਾਵਿਤ ਹੋਣ ਲੱਗੀਆਂ ਹਨ ਅਤੇ ਵੱਖ-ਵੱਖ ਵਾਰਡਾਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ‘ਤੇ ਕੂੜੇ ਦੇ ਢੇਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਲੋਕਾਂ ਵਿੱਚ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਵੱਧ ਰਿਹਾ ਹੈ।ਤੀਜੇ ਦਿਨ ਵੀ ਸਫਾਈ ਕਰਮਚਾਰੀਆਂ ਨੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।ਇਸ ਮੌਕੇ ਸਫਾਈ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ 6 ਮਈ ਦੀ ਹੜਤਾਲ ਤੋਂ ਬਾਅਦ 20 ਮਈ ਨੂੰ ਸਰਕਾਰ ਨਾਲ ਹੋਏ ਸਮਝੌਤੇ ਦੌਰਾਨ ਇੱਕ ਮਹੀਨੇ ਅੰਦਰ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਨਾ ਤਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਗਈ ਹੈ ਅਤੇ ਨਾ ਹੀ ਕਾਂਟ੍ਰੈਕਟ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਕੋਈ ਨੀਤੀ ਬਣਾਈ ਗਈ ਹੈ। ਜਿਸ ਕਾਰਨ ਯੂਨੀਅਨ ਨੂੰ ਅਣਮਿਥੇ ਸਮੇਂ ਦੀ ਹੜਤਾਲ ਜਾਰੀ ਰੱਖਣ ਲਈ ਮਜਬੂਰ ਹੋਣਾ ਪਿਆ ਹੈ।ਯੂਨੀਅਨ ਆਗੂਆਂ ਨੇ ਕਿਹਾ ਕਿ ਹੜਤਾਲ ਕਾਰਨ ਲੋਕਾਂ ਨੂੰ ਹੋ ਰਹੀ ਅਸੁਵਿਧਾ ਦਾ ਉਨ੍ਹਾਂ ਨੂੰ ਅਫ਼ਸੋਸ ਹੈ, ਪਰ ਸਰਕਾਰ ਦੀ ਅਣਦੇਖੀ ਕਾਰਨ ਇਹ ਸੰਘਰਸ਼ ਕਰਨਾ ਉਨ੍ਹਾਂ ਦੀ ਮਜਬੂਰੀ ਬਣ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਰਸਾਤ ਦੇ ਮੌਸਮ ਦੌਰਾਨ ਗੰਦਗੀ ਕਾਰਨ ਕੋਈ ਬਿਮਾਰੀ ਫੈਲਦੀ ਹੈ ਜਾਂ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਧਰਨੇ ਵਿੱਚ ਅਮਨਦੀਪ ਸਿੰਘ, ਸਿਕੰਦਰ, ਸੰਜੀਵ ਕੁਮਾਰ, ਅੰਸ਼ੂ, ਮੋਨੂੰ, ਰਿੰਕੂ, ਚੰਚਲ, ਕਰਨ, ਵਿਸ਼ਾਲ, ਗੁਲਸ਼ਨ ਸਮੇਤ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਸ਼ਾਮਲ ਹੋਏ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅਣਮਿਥੇ ਸਮੇਂ ਲਈ ਹੜਤਾਲ ਅਤੇ ਧਰਨਾ ਜਾਰੀ ਰਹੇਗਾ।ਫੋਟੋ ਕੈਪਸ਼ਨ: ਨਗਰ ਕੌਂਸਲ ਦਫ਼ਤਰ ਦੇ ਬਾਹਰ ਤੀਜੇ ਦਿਨ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਸਫਾਈ ਕਰਮਚਾਰੀ।ਸ਼ਹਿਰ ਵਿੱਚ ਗੰਦਗੀ ਦੇ ਲੱਗੇ ਢੇਰ

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *