ਸਫਾਈ ਸੇਵਕਾਂ ਦੇ ਹੱਕ ‘ਚ ਡਟੀ ਈ.ਟੀ.ਯੂ. ਮੰਗਾਂ ਤੁਰੰਤ ਮੰਨਣ ਦੀ ਅਪੀਲ, ਹੜਤਾਲ ਨਾਲ ਗੰਦਗੀ ਤੇ ਬਿਮਾਰੀਆਂ ਦਾ ਖ਼ਤਰਾ ਵਧਿਆ

Spread the love
ਜੈਤੋ, 22 ਜੁਲਾਈ (ਮਨਜੀਤ ਸਿੰਘ ਢੱਲਾ) – ਐਲੀਮੈਂਟਰੀ ਟੀਚਰ ਯੂਨੀਅਨ (ਈ.ਟੀ.ਯੂ.) ਪੰਜਾਬ ਦੇ ਬਲਾਕ ਜੈਤੋ ਨੇ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਚਲਾਏ ਜਾ ਰਹੇ ਸੰਘਰਸ਼ ਦਾ ਪੂਰਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਦੇਰੀ ਮੰਨਿਆ ਜਾਵੇ।ਬਲਾਕ ਪ੍ਰਧਾਨ ਗੁਰਜੀਤ ਸਿੰਘ ਨੇ ਕਿਹਾ ਕਿ ਸਫਾਈ ਕਰਮਚਾਰੀ ਸ਼ਹਿਰਾਂ ਅਤੇ ਪਿੰਡਾਂ ਦੀ ਸਵੱਛਤਾ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸੇਵਾ ਸਮਾਜ ਲਈ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਲੰਬੀ ਚੱਲ ਰਹੀ ਹੜਤਾਲ ਕਾਰਨ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਥਾਂ-ਥਾਂ ਕੂੜੇ ਦੇ ਢੇਰ ਲੱਗਣ ਨਾਲ ਨਾ ਸਿਰਫ਼ ਬਦਬੂ ਫੈਲ ਰਹੀ ਹੈ, ਸਗੋਂ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਹੈ।ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜਨਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸਫਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਹੱਲ ਕੀਤਾ ਜਾਵੇ। ਇਸ ਮੌਕੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਮੱਲਾ, ਰਵੀ ਕੁਮਾਰ, ਸੁਰਜੀਤ ਸਿੰਘ ਕਾਲੜਾ, ਜ਼ਿਲ੍ਹਾ ਕਮੇਟੀ ਮੈਂਬਰ ਰਣਜੀਤ ਸਿੰਘ ਖੱਚੜਾਂ, ਹਰਭਜਨ ਸਿੰਘ ਅਤੇ ਗੁਰਸੇਵਕ ਸਿੰਘ ਰਾਮੂਵਾਲਾ ਹਾਜ਼ਰ ਸਨ।
  • Related Posts

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

    Spread the love

    Spread the love ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ…

    Leave a Reply

    Your email address will not be published. Required fields are marked *