ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕੀਰਤਪੁਰ ਸਾਹਿਬ ਵਿੱਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ

Spread the love
ਸ੍ਰੀ ਕੀਰਤਪੁਰ ਸਾਹਿਬ 22 ਜੁਲਾਈ (ਮਨਦੀਪ)=ਪੰਜਾਬ ਭਰ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਅਸਰ ਹੁਣ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਵਿੱਚ ਵੀ ਸਾਫ਼ ਦਿਖਾਈ ਦੇ ਰਿਹਾ ਹੈ। ਹੜਤਾਲ ਲਗਾਤਾਰ ਜਾਰੀ ਰਹਿਣ ਕਾਰਨ ਸ਼ਹਿਰ ਦੇ ਮੁੱਖ ਬਾਜ਼ਾਰਾਂ, ਗਲੀਆਂ, ਰਿਹਾਇਸ਼ੀ ਇਲਾਕਿਆਂ ਅਤੇ ਜਨਤਕ ਥਾਵਾਂ ‘ਤੇ ਥਾਂ-ਥਾਂ ਗੰਦਗੀ ਦੇ ਢੇਰ ਲੱਗ ਗਏ ਹਨ। ਬਰਸਾਤ ਦਾ ਮੌਸਮ ਹੋਣ ਕਾਰਨ ਕੂੜੇ ਦੇ ਢੇਰਾਂ ਵਿੱਚੋਂ ਬਦਬੂ ਫੈਲ ਰਹੀ ਹੈ ਅਤੇ ਮੀਂਹ ਦੇ ਪਾਣੀ ਨਾਲ ਗੰਦਗੀ ਹੋਰ ਵੀ ਫੈਲਦੀ ਜਾ ਰਹੀ ਹੈ। ਇਸ ਕਾਰਨ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਜਲਦ ਸਫਾਈ ਵਿਵਸਥਾ ਬਹਾਲ ਨਾ ਕੀਤੀ ਗਈ ਤਾਂ ਬਰਸਾਤ ਦੇ ਮੌਸਮ ਵਿੱਚ ਮੱਛਰਾਂ ਅਤੇ ਹੋਰ ਕੀੜੇ-ਮਕੌੜਿਆਂ ਦੇ ਵਾਧੇ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਹੋਰ ਵੱਧ ਸਕਦਾ ਹੈ। ਧਾਰਮਿਕ ਅਤੇ ਇਤਿਹਾਸਕ ਮਹੱਤਵ ਵਾਲੇ ਕੀਰਤਪੁਰ ਸਾਹਿਬ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਸੈਲਾਨੀ ਪਹੁੰਚਦੇ ਹਨ, ਪਰ ਗੰਦਗੀ ਕਾਰਨ ਉਨ੍ਹਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਸਬੰਧੀ ਬਲਾਕ ਕਾਂਗਰਸ ਦੇ ਪ੍ਰਧਾਨ ਹਿਮਾਂਸ਼ੂ ਟੰਡਨ ਨੇ ਕਿਹਾ ਕਿ ਸ਼ਹਿਰ ਦੀ ਮੌਜੂਦਾ ਸਥਿਤੀ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਕੇ ਹੜਤਾਲ ਖ਼ਤਮ ਕਰਵਾਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਗੰਦਗੀ ਦੇ ਢੇਰ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦੇ ਹਨ, ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਤੁਰੰਤ ਪ੍ਰਭਾਵ ਨਾਲ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *