ਸਫਾਈ ਸੇਵਕ ਯੂਨੀਅਨ ਜਗਰਾਉਂ ਦੀ ਚੋਣ: ਅਰੁਣ ਗਿੱਲ ਚੌਥੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ 10 ਸਾਲਾਂ ਦੀਆਂ ਬੇਦਾਗ਼ ਤੇ ਨਿਧੜਕ ਸੇਵਾਵਾਂ ਨੂੰ ਦੇਖਦਿਆਂ ਸਫਾਈ ਸੇਵਕਾਂ ਨੇ ਮੁੜ ਸੌਂਪੀ ਵੱਡੀ ਜ਼ਿੰਮੇਵਾਰੀ

Spread the love
ਜਗਰਾਉਂ, 13 ਅਗਸਤ (ਜਸਵਿੰਦਰ ਸਿੰਘ ਡਾਂਗੀਆ ) ਨਗਰ ਕੌਂਸਲ ਜਗਰਾਉਂ ਅਧੀਨ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਦੀ ਮਿਆਦ ਪੂਰੀ ਹੋਣ ਉਪਰੰਤ ਅੱਜ ਯੂਨੀਅਨ ਦੀ ਚੋਣ ਕਰਵਾਈ ਗਈ। ਚੋਣ ਪ੍ਰਕਿਰਿਆ ਦੌਰਾਨ ਵੱਡੀ ਗਿਣਤੀ ਵਿੱਚ ਸਫਾਈ ਸੇਵਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਯੂਨੀਅਨ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਚੋਣ ਦੌਰਾਨ ਸਫਾਈ ਸੇਵਕਾਂ ਨੇ ਹੱਥ ਖੜ੍ਹੇ ਕਰਕੇ ਅਰੁਣ ਗਿੱਲ ਨੂੰ ਲਗਾਤਾਰ ਚੌਥੀ ਵਾਰ ਸਫਾਈ ਸੇਵਕ ਯੂਨੀਅਨ ਜਗਰਾਉਂ ਦਾ ਪ੍ਰਧਾਨ ਚੁਣ ਲਿਆ। ਸਫਾਈ ਸੇਵਕਾਂ ਨੇ ਕਿਹਾ ਕਿ ਅਰੁਣ ਗਿੱਲ ਵੱਲੋਂ ਪਿਛਲੇ ਕਰੀਬ 10 ਸਾਲਾਂ ਤੋਂ ਨਿਧੜਕ, ਇਮਾਨਦਾਰੀ ਅਤੇ ਬੇਦਾਗ਼ ਢੰਗ ਨਾਲ ਯੂਨੀਅਨ ਦੀ ਅਗਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਅਤੇ ਹੱਕਾਂ ਲਈ ਲਗਾਤਾਰ ਆਵਾਜ਼ ਬੁਲੰਦ ਕੀਤੀ ਹੈ, ਜਿਸ ਦੇ ਚੱਲਦਿਆਂ ਸਫਾਈ ਸੇਵਕਾਂ ਨੇ ਮੁੜ ਉਨ੍ਹਾਂ ’ਤੇ ਭਰੋਸਾ ਪ੍ਰਗਟਾਇਆ ਹੈ। ਇਸ ਮੌਕੇ ਸਨੀ ਪੁੱਤਰ ਸੁੰਦਰ ਨੂੰ ਮੀਤ ਪ੍ਰਧਾਨ ਅਤੇ ਰਜਿੰਦਰ ਕੁਮਾਰ ਨੂੰ ਕੈਸ਼ੀਅਰ ਚੁਣਿਆ ਗਿਆ। ਇਸ ਤੋਂ ਇਲਾਵਾ ਯੂਨੀਅਨ ਦੇ ਬਾਕੀ ਅਹੁਦੇਦਾਰਾਂ ਦੀ ਚੋਣ ਕਰਨ ਦੇ ਸਾਰੇ ਅਧਿਕਾਰ ਵੀ ਸਰਬਸੰਮਤੀ ਨਾਲ ਨਵੇਂ ਚੁਣੇ ਪ੍ਰਧਾਨ ਅਰੁਣ ਗਿੱਲ ਨੂੰ ਸੌਂਪ ਦਿੱਤੇ ਗਏ। ਚੋਣ ਦੌਰਾਨ ਸਫਾਈ ਸੇਵਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਨਵੇਂ ਚੁਣੇ ਗਏ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੂੰ ਨੋਟਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਫਾਈ ਸੇਵਕਾਂ ਵੱਲੋਂ ਅਰੁਣ ਗਿੱਲ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਸਮੂਹ ਸਫਾਈ ਸੇਵਕਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਨਵੇਂ ਚੁਣੇ ਗਏ ਪ੍ਰਧਾਨ ਅਰੁਣ ਗਿੱਲ ਸਮੇਤ ਸਮੂਹ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਖਬਰ ਦੀ ਡੱਬੀ ਚੌਥੀ ਵਾਰ ਪ੍ਰਧਾਨ ਚੁਣੇ ਜਾਣ ਉਪਰੰਤ ਅਰੁਣ ਗਿੱਲ ਨੇ ਸਮੂਹ ਸਫਾਈ ਸੇਵਕਾਂ ਦਾ ਧੰਨਵਾਦ ਕੀਤਾ।  ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਵੱਲੋਂ ਉਨ੍ਹਾਂ ’ਤੇ ਮੁੜ ਜਤਾਏ ਗਏ ਭਰੋਸੇ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ, ਵਚਨਬੱਧਤਾ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ, ਹੱਕਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਅਤੇ ਲਗਨ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਅਨ ਸਫਾਈ ਸੇਵਕਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਨਾਲ ਸਬੰਧਤ ਮਸਲਿਆਂ ਨੂੰ ਯੋਗ ਪੱਧਰ ’ਤੇ ਉਠਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਰਹੇਗੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *